ਇੰਟਰਨੈਸ਼ਨਲ ਡੈਸਕ : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇਕ ਸਨਸਨੀਖੇਜ਼ ਖੁਲਾਸਾ ਕਰਕੇ ਪੂਰੀ ਦੁਨੀਆ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਬੰਗਲਾਦੇਸ਼ ਦੇ ਟੁਕੜੇ ਕਰਨ ਲਈ ਮਿਲੇ ਇਕ ਆਫਰ ਬਾਰੇ ਦੱਸ ਕੇ ਸਨਸਨੀ ਮਚਾ ਦਿੱਤੀ ਹੈ। ਪ੍ਰਧਾਨ ਮੰਤਰੀ ਹਸੀਨਾ ਨੇ ਕਿਹਾ ਕਿ ਉਨ੍ਹਾਂ ਦੀ ਅਵਾਮੀ ਲੀਗ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹਮੇਸ਼ਾ ਮੁਸੀਬਤ ਵਿਚ ਰਹਿੰਦੀ ਹੈ ਅਤੇ ਹਾਲੇ ਹੋਰ ਵੀ ਪਰੇਸ਼ਾਨੀ ਹੋਵੇਗੀ, ਪਰ ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।
ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ
ਹਸੀਨਾ ਨੇ ਇਕ ਇੰਟਰਵਿਊ ਵਿਚ ਦੱਸਿਆ ਕਿ ਉਨ੍ਹਾਂ ਨੂੰ 7 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਫਰ ਦਿੱਤਾ ਗਿਆ ਸੀ ਕਿ ਜੇਕਰ ਉਹ ਆਪਣੇ ਦੇਸ਼ ਦੇ ਅੰਦਰ ਏਅਰਬੇਸ ਬਣਾਉਣ ਦੀ ਇਜਾਜ਼ਤ ਦਿੰਦੀ ਹੈ ਤਾਂ ਬਿਨਾਂ ਕਿਸੇ ਸਮੱਸਿਆ ਦੇ ਚੋਣਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ। ਸ਼ੇਖ ਹਸੀਨਾ ਨੇ ਦੇਸ਼ ਜਾਂ ਪੇਸ਼ਕਸ਼ ਕਰਨ ਵਾਲੇ ਵਿਅਕਤੀ ਦਾ ਨਾਂ ਨਹੀਂ ਦੱਸਿਆ ਪਰ ਉਨ੍ਹਾਂ ਦਾਅਵਾ ਕੀਤਾ ਕਿ ਇਹ ਪ੍ਰਸਤਾਵ ਕਿਸੇ 'ਵ੍ਹਾਈਟ ਮੈਨ' (ਗੋਰੇ ਵਿਅਕਤੀ) ਵੱਲੋਂ ਆਇਆ ਸੀ। 76 ਸਾਲਾ ਹਸੀਨਾ, ਜਿਸ ਨੇ 2009 ਤੋਂ ਬੰਗਲਾਦੇਸ਼ 'ਤੇ ਸ਼ਾਸਨ ਕੀਤਾ ਹੈ, ਨੇ ਜਨਵਰੀ ਵਿਚ ਇਕਤਰਫ਼ਾ ਚੋਣ 'ਚ ਪੰਜਵੀਂ ਵਾਰ ਜਿੱਤ ਹਾਸਲ ਕੀਤੀ ਸੀ, ਜਿਸ ਦਾ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਅਗਵਾਈ ਵਾਲੀ ਮੁੱਖ ਵਿਰੋਧੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐੱਨਪੀ) ਦੁਆਰਾ ਬਾਈਕਾਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ - ਸ਼ਰਾਬ ਦਾ ਜ਼ਿਆਦਾ ਸੇਵਨ ਕਰਨ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਇਸ ਮਸ਼ਰੂਮ ਨਾਲ ਪਾ ਸਕਦੇ ਹੋ ਛੁਟਕਾਰਾ
ਬੰਗਲਾਦੇਸ਼ੀ ਅਖ਼ਬਾਰ 'ਦ ਡੇਲੀ ਸਟਾਰ' ਦੀ ਰਿਪੋਰਟ ਮੁਤਾਬਕ ਹਸੀਨਾ ਨੇ ਕਿਹਾ, ''ਜੇਕਰ ਮੈਂ ਕਿਸੇ ਖ਼ਾਸ ਦੇਸ਼ ਨੂੰ ਬੰਗਲਾਦੇਸ਼ 'ਚ ਏਅਰਬੇਸ ਬਣਾਉਣ ਦੀ ਇਜਾਜ਼ਤ ਦਿੱਤੀ ਹੁੰਦੀ ਤਾਂ ਮੈਨੂੰ ਕੋਈ ਸਮੱਸਿਆ ਨਹੀਂ ਹੁੰਦੀ।'' ਹਾਲਾਂਕਿ, ਉਨ੍ਹਾਂ ਨੇ ਉਸ ਦੇਸ਼ ਦਾ ਨਾਂ ਨਹੀਂ ਲਿਆ, ਜਿਸ ਨੇ ਉਸ ਨੂੰ ਪੇਸ਼ਕਸ਼ ਕੀਤੀ ਸੀ ਪਰ ਇਸ ਗੱਲ 'ਤੇ ਜ਼ੋਰ ਦਿੱਤਾ ਕਿ 'ਪ੍ਰਸਤਾਵ ਇਕ ਵ੍ਹਾਈਟ ਵਿਅਕਤੀ ਵੱਲੋਂ ਆਇਆ ਸੀ।'' ਬੰਗਲਾਦੇਸ਼ ਦੇ ਸੰਸਥਾਪਕ ਅਤੇ ਪਹਿਲੇ ਰਾਸ਼ਟਰਪਤੀ ਸ਼ੇਖ ਮੁਜੀਬੁਰ ਰਹਿਮਾਨ ਦੀ ਧੀ ਹਸੀਨਾ ਨੇ ਕਿਹਾ ਕਿ ਅਜਿਹਾ ਲੱਗਦਾ ਕਿ ਉਸ ਦਾ ਨਿਸ਼ਾਨਾ ਸਿਰਫ਼ ਇਕ ਦੇਸ਼ ਹੈ ਪਰ ਅਜਿਹਾ ਨਹੀਂ ਹੈ। ਮੈਨੂੰ ਪਤਾ ਕਿ ਉਹ ਹੋਰ ਕਿੱਥੇ ਜਾਣ ਦਾ ਇਰਾਦਾ ਰੱਖਦੇ ਹਨ।'' ਉਨ੍ਹਾਂ ਕਿਹਾ ਕਿ ਇਸ ਕਾਰਨ ਉਨ੍ਹਾਂ ਦੀ ਅਵਾਮੀ ਲੀਗ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਹਮੇਸ਼ਾ ਮੁਸੀਬਤ ਵਿਚ ਰਹਿੰਦੀ ਹੈ ਤੇ ਹਾਲੇ ਹੋਰ ਪਰੇਸ਼ਾਨੀ ਹੋਵੇਗੀ ਪਰ ਇਸ 'ਤੇ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਹੈ।
ਇਹ ਵੀ ਪੜ੍ਹੋ - ਵਿਆਹ ਦੀ ਵਰ੍ਹੇਗੰਢ ਮੌਕੇ ਪਤੀ ਵੱਲੋਂ ਦਿੱਤੇ ਤੋਹਫ਼ੇ ਨੇ ਪਤਨੀ ਦੀ ਬਦਲ ਦਿੱਤੀ ਕਿਸਮਤ, ਬਣੀ ਕਰੋੜਪਤੀ
ਦੂਜੇ ਪਾਸੇ ਪ੍ਰਧਾਨ ਮੰਤਰੀ ਹਸੀਨਾ ਤੋਂ ਜਦੋਂ ਇਹ ਪ੍ਰਸਤਾਵ ਪੇਸ਼ ਕਰਨ ਵਾਲੇ "ਗੋਰੇ ਵਿਅਕਤੀ" ਦੇ ਜਵਾਬ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਉਸ ਨੇ ਉਹੀ ਜਵਾਬ ਦਿੱਤਾ ਸੀ ਜੋ ਉਸ ਨੇ 2001 ਵਿਚ ਦਿੱਤਾ ਸੀ ਜਦੋਂ ਅਮਰੀਕਾ ਨੇ ਭਾਰਤ ਨੂੰ ਦੇਸ਼ ਦੀ ਗੈਸ ਵੇਚਣ ਦੀ ਪੇਸ਼ਕਸ਼ ਕੀਤੀ ਸੀ। ਸ਼ੇਖ ਹਸੀਨਾ ਨੇ ਕਿਹਾ, "ਮੈਂ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਮੈਂ ਰਾਸ਼ਟਰਪਿਤਾ ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਦੀ ਬੇਟੀ ਹਾਂ ਅਤੇ ਅਸੀਂ ਆਪਣੀ ਆਜ਼ਾਦੀ ਦੀ ਲੜਾਈ ਜਿੱਤੀ ਹੈ, ਮੈਂ ਦੇਸ਼ ਦਾ ਕੋਈ ਹਿੱਸਾ ਕਿਰਾਏ 'ਤੇ ਲੈ ਕੇ ਜਾਂ ਕਿਸੇ ਨੂੰ ਸੌਂਪ ਕੇ ਸੱਤਾ 'ਚ ਨਹੀਂ ਆਉਣਾ ਚਾਹੁੰਦੀ, ਮੈਨੂੰ ਕਿਸੇ ਹੋਰ ਦੇਸ਼ ਜਾਂ ਸੱਤਾ ਦੀ ਲੋੜ ਨਹੀਂ ਹੈ।''
ਇਹ ਵੀ ਪੜ੍ਹੋ - ਕੈਨੇਡਾ 'ਚੋਂ ਜ਼ਬਰਦਸਤੀ ਕੱਢੇ ਜਾਣ ਵਾਲੇ ਭਾਰਤੀ ਵਿਦਿਆਰਥੀ ਹੋਏ ਪਰੇਸ਼ਾਨ, ਵਿਦੇਸ਼ ਮੰਤਰਾਲੇ ਨੇ ਦਿੱਤਾ ਇਹ ਜਵਾਬ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਪਸਾ ਦੀ ਨਵੀਂ 21 ਮੈਂਬਰੀ ਕਾਰਜਕਾਰਨੀ ਦੀ ਸਰਬ-ਸੰਮਤੀ ਨਾਲ ਹੋਈ ਚੋਣ
NEXT STORY