ਓਟਾਵਾ (ਯੂ.ਐਨ.ਆਈ.): ਕੈਨੇਡਾ ਦੇ ਕੈਲਗਰੀ ਦੇ ਪੱਛਮ ਵਿਚ ਰੌਕੀ ਪਹਾੜ 'ਤੇ ਸ਼ੁੱਕਰਵਾਰ ਰਾਤ ਨੂੰ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਛੇ ਲੋਕਾਂ ਦੀ ਮੌਤ ਹੋ ਗਈ। ਮੀਡੀਆ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਜਹਾਜ਼ ਵਿੱਚ ਪੰਜ ਯਾਤਰੀ ਅਤੇ ਇੱਕ ਪਾਇਲਟ ਸਵਾਰ ਸੀ, ਜੋ ਰਾਤ ਕਰੀਬ 8:45 ਵਜੇ (0145 GMT ਸ਼ਨੀਵਾਰ) ਸਪਰਿੰਗਬੈਂਕ ਹਵਾਈ ਅੱਡੇ ਤੋਂ ਸਾਲਮਨ ਆਰਮ, ਬ੍ਰਿਟਿਸ਼ ਕੋਲੰਬੀਆ ਲਈ ਰਵਾਨਾ ਹੋਇਆ ਅਤੇ ਉਡਾਣ ਤੋਂ ਲਗਭਗ 30 ਮਿੰਟ ਬਾਅਦ ਲਾਪਤਾ ਹੋ ਗਿਆ।


ਪੜ੍ਹੋ ਇਹ ਅਹਿਮ ਖ਼ਬਰ-ਥਾਈਲੈਂਡ ਦੀ ਪਟਾਕਾ ਫੈਕਟਰੀ 'ਚ ਧਮਾਕਾ, 10 ਲੋਕਾਂ ਦੀ ਮੌਤ ਤੇ 100 ਤੋਂ ਵਧੇਰੇ ਜ਼ਖਮੀ (ਤਸਵੀਰਾਂ)
ਰਿਪੋਰਟਾਂ ਅਨੁਸਾਰ ਮਲਬਾ ਸ਼ਨੀਵਾਰ ਸਵੇਰੇ 7:30 ਵਜੇ (1230 GMT) ਕੈਲਗਰੀ ਤੋਂ ਲਗਭਗ 100 ਕਿਲੋਮੀਟਰ ਪੱਛਮ ਵਿੱਚ ਇੱਕ ਪਹਾੜੀ ਖੇਤਰ ਵਿੱਚ ਪਾਇਆ ਗਿਆ ਅਤੇ ਸਾਰੀਆਂ ਛੇ ਲਾਸ਼ਾਂ ਨੂੰ ਸਫਲਤਾਪੂਰਵਕ ਬਰਾਮਦ ਕਰ ਲਿਆ ਗਿਆ।ਰਿਪੋਰਟਾਂ ਵਿੱਚ ਕਿਹਾ ਗਿਆ ਕਿ ਪੀੜਤਾਂ ਦੀ ਪਛਾਣ ਜਾਰੀ ਨਹੀਂ ਕੀਤੀ ਗਈ ਅਤੇ ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਥਾਈਲੈਂਡ ਦੀ ਪਟਾਕਾ ਫੈਕਟਰੀ 'ਚ ਧਮਾਕਾ, 10 ਲੋਕਾਂ ਦੀ ਮੌਤ ਤੇ 100 ਤੋਂ ਵਧੇਰੇ ਜ਼ਖਮੀ (ਤਸਵੀਰਾਂ)
NEXT STORY