ਬਰਲਿਨ-ਦਵਾਈ ਕੰਪਨੀ ਫਾਈਜ਼ਰ ਅਤੇ ਬਾਇਓਤਕਨਾਲੋਜੀ ਕਪੰਨੀ ਬਾਇਓਨਟੈੱਕ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਯੂਰਪੀਅਨ ਯੂਨੀਅਨ ਤੋਂ ਉਨ੍ਹਾਂ ਦੇ ਕੋਵਿਡ-19 ਰੋਕੂ ਟੀਕੇ ਨੂੰ 5 ਤੋਂ 11 ਸਾਲ ਦੀ ਉਮਰ ਦੇ ਬੱਚਿਆਂ 'ਤੇ ਇਸਤੇਮਾਲ ਕਰਨ ਲਈ ਲਾਈਸੈਂਸ ਦੇਣ ਦੀ ਅਪੀਲ ਕੀਤੀ ਹੈ। ਜੇਕਰ ਯੂਰਪੀਅਨ ਯੂਨੀਅਨ ਦਾ ਰੈਗੂਲੇਟਰ ਇਸ ਨੂੰ ਮਨਜ਼ੂਰੀ ਦੇ ਦਿੰਦਾ ਹੈ ਤਾਂ ਉਹ ਯੂਰਪ ਦੇ ਬੱਚਿਆਂ ਲਈ ਕੋਵਿਡ ਰੋਕੂ ਟੀਕਾ ਲਵਾਉਣ ਦਾ ਪਹਿਲਾ ਮੌਕਾ ਹੋਵੇਗਾ।
ਇਹ ਵੀ ਪੜ੍ਹੋ : US ਕੈਪੀਟਲ ਨੇੜੇ ਬੇਸਬੈਟ ਨਾਲ ਔਰਤ ਨੇ ਪੁਲਸ ਅਧਿਕਾਰੀ 'ਤੇ ਕੀਤਾ ਹਮਲਾ
ਫਾਈਜ਼ਰ ਅਤੇ ਬਾਇਓਨਟੈੱਕ ਨੇ ਕਿਹਾ ਕਿ ਉਨ੍ਹਾਂ ਨੇ ਯੂਰਪੀਅਨ ਮੈਡੀਸਨ ਏਜੰਸੀ ਨੂੰ ਅੰਕੜੇ ਜਮ੍ਹਾ ਕਰਵਾ ਦਿੱਤੇ ਹਨ ਜਿਨ੍ਹਾਂ 'ਚ 6 ਮਹੀਨੇ ਤੋਂ ਲੈ ਕੇ 11 ਸਾਲ ਦੀ ਉਮਰ ਤੱਕ ਦੇ 2200 ਤੋਂ ਜ਼ਿਆਦਾ ਬੱਚਿਆਂ 'ਤੇ ਕੀਤੇ ਗਏ ਅੰਤਿਮ ਪੜ੍ਹਾਅ ਦੇ ਨਤੀਜੇ ਵੀ ਸ਼ਾਮਲ ਹਨ। ਬੱਚਿਆਂ ਨੂੰ ਬਾਲਗਾਂ ਦੀ ਤੁਲਨਾ 'ਚ ਘੱਟ ਖੁਰਾਕ ਦਿੱਤੀ ਗਈ ਹੈ। ਕੰਪਨੀ ਨੇ ਬਿਆਨ 'ਚ ਦੱਸਿਆ ਕਿ ਨਤੀਜਿਆਂ 'ਚ ਟੀਕੇ ਤੋਂ ਬਾਅਦ ਬੱਚਿਆਂ 'ਚ ਮਜ਼ਬੂਤ ਰੋਗ ਪ੍ਰਤੀਰੋਧਕ ਸਮਰਥਾ ਵਿਕਸਿਤ ਹੋਈ ਹੈ ਅਤੇ ਟੀਕਾ ਉਨ੍ਹਾਂ 'ਤੇ ਸੁਰੱਖਿਅਤ ਪਾਇਆ ਗਿਆ ਹੈ।
ਇਹ ਵੀ ਪੜ੍ਹੋ : ਕੈਨੇਡੀਅਨ ਕੌਂਸਲ ਮੈਂਬਰ ਗੁਰਪ੍ਰੀਤ ਸਿੰਘ ਢਿੱਲੋ ਦਾ ਫਰਿਜ਼ਨੋ ਵਿਖੇ ਸੁਆਗਤ
ਫਿਲਹਾਲ ਯੂਰਪ ਜਾਂ ਉੱਤਰੀ ਅਮਰੀਕਾ 'ਚ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕਿਸੇ ਵੀ ਕੋਵਿਡ ਰੋਕੂ ਟੀਕੇ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਯੂਰਪੀਅਨ ਯੂਨੀਅਨ 'ਚ ਫਾਈਜ਼ਰ-ਬਾਇਓਨਟੈੱਕ ਅਤੇ ਮੋਡਰਨਾ ਵੱਲ਼ੋਂ ਨਿਰਮਿਤ ਟੀਕਿਆਂ ਦਾ ਇਸਤੇਮਾਲ 12 ਸਾਲ ਜਾਂ ਇਸ ਤੋਂ ਜ਼ਿਆਦਾ ਉਮਰ ਦੇ ਲੋਕਾਂ 'ਤੇ ਕੀਤੇ ਗਏ ਜਾਣ ਦੀ ਇਜਾਜ਼ਤ ਹੈ। ਫਾਈਜ਼ਰ ਅਤੇ ਬਾਇਓਨਟੈੱਕ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਅਮਰੀਕਾ ਨੂੰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਤੋਂ ਉਨ੍ਹਾਂ ਦੇ ਟੀਕੇ ਨੂੰ ਪੰਜ ਤੋਂ 11 ਸਾਲ ਦੀ ਉਮਰ ਦੇ ਬੱਚਿਆਂ 'ਤੇ ਇਸਤੇਮਾਲ ਕਰਨ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਸੀ।
ਇਹ ਵੀ ਪੜ੍ਹੋ : ਪਾਕਿ 'ਚ ਕੋਰੋਨਾ ਪਾਬੰਦੀਆਂ 'ਚ ਦਿੱਤੀ ਗਈ ਢਿੱਲ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪਾਕਿ 'ਚ ਕੋਰੋਨਾ ਪਾਬੰਦੀਆਂ 'ਚ ਦਿੱਤੀ ਗਈ ਢਿੱਲ
NEXT STORY