ਇੰਟਰਨੈਸ਼ਨਲ ਡੈਸਕ- ਇਕ ਪਾਸੇ ਅਮਰੀਕਾ ਦੀ ਈਰਾਨ ਨਾਲ ਤਣਾਅਪੂਰਨ ਸਥਿਤੀ ਬਣੀ ਹੋਈ ਹੈ, ਨਾਲ ਹੀ ਉੱਥੇ ਬਰਫੀਲੇ ਤੂਫ਼ਾਨ ਨੇ ਵੀ ਕਹਿਰ ਢਾਹਿਆ ਹੋਇਆ ਹੈ। ਇਸੇ ਦੌਰਾਨ ਅਮਰੀਕਾ ਤੋਂ ਇਕ ਹੋਰ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮੇਨ (Maine) ਸੂਬੇ ਦੇ ਬਾਂਗੋਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਤਵਾਰ ਰਾਤ ਨੂੰ ਟੇਕਆਫ਼ ਦੀ ਕੋਸ਼ਿਸ਼ ਕਰਦੇ ਸਮੇਂ ਇੱਕ ਨਿੱਜੀ ਜਹਾਜ਼ ਕ੍ਰੈਸ਼ ਹੋ ਗਿਆ।
ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼ 'ਬੰਬਾਰਡੀਅਰ ਚੈਲੇਂਜਰ 600' ਸੀ, ਜੋ ਐਤਵਾਰ ਸ਼ਾਮ ਲਗਭਗ 7:45 ਵਜੇ ਹਾਦਸੇ ਦਾ ਸ਼ਿਕਾਰ ਹੋਇਆ। ਇਹ ਇੱਕ 'ਵਾਈਡ-ਬਾਡੀ ਬਿਜ਼ਨਸ ਜੈੱਟ' ਹੈ, ਜਿਸ ਵਿੱਚ ਆਮ ਤੌਰ 'ਤੇ 9 ਤੋਂ 11 ਯਾਤਰੀ ਬੈਠ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਸਮੇਂ ਜਹਾਜ਼ ਵਿੱਚ 8 ਲੋਕ ਸਵਾਰ ਸਨ। ਫਿਲਹਾਲ ਜਹਾਜ਼ ਸਵਾਰ ਲੋਕਾਂ ਦੀ ਸਥਿਤੀ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ।
ਇਹ ਵੀ ਪੜ੍ਹੋ- ਸਮੁੰਦਰ ਵਿਚਾਲੇ ਡੁੱਬ ਗਈ ਕਿਸ਼ਤੀ ! 350 ਤੋਂ ਵੱਧ ਲੋਕ ਸੀ ਸਵਾਰ, ਕਈਆਂ ਦੀ ਮੌਤ, ਰੈਸਕਿਊ ਆਪਰੇਸ਼ਨ ਜਾਰੀ
ਹਾਦਸੇ ਤੋਂ ਬਾਅਦ ਐਮਰਜੈਂਸੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਾਂਗੋਰ ਹਵਾਈ ਅੱਡੇ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਤੇ ਨਾਲ ਹੀ ਕਈ ਫਲਾਈਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਅਮਰੀਕੀ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ (FAA) ਅਤੇ ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ (NTSB) ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਹਾਦਸਾ ਅਜਿਹੇ ਸਮੇਂ ਹੋਇਆ ਜਦੋਂ ਨਿਊ ਇੰਗਲੈਂਡ ਸਮੇਤ ਅਮਰੀਕਾ ਦੇ ਪੂਰਬੀ ਹਿੱਸੇ ਵਿੱਚ ਭਾਰੀ ਬਰਫ਼ਬਾਰੀ ਤੇ ਮੀਂਹ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਕੱਲੇ ਐਤਵਾਰ ਨੂੰ ਹੀ ਦੇਸ਼ ਭਰ ਵਿੱਚ ਲਗਭਗ 12,000 ਉਡਾਣਾਂ ਰੱਦ ਕੀਤੀਆਂ ਗਈਆਂ ਅਤੇ 20,000 ਉਡਾਣਾਂ ਵਿੱਚ ਦੇਰੀ ਹੋਈ। ਇਸ ਤੂਫ਼ਾਨ ਕਾਰਨ ਲੱਖਾਂ ਘਰਾਂ ਅਤੇ ਵਪਾਰਕ ਅਦਾਰਿਆਂ ਦੀ ਬਿਜਲੀ ਵੀ ਗੁੱਲ ਹੋ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੱਲਦੇ ਮੈਚ 'ਚ ਕਤਲੇਆਮ ! ਅੰਨ੍ਹੇਵਾਹ ਫਾਇਰਿੰਗ 'ਚ 11 ਲੋਕਾਂ ਦੀ ਮੌਤ, ਕਈ ਹੋਰ ਜ਼ਖ਼ਮੀ
NEXT STORY