ਨਵੀਂ ਦਿੱਲੀ - ਕੈਨੇਡਾ ਜਾ ਕੇ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਨਿਯਮਾਂ ਨੂੰ ਸਖ਼ਤ ਕਰਦੇ ਹੋਏ ਵੱਡੇ ਬਦਲਾਅ ਕੀਤੇ ਜਾ ਰਹੇ ਹਨ। ਇਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀਆਂ ਉਤੇ ਪੈਣਾ ਲਾਜ਼ਮੀ ਹੈ। ਨਵੇਂ ਨਿਯਮਾਂ ਤਹਿਤ ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਰਿਹਾਇਸ਼ੀ ਵੀਜ਼ੇ ਨੂੰ ਰੱਦ ਕਰ ਸਕਣਗੇ। ਇਹ ਪਾਬੰਦੀਆਂ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਦੁਆਰਾ ਲਾਗੂ ਕੀਤੀਆਂ ਗਈਆਂ ਹਨ। ਨਵੇਂ ਨਿਯਮ 31 ਜਨਵਰੀ, 2025 ਤੋਂ ਲਾਗੂ ਹੋ ਗਏ ਹਨ। ਅਧਿਕਾਰੀ ਇਲੈਕਟ੍ਰਾਨਿਕ ਟਰੈਵਲ ਅਥਾਰਾਈਜ਼ੇਸ਼ਨ (ਈਟੀਏ) ਅਤੇ ਪਰਮਾਨੈਂਟ ਰੈਜ਼ੀਡੈਂਸ ਵੀਜ਼ਾ (ਟੀਆਰਵੀ) ਵੀ ਹੁਣ ਨਵੇਂ ਨਿਯਮਾਂ ਤਹਿਤ ਵੀਜ਼ਾ ਰੱਦ ਕਰ ਸਕਦੇ ਹਨ। ਇਸ ਦੇ ਨਾਲ ਹੀ ਇਹ ਨਿਯਮ ਕੈਨੇਡਾ ਗਜ਼ਟ II ਵਿਚ ਪ੍ਰਕਾਸ਼ਿਤ ਕੀਤੇ ਗਏ ਹਨ।
ਇਹ ਵੀ ਪੜ੍ਹੋ : PNB 'ਚ ਸਾਹਮਣੇ ਆਇਆ ਇਕ ਹੋਰ ਵੱਡਾ ਬੈਂਕਿੰਗ ਘਪਲਾ , 271 ਕਰੋੜ ਦੀ ਹੋਈ ਧੋਖਾਧੜੀ
ਹੋਵੇਗੀ ਸਖ਼ਤ ਕਾਰਵਾਈ
ਜੇਕਰ ਕੋਈ ਵਿਅਕਤੀ ਅਯੋਗ ਹੈ ਜਾਂ ਗਲਤ ਜਾਣਕਾਰੀ ਪ੍ਰਦਾਨ ਕਰਦਾ ਹੈ ਜਾਂ ਉਸ ਦਾ ਅਪਰਾਧਿਕ ਰਿਕਾਰਡ ਹੈ। ਇਸ ਤੋਂ ਇਲਾਵਾ ਸਟੱਡੀ ਅਤੇ ਵਰਕ ਪਰਮਿਟ ਵੀ ਕੁਝ ਖਾਸ ਹਾਲਾਤਾਂ ਵਿਚ ਰੱਦ ਕੀਤੇ ਜਾ ਸਕਦੇ ਹਨ। ਜੇਕਰ ਪਰਮਿਟ ਧਾਰਕ ਕੈਨੇਡਾ ਦਾ ਸਥਾਈ ਨਿਵਾਸੀ ਬਣ ਜਾਂਦਾ ਹੈ, ਉਸ ਦੀ ਮੌਤ ਹੋ ਜਾਂਦੀ ਹੈ ਜਾਂ ਉਸ ਦੇ ਦਸਤਾਵੇਜ਼ਾਂ ਵਿੱਚ ਕੋਈ ਪ੍ਰਸ਼ਾਸਕੀ ਗਲਤੀ ਹੈ, ਤਾਂ ਅਜਿਹੀ ਸਥਿਤੀ ਵਿੱਚ ਪਰਮਿਟ ਰੱਦ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਬਾਜ਼ਾਰ ਨਾਲੋਂ ਅੱਧੇ ਭਾਅ 'ਤੇ ਸਕੂਟਰ-ਲੈਪਟਾਪ ਤੇ ਘਰੇਲੂ ਉਪਕਰਣ , 30 ਹਜ਼ਾਰ ਲੋਕਾਂ ਨੇ ਭਰੇ ਫਾਰਮ
ਦਰਅਸਲ, ਕੈਨੇਡਾ ਸਰਕਾਰ ਨੇ ਇਨ੍ਹਾਂ ਨਿਯਮਾਂ ਵਿਚ ਬਦਲਾਅ ਕੀਤੇ ਹਨ ਤਾਂ ਜੋ ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਭਰੋਸੇਯੋਗਤਾ ਬਿਹਤਰ ਬਣੀ ਰਹੇ। ਇਹ ਇਹ ਵੀ ਯਕੀਨੀ ਬਣਾਉਂਦਾ ਹੈ ਕਿ ਅਸਥਾਈ ਨਿਵਾਸੀ ਆਪਣੇ ਵੀਜ਼ਾ ਦੀਆਂ ਸ਼ਰਤਾਂ ਦੀ ਸਖਤੀ ਨਾਲ ਪਾਲਣਾ ਕਰਦੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਧਿਕਾਰੀਆਂ ਨੂੰ ਵੀਜ਼ਾ ਅਤੇ ਪਰਮਿਟ ਦੀਆਂ ਅਰਜ਼ੀਆਂ ਰੱਦ ਕਰਨ ਦਾ ਅਧਿਕਾਰ ਸੀ, ਪਰ ਜੋ ਪਰਮਿਟ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਸੀਮਤ ਸ਼ਕਤੀਆਂ ਨਾਲ ਰੱਦ ਕੀਤਾ ਜਾ ਸਕਦਾ ਸੀ। ਹਾਲਾਂਕਿ ਨਵੇਂ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ ਉਨ੍ਹਾਂ ਪਰਮਿਟਾਂ ਨੂੰ ਰੱਦ ਕਰਨ ਦੀ ਪੂਰੀ ਸ਼ਕਤੀ ਮਿਲ ਗਈ ਹੈ।
ਇਹ ਵੀ ਪੜ੍ਹੋ : ਘਰ ਖ਼ਰੀਦਣ ਬਾਰੇ ਸੋਚ ਰਹੇ ਹੋ? ਇਨ੍ਹਾਂ ਬੈਂਕਾਂ ਤੋਂ ਮਿਲੇਗਾ ਸਭ ਤੋਂ ਸਸਤਾ Home Loan
ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (IRCC) ਨੇ ਇਸ ਮਾਮਲੇ ਵਿਚ ਇਕ ਬਿਆਨ ਜਾਰੀ ਕੀਤਾ ਹੈ। IRCC ਨੇ ਕਿਹਾ, “ਅਸੀਂ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਨਾ ਜਾਰੀ ਰੱਖਾਂਗੇ ਅਤੇ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਸੁਰੱਖਿਆ ਲਈ ਉਪਕਰਣਾਂ ਵਿਚ ਨਿਵੇਸ਼ ਕਰਨਾ ਜਾਰੀ ਰੱਖਾਂਗੇ।”
ਇਹ ਵੀ ਪੜ੍ਹੋ : ਸਰਕਾਰ ਦਾ ਵੱਡਾ ਫੈਸਲਾ, ਗੁਟਖਾ ਅਤੇ ਪਾਨ ਮਸਾਲੇ 'ਤੇ ਲੱਗਾ ਪੂਰੀ ਤਰ੍ਹਾਂ ਬੈਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੇਤਰੀ ਵਿਕਾਸ ਤੇ ਤਕਨਾਲੋਜੀ ਨਾਲ ਭਾਰਤ ਦੇ 'ਆਰਥਿਕ ਦ੍ਰਿਸ਼ਟੀਕੋਣ' ਨੂੰ ਮਿਲੇਗੀ ਮਜ਼ਬੂਤੀ : ਰਿਪੋਰਟ
NEXT STORY