ਸਿਡਨੀ : ਆਸਟ੍ਰੇਲੀਆ ਦੇ ਦੱਖਣੀ-ਪੂਰਬੀ ਸੂਬੇ ਵਿਕਟੋਰੀਆ 'ਚ ਸ਼ੁੱਕਰਵਾਰ ਨੂੰ ਇਕ ਜਹਾਜ਼ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਇਸ ਹਾਦਸੇ ਵਿਚ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ। ਇਹ ਜਾਣਕਾਰੀ ਵਿਕਟੋਰੀਆ ਪੁਲਸ ਵੱਲੋਂ ਦਿੱਤੀ ਗਈ ਹੈ।
ਵਿਕਟੋਰੀਆ ਪੁਲਸ ਨੇ ਦੱਸਿਆ ਕਿ ਸਥਾਨਕ ਸਮੇਂ ਮੁਤਾਬਕ ਦੁਪਹਿਰ ਕਰੀਬ 12:30 ਵਜੇ ਮੈਲਬੌਰਨ ਤੋਂ ਲਗਭਗ 100 ਕਿਲੋਮੀਟਰ ਉੱਤਰ-ਪੱਛਮ ਵਿਚ ਇਕ ਛੋਟੇ ਜਿਹੇ ਕਸਬੇ ਰੈਡਸਡੇਲ ਵਿਚ ਇਕ ਹਲਕਾ ਹਵਾਈ ਜਹਾਜ਼ ਦੇ ਨਿੱਜੀ ਜਾਇਦਾਦ 'ਤੇ ਹਾਦਸਾਗ੍ਰਸਤ ਹੋਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਇਕ ਹੋਰ ਬਿਆਨ ਵਿਚ ਪੁਲਸ ਨੇ ਕਿਹਾ ਕਿ ਹਾਦਸੇ ਦੌਰਾਨ ਮਾਰੇ ਗਏ ਵਿਅਕਤੀ ਦੀ ਅਜੇ ਪਛਾਣ ਨਹੀਂ ਕੀਤੀ ਜਾ ਸਕੀ ਹੈ। ਇਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਹਾਦਸੇ ਦੌਰਾਨ ਜਹਾਜ਼ ਵਿਚ ਇਕੋ ਪਾਇਲਟ ਹੀ ਮੌਜੂਦ ਸੀ।
ਸਥਾਨਕ ਨਿਵਾਸੀ ਐਸ਼ਲੇ ਸਕਾਟ ਨੇ ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੂੰ ਦੱਸਿਆ ਕਿ ਉਸ ਨੇ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਅਤੇ ਜਹਾਜ਼ ਡਿੱਗਣ ਤੋਂ ਬਾਅਦ ਉਸ ਨੂੰ ਅੱਗ ਲੱਗ ਗਈ ਤੇ ਜਹਾਜ਼ ਪੂਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਿਆ।
ਬ੍ਰਿਟੇਨ: ਭਾਰਤੀ ਰੈਸਟੋਰੈਂਟ ਮੈਨੇਜਰ ਦੇ ਕਤਲ ਕੇਸ 'ਚ ਪਾਕਿਸਤਾਨੀ ਮੂਲ ਦਾ ਵਿਅਕਤੀ ਦੋਸ਼ੀ ਕਰਾਰ
NEXT STORY