ਮਨੀਲਾ (ਯੂ. ਐਨ. ਆਈ.): ਮੱਧ ਫਿਲੀਪੀਨਜ਼ ਦੇ ਨੇਗਰੋਸ ਓਰੀਐਂਟਲ ਸੂਬੇ ਵਿਚ ਬੁੱਧਵਾਰ ਨੂੰ ਇਕ ਟਰੱਕ ਚਟਾਨ ਤੋਂ ਡਿੱਗ ਕੇ ਖੱਡ ਵਿਚ ਜਾ ਪਿਆ। ਇਸ ਹਾਦਸੇ ਵਿਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਟਰੱਕ ਹਾਈਵੇਅ 'ਤੇ ਜਾ ਰਿਹਾ ਸੀ ਜਦੋਂ ਮਬੀਨੇ ਕਸਬੇ 'ਚ ਡਰਾਈਵਰ ਨੇ ਵਾਹਨ 'ਤੇ ਕੰਟਰੋਲ ਗੁਆ ਦਿੱਤਾ, ਜਿਸ ਕਾਰਨ ਇਹ ਪਲਟ ਗਿਆ ਅਤੇ ਖੱਡ 'ਚ ਜਾ ਡਿੱਗਾ।
ਪੜ੍ਹੋ ਇਹ ਅਹਿਮ ਖ਼ਬਰ-ਰਿਪੋਰਟ 'ਚ ਖੁਲਾਸਾ, 23 ਹਜ਼ਾਰ ਤੋਂ ਵੱਧ ਪਾਕਿਸਤਾਨੀ ਨਾਗਰਿਕ ਵਿਦੇਸ਼ੀ ਜੇਲ੍ਹਾਂ 'ਚ ਬੰਦ
ਪਲਟੇ ਟਰੱਕ ਨੇ ਸਵਾਰੀਆਂ ਨੂੰ ਗੱਡੀ ਹੇਠ ਦੱਬ ਲਿਆ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਸ ਅਤੇ ਬਚਾਅ ਕਰਮਚਾਰੀ ਮੌਕੇ 'ਤੇ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਰਿਪੋਰਟ 'ਚ ਖੁਲਾਸਾ, 23 ਹਜ਼ਾਰ ਤੋਂ ਵੱਧ ਪਾਕਿਸਤਾਨੀ ਨਾਗਰਿਕ ਵਿਦੇਸ਼ੀ ਜੇਲ੍ਹਾਂ 'ਚ ਬੰਦ
NEXT STORY