ਮਨੀਲਾ (ਭਾਸ਼ਾ) : ਫਿਲੀਪੀਨਜ਼ ਨੇ ਕੋਰੋਨਾ ਦੇ ਡੈਲਟਾ ਵੈਰੀਐਂਟ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਅਤੇ 9 ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਯਾਤਰਾ ਪਾਬੰਦੀ ਦੀ ਮਿਆਦ 31 ਅਗਸਤ ਤੱਕ ਵਧਾ ਦਿੱਤੀ ਹੈ। ਰਾਸ਼ਟਰਪਤੀ ਦੇ ਬੁਲਾਰੇ ਹੈਰੀ ਰੋਕ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫਿਲੀਪੀਨਜ਼ ਨੇ ਭਾਰਤ ਦੇ ਇਲਾਵਾ ਜਿਨ੍ਹਾਂ ਦੇਸ਼ਾਂ ’ਤੇ ਯਾਤਰਾ ਪਾਬੰਦੀ ਲਾਗੂ ਕੀਤੀ ਹੈ, ਉਨ੍ਹਾਂ ਵਿਚ ਮਲੇਸ਼ੀਆ, ਥਾਈਲੈਂਡ, ਇੰਡੋਨੇਸ਼ੀਆ, ਪਾਕਿਸਤਾਨ, ਨੇਪਾਲ, ਬੰਗਲਾਦੇਸ਼, ਸ੍ਰੀਲੰਕਾ, ਓਮਾਨ ਅਤੇ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ।
ਇਹ ਵੀ ਪੜ੍ਹੋ: ਕੋਵਿਡ ਮਹਾਮਾਰੀ ਦੌਰਾਨ US ’ਚ ਗੰਨ ਵਾਇਲੈਂਸ ਵਧੀ, ਰੋਜ਼ਾਨਾ 14 ਤੋਂ ਵੱਧ ਤੇ ਸਾਲ ’ਚ ਹੁੰਦੀਆਂ ਹਨ 30 ਹਜ਼ਾਰ ਮੌਤਾਂ
ਉਥੇ ਹੀ ਵਾਪਸੀ ਪ੍ਰੋਗਰਾਮ ਤਹਿਤ ਹੋਰ ਦੇਸ਼ਾਂ ਵਿਚ ਕੰਮ ਕਰ ਰਹੇ ਆਪਣੇ ਕਾਮਿਆਂ ਨੂੰ ਸਵਦੇਸ਼ ਪਰਤਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਇੱਥੇ ਆਉਣ ’ਤੇ ਉਨ੍ਹਾਂ ਨੂੰ 14 ਦਿਨਾਂ ਦਾ ਇਕਾਂਤਵਾਸ ਜ਼ਰੂਰੀ ਹੋਵੇਗਾ। ਫਿਲੀਪੀਨਜ਼ ਵਿਚ ਹੁਣ ਤੱਕ ਕੋਰੋਨਾ ਦੇ 10.7 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਉਥੇ ਹੀ 29,539 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਇਸ ਵਿਚ ਡੈਲਟਾ ਵੈਰੀਐਂਟ ਦੇ 627 ਮਾਮਲੇ ਹਨ ਅਤੇ ਇਸ ਨਾਲ 11 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: ਕੈਨੇਡਾ ਨੇ ਭਾਰਤ ਲਈ ਸਿੱਧੀਆਂ ਉਡਾਣਾਂ ’ਤੇ ਲੱਗੀ ਪਾਬੰਦੀ 21 ਸਤੰਬਰ ਤੱਕ ਵਧਾਈ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਤਾਲਿਬਾਨ ਨੇ ਕੰਧਾਰ 'ਤੇ ਕੀਤਾ ਕਬਜ਼ਾ, ਅੱਤਵਾਦੀ ਸਮੂਹ ਦੇਸ਼ ਦੇ ਦੋ ਤਿਹਾਈ ਤੋਂ ਵੱਧ ਖੇਤਰਾਂ 'ਤੇ ਹੋਇਆ ਕਾਬਿਜ਼
NEXT STORY