ਲੰਡਨ-ਫਾਈਜ਼ਰ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਵਿਰੁੱਧ ਆਪਣੇ ਟੀਕੇ ਨੂੰ ਅਪਗ੍ਰੇਡ ਬਣਾਉਣ ਦੀ ਦਿਸ਼ਾ 'ਚ ਕੰਮ ਕਰ ਰਿਹਾ ਹੈ ਅਤੇ ਨਵਾਂ ਟੀਕਾ 100 ਦਿਨਾਂ 'ਚ ਤਿਆਰ ਹੋ ਜਾਵੇਗਾ। ਫਾਈਜ਼ਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਐਲਬਰਟ ਬੋਓਰਲਾ ਨੇ ਬੀ.ਬੀ.ਸੀ. ਨਾਲ ਗੱਲਬਾਤ 'ਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪਹਿਲਾਂ ਕਿਹਾ ਸੀ ਕਿ ਆਉਣ ਵਾਲੇ ਕਈ ਸਾਲਾਂ ਤੱਕ ਲੋਕਾਂ ਨੂੰ ਇਨਫੈਕਸ਼ਨ ਤੋਂ ਬਚਾਅ ਲਈ ਸਾਲਾਨਾ ਟੀਕਾਕਰਨ ਕਰਵਾਉਣਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਓਮੀਕ੍ਰੋਨ ਤੇ ਡੈਲਟਾ ਵੇਰੀਐਂਟ ਕਾਰਨ ਕਈ ਦੇਸ਼ਾਂ 'ਚ ਫਿਰ ਤੋਂ ਲੱਗ ਹਨ ਰਹੀਆਂ ਪਾਬੰਦੀਆਂ
ਡਾ. ਬੋਓਰਲਾ ਨੇ ਕਿਹਾ ਕਿ ਫਾਈਜ਼ਰ ਨੇ ਪਹਿਲਾਂ ਹੀ ਬੀਟਾ ਅਤੇ ਡੈਲਟਾ ਵੇਰੀਐਂਟ ਤੋਂ ਬਚਾਅ ਲਈ ਅਪਗ੍ਰੇਡ ਟੀਕਾ ਤਿਆਰ ਕਰ ਲਿਆ ਹੈ। ਇਕ ਰਿਪੋਰਟ 'ਚ ਕਿਹਾ ਗਿਆ ਹੈ ਕੰਪਨੀ ਓਮੀਕ੍ਰੋਨ ਵੇਰੀਐਂਟ ਤੋਂ ਬਚਾਅ ਲਈ ਅਪਗ੍ਰੇਡ ਟੀਕਾ ਤਿਆਰ ਕਰਨ ਦੀ ਦਿਸ਼ਾ 'ਚ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਟੀਕਿਆਂ ਨੇ ਮਹਾਮਾਰੀ ਦੌਰਾਨ ਲੱਖਾਂ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਦਾ ਕੰਮ ਕੀਤਾ ਹੈ ਅਤੇ ਉਨ੍ਹਾਂ ਦੇ ਬਿਨਾਂ ਸਾਡੇ ਸਮਾਜ ਦੇ ਆਧਾਰਭੂਤ ਢਾਂਚੇ ਨੂੰ ਖਤਰਾ ਹੋ ਸਕਦਾ ਸੀ।
ਇਹ ਵੀ ਪੜ੍ਹੋ : ਚੀਨ ਨੇ ਬੋਇੰਗ 737 ਮੈਕਸ ਨੂੰ ਉਡਾਣ ਭਰਨ ਦੀ ਦਿੱਤੀ ਇਜਾਜ਼ਤ : ਰਿਪੋਰਟ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਲੰਡਨ: ਬਲਵੰਤ ਸਿੰਘ ਗਿੱਲ (ਕੋਕਰੀ ਵਾਲੇ) ਨਮਿਤ ਅੰਤਿਮ ਅਰਦਾਸ ਸਾਊਥਾਲ ਵਿਖੇ ਹੋਈ
NEXT STORY