ਲੰਡਨ (ਯੂ.ਐੱਨ.ਆਈ.): ਬ੍ਰਿਟੇਨ ਵਿਚ ਜਿੱਥੇ ਕੋਰੋਨਾ ਵਾਇਰਸ ਸਬੰਧੀ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉੱਥੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਉਹਨਾਂ ਨੂੰ ਦੇਸ਼ ਵਿਚ ਪਾਬੰਦੀਆਂ ਲਗਾਏ ਬਿਨਾਂ ਕੋਵਿਡ-19 ਦੀ ਮੌਜੂਦਾ ਲਹਿਰ 'ਤੇ ਕਾਬੂ ਪਾਉਣ ਦੀ ਉਮੀਦ ਹੈ। ਬੀਬੀਸੀ ਨੇ ਜਾਨਸਨ ਦੇ ਹਵਾਲੇ ਨਾਲ ਕਿਹਾ ਕਿ ਉਹ ਅਜੇ ਨਵੀਆਂ ਕੋਰੋਨਾ ਪਾਬੰਦੀਆਂ ਨੂੰ ਲਾਗੂ ਨਹੀਂ ਕਰਨਗੇ ਅਤੇ ਬੁੱਧਵਾਰ ਨੂੰ ਮੰਤਰੀਆਂ ਨੂੰ ਯੂਕੇ ਸਰਕਾਰ ਦੀ 'ਪਲਾਨ ਬੀ' ਰਣਨੀਤੀ ਨੂੰ ਲਾਗੂ ਰੱਖਣ ਦੀ ਸਿਫਾਰਸ਼ ਕਰਨਗੇ।
ਪ੍ਰਧਾਨ ਮੰਤਰੀ ਨੇ ਮੰਗਲਵਾਰ ਨੂੰ ਫੂਡ ਪ੍ਰੋਸੈਸਿੰਗ, ਟਰਾਂਸਪੋਰਟ ਅਤੇ ਬਾਰਡਰ ਫੋਰਸ ਵਿੱਚ ਕੰਮ ਕਰਦੇ ਕਰਮਚਾਰੀਆਂ ਸਮੇਤ ਇੱਕ ਲੱਖ ਕਰਮਚਾਰੀਆਂ ਲਈ ਕੋਵਿਡ ਟੈਸਟਿੰਗ ਸਕੀਮਾਂ ਦਾ ਵੀ ਐਲਾਨ ਕੀਤਾ। ਉਹਨਾਂ ਨੇ ਇੱਕ ਡਾਉਨਿੰਗ ਸਟ੍ਰੀਟ ਬ੍ਰੀਫਿੰਗ ਨੂੰ ਦੱਸਿਆ ਕਿ ਜਦੋਂ ਕੈਬਨਿਟ ਮੰਤਰੀਆਂ ਦੀ ਮੁਲਾਕਾਤ ਹੋਵੇਗੀ ਤਾਂ ਉਹ 'ਪਲਾਨ ਬੀ' ਪਾਬੰਦੀਆਂ ਦੇ ਨਾਲ ਇੰਗਲੈਂਡ ਵਿੱਚ ਇਸ ਦੀ ਪਾਲਣਾ ਦੀ ਸਿਫ਼ਾਰਸ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਦੇਸ਼ ਕੋਲ ਇੱਕ ਵਾਰ ਫਿਰ ਬਿਨਾਂ ਕਿਸੇ ਪਾਬੰਦੀਆਂ ਦੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕਰੋਨ ਦੀ ਲਹਿਰ ਤੋਂ ਉਭਰਨ ਦਾ ਮੌਕਾ ਹੈ।
ਪੜ੍ਹੋ ਇਹ ਅਹਿਮ ਖਬਰ - ਓਮੀਕਰੋਨ ਦਾ ਖ਼ੌਫ਼ : ਬਾਈਡੇਨ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਕੀਤੀ ਅਪੀਲ
ਇੱਥੇ ਦੱਸ ਦਈਏ ਕਿ ਵਰਲਡ ਓ ਮੀਟਰ ਦੇ ਅੰਕੜਿਆਂ ਮੁਤਾਬਕ ਯੂਕੇ ਵਿਚ ਹੁਣ ਤੱਕ 13,641,520 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਅਤੇ 148,941 ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਦੇਸ਼ ਵਿਚ ਇਕ ਮੌਤ ਦੀ ਵੀ ਪੁਸ਼ਟੀ ਹੋ ਚੁੱਕੀ ਹੈ।
ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਾਕਿਸਤਾਨ ਦੇ ਸਿੰਧ ’ਚ ਹਿੰਦੂ ਵਪਾਰੀ ਦਾ ਗੋਲੀ ਮਾਰ ਕੇ ਕਤਲ
NEXT STORY