ਇੰਟਰਨੈਸ਼ਨਲ ਡੈਸਕ- ਨੇਪਾਲ 'ਚ 26 ਅਗਸਤ ਨੂੰ ਆਏ ਭਿਆਨਕ ਹੜ੍ਹ ਨੇ ਪੂਰੇ ਦੇਸ਼ 'ਚ ਤਬਾਹੀ ਮਚਾ ਦਿੱਤੀ ਹੈ। 500 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਉੱਥੇ ਹੀ ਸੈਂਕੜੇ ਹੋਰ ਲੋਕ ਹਾਲੇ ਵੀ ਲਾਪਤਾ ਦੱਸੇ ਜਾ ਰਹੇ ਹਨ। ਇਸ ਔਖ਼ੇ ਸਮੇਂ ਜਦੋਂ ਦੁਨੀਆ ਭਰ ਤੋਂ ਨੇਪਾਲ ਲਈ ਮਦਦ ਪਹੁੰਚਾਈ ਜਾ ਰਹੀ ਹੈ ਤਾਂ ਕੁਝ ਅਜਿਹੀਆਂ ਰਿਪੋਰਟਾਂ ਸਾਹਮਣੇ ਆਈਆਂ, ਜਿਨ੍ਹਾਂ 'ਚ ਕਿਹਾ ਜਾ ਰਿਹਾ ਸੀ ਕਿ ਨੇਪਾਲ ਨੇ ਵਿਦੇਸ਼ੀ ਮਦਦ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਇਨ੍ਹਾਂ ਖ਼ਬਰਾਂ 'ਤੇ ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਨ ਸ਼ਾਹ ਨੇ ਚੁੱਪੀ ਤੋੜੀ ਹੈ ਤੇ ਮਾਮਲੇ 'ਚ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਨੇਪਾਲ ਨੇ ਕਿਸੇ ਵੀ ਤਰ੍ਹਾਂ ਦੀ ਵਿਦੇਸ਼ੀ ਮਦਦ ਲੈਣ ਤੋਂ ਇਨਕਾਰ ਨਹੀਂ ਕੀਤਾ ਹੈ ਅਤੇ ਲੋਕਾਂ ਨੂੰ ਗੁਮਰਾਹਕੁੰਨ ਜਾਣਕਾਰੀ ਨਾ ਫੈਲਾਉਣ ਦੀ ਅਪੀਲ ਕੀਤੀ ਹੈ।
ਸੋਸ਼ਲ ਮੀਡੀਆ 'ਤੇ ਇਹ ਖ਼ਬਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਸਨ ਕਿ ਨੇਪਾਲ ਸਰਕਾਰ ਨੇ ਹੜ੍ਹ ਦੀ ਤਬਾਹੀ ਤੋਂ ਨਿਪਟਣ ਲਈ ਅੰਤਰਰਾਸ਼ਟਰੀ ਭਾਈਚਾਰੇ ਅਤੇ ਗੁਆਂਢੀ ਦੇਸ਼ਾਂ ਵੱਲੋਂ ਦਿੱਤੀ ਜਾ ਰਹੀ ਵਿਦੇਸ਼ੀ ਰਾਹਤ ਸਮੱਗਰੀ ਅਤੇ ਮਦਦ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- 5 ਮਹੀਨੇ ਪਹਿਲਾਂ ਹੀ ਆ ਗਈ ਸੀ ਹੈਰਾਨੀਜਨਕ ਰਿਪੋਰਟ ! ਨਾ ਕੀਤਾ ਜਾਂਦਾ Ignore ਤਾਂ ਨੇਪਾਲ 'ਚ...
ਬਾਲੇਨ ਸ਼ਾਹ ਨੇ ਕਿਹਾ ਕਿ ਅਜਿਹੀਆਂ ਖ਼ਬਰਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਨੇਪਾਲ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨਿਯਮਾਂ ਅਤੇ ਲੋੜਾਂ ਅਨੁਸਾਰ ਹੀ ਸਹਾਇਤਾ ਦਾ ਪ੍ਰਬੰਧਨ ਕਰ ਰਹੇ ਹਨ ਤਾਂ ਜੋ ਰਾਹਤ ਸਮੱਗਰੀ ਸਹੀ ਪੀੜਤਾਂ ਤੱਕ ਪਹੁੰਚ ਸਕੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਅਜਿਹੀਆਂ ਗੁਮਰਾਹਕੁੰਨ ਖ਼ਬਰਾਂ ਅਤੇ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਇਨ੍ਹਾਂ ਨੂੰ ਅੱਗੇ ਸ਼ੇਅਰ ਕਰਨ, ਕਿਉਂਕਿ ਇਸ ਨਾਲ ਸੰਕਟ ਦੀ ਸਥਿਤੀ 'ਚ ਰੁਕਾਵਟ ਪੈ ਸਕਦੀ ਹੈ।
ਜ਼ਿਕਰਯੋਗ ਹੈ ਕਿ ਨੇਪਾਲ 'ਚ ਭਾਰੀ ਬਾਰਿਸ਼, ਲੈਂਡਸਲਾਈਡ ਅਤੇ ਹੜ੍ਹਾਂ ਕਾਰਨ ਭਾਰੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ, ਜਿਸ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਇਸ ਔਖ਼ੇ ਸਮੇਂ ਭਾਰਤ ਨੇ ਸਭ ਤੋਂ ਪਹਿਲਾਂ 'ਨੇਬਰ ਫਸਟ' ਦੀ ਪਾਲਿਸੀ ਤਹਿਤ ਨੇਪਾਲ ਨੂੰ ਰਾਹਤ ਸਮੱਗਰੀ ਤੇ ਰੈਸਕਿਊ ਟੀਮਾਂ ਭੇਜੀਆਂ, ਜਿਸ ਮਗਰੋਂ ਚੀਨ-ਅਮਰੀਕਾ ਸਣੇ ਦੁਨੀਆ ਦੇ ਕਈ ਦੇਸ਼ ਨੇਪਾਲ ਦੀ ਮਦਦ ਲਈ ਅੱਗੇ ਆ ਰਹੇ ਹਨ ਤੇ ਹਰ ਸੰਭਵ ਮਦਦ ਪਹੁੰਚਾ ਰਹੇ ਹਨ।
ਇਹ ਵੀ ਪੜ੍ਹੋ- ਨਾ ਲਿੰਕਨ, ਨਾ ਓਬਾਮਾ..!, ਟਰੰਪ ਨੇ ਖ਼ੁਦ ਨੂੰ ਦੱਸਿਆ ਸਭ ਤੋਂ ਮਹਾਨ ਰਾਸ਼ਟਰਪਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੰਪ ਨੇ ISS ਦੇ ਪੁਲਾੜ ਯਾਤਰੀਆਂ ਨਾਲ ਕੀਤੀ ਗੱਲਬਾਤ ! ਸਪੇਸ ਅਕੈਡਮੀ ਬਣਾਉਣ ਦਾ ਕਰ'ਤਾ ਐਲਾਨ
NEXT STORY