ਵਾਸ਼ਿੰਗਟਨ : ਅਮਰੀਕਾ ਦੇ ਇਕ ਪ੍ਰਭਾਵਸ਼ਾਲੀ ਸਿੱਖ ਨੇਤਾ ਜੱਸੀ ਸਿੰਘ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਸਿੱਖ ਭਾਈਚਾਰੇ ਦੀਆਂ ਮੰਗਾਂ ਅਤੇ ਇੱਛਾਵਾਂ ਨੂੰ ਪੂਰਾ ਕਰਨ ’ਚ ਅਹਿਮ ਭੂਮਿਕਾ ਨਿਭਾਈ ਹੈ। ਭਾਈਚਾਰੇ ਬਾਰੇ ਜਾਗਰੂਕਤਾ ਵਧਾਉਣ ਲਈ ਸਥਾਪਿਤ ‘ਸਿੱਖਸ ਆਫ ਅਮੇਰਿਕਾ’ ਸੰਗਠਨ ਦੇ ਪ੍ਰਧਾਨ ਜੱਸੀ ਸਿੰਘ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਵਿਚ ਪ੍ਰਧਾਨ ਮੰਤਰੀ ਮੋਦੀ ਦਾ ਅਮਰੀਕਾ ਦਾ ਸਰਕਾਰੀ ਦੌਰਾ ਭਾਰਤ ਲਈ ਇਕ ‘ਇਤਿਹਾਸਕ ਪਲ’ ਹੋਵੇਗਾ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਪਹਿਲੀ ਮਹਿਲਾ ਜਿਲ ਬਿਡੇਨ ਦੇ ਸੱਦੇ ’ਤੇ ਪ੍ਰਧਾਨ ਮੰਤਰੀ ਮੋਦੀ 21 ਤੋਂ 24 ਜੂਨ ਤੱਕ ਅਮਰੀਕਾ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਕਾਂਗਰਸ ਦੇ ਸਾਂਝੇ ਇਜਲਾਸ ਨੂੰ ਵੀ ਸੰਬੋਧਨ ਕਰਨਗੇ, ਜਿਸ ਨੂੰ ਵੱਡਾ ਮੌਕਾ ਮੰਨਿਆ ਜਾ ਰਿਹਾ ਹੈ।
ਸਿੰਘ ਨੇ ਕਿਹਾ, ‘‘ਪ੍ਰਧਾਨ ਮੰਤਰੀ ਦੀ ਆਮਦ ਭਾਰਤ ਲਈ ਇਕ ਵੱਡਾ ਇਤਿਹਾਸਕ ਪਲ ਹੈ।’’ ਸਿੰਘ ਨੇ ਉਨ੍ਹਾਂ ਸਾਰੇ ਸਿੱਖ ਵਫ਼ਦਾਂ ਦਾ ਹਿੱਸਾ ਰਹੇ ਹਨ, ਜਿਸ ਨਾਲ 2015 ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਪਣੇ ਅਮਰੀਕਾ ਦੇ ਦੌਰੇ ਦੌਰਾਨ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਵਫ਼ਦਾਂ ਨੇ ਹਮੇਸ਼ਾ ਮੋਦੀ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਉਨ੍ਹਾਂ ਦੀਆਂ ਲੱਗਭਗ ਸਾਰੀਆਂ ਇੱਛਾਵਾਂ ਪ੍ਰਧਾਨ ਮੰਤਰੀ ਵੱਲੋਂ ਪੂਰੀਆਂ ਕੀਤੀਆਂ ਗਈਆਂ ਹਨ। ਸਿੰਘ ਨੇ ਕਿਹਾ ਕਿ ਇਸ ਵਾਰ ਫਿਰ ਤੋਂ ਸਿੱਖ ਭਾਈਚਾਰੇ ਦਾ ਇਕ ਵਫ਼ਦ ਪ੍ਰਧਾਨ ਮੰਤਰੀ ਨੂੰ ਦੁਬਾਰਾ ਮਿਲਣ ਦੀ ਯੋਜਨਾ ਬਣਾ ਰਿਹਾ ਹੈ, ਤਾਂ ਕਿ ਭਾਈਚਾਰੇ ਲਈ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ ਜਾ ਸਕੇ। ਉਨ੍ਹਾਂ ਕਿਹਾ, ‘‘ਮੈਨੂੰ ਲੱਗਦਾ ਹੈ ਕਿ 2014 ’ਚ ਅਸੀਂ ਪਹਿਲੀ ਵਾਰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸੀ। ਕਾਫ਼ੀ ਲੰਬੇ ਸਮੇਂ ਬਾਅਦ ਕਿਸੇ ਸਿੱਖ ਵਫ਼ਦ ਨੇ ਭਾਰਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਦਾ ਸਾਡੇ ਪ੍ਰਤੀ ਬਹੁਤ ਸਾਕਾਰਾਤਮਕ ਰਵੱਈਆ ਸੀ।’’
ਸਿੰਘ ਨੇ ਕਿਹਾ, “ਉਹ (ਮੋਦੀ) ਸਿੱਖਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਦੱਖਣ ਏਸ਼ੀਆਈ ਭਾਈਚਾਰੇ ਲਈ ਦਿਲੋਂ ਮਹਿਸੂਸ ਕਰਦੇ ਹਨ। ਇਹ ਉਨ੍ਹਾਂ ਦੇ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਮਿਲਣ ਤੇ ਉਨ੍ਹਾਂ ਨਾਲ ਗੱਲਬਾਤ ਕਰਨ ਦੌਰਾਨ ਮਹਿਸੂਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸਿੱਖ ਭਾਈਚਾਰੇ ਦੀਆਂ ਮੰਗਾਂ ਤੇ ਇੱਛਾਵਾਂ ਨੂੰ ਪੂਰਾ ਕਰਨ ’ਚ ਪ੍ਰਧਾਨ ਮੰਤਰੀ ਮੋਦੀ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਸਿੰਘ ਨੇ ਕਿਹਾ ਕਿ ਹਾਲ ਹੀ ਦੇ ਸਮੇਂ ਦੀ ਗੱਲ ਕਰੀਏ ਤਾਂ ਕਿਸੇ ਹੋਰ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਲਈ ਇੰਨਾ ਨਹੀਂ ਕੀਤਾ, ਜਿੰਨਾ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਹੈ।
ਆਜ਼ਾਦੀ ਮਗਰੋਂ ਪਾਕਿਸਤਾਨ ’ਚੋਂ ਗਾਇਬ ਹੋ ਗਏ 18 ਫ਼ੀਸਦੀ ਹਿੰਦੂ, ਹਰ ਸਾਲ ਹਜ਼ਾਰ ਤੋਂ ਵੱਧ ਧੀਆਂ ਅਗਵਾ
NEXT STORY