ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵ੍ਹਾਈਟ ਹਾਊਸ ਦੇ ਬਾਹਰ ਭਾਰਤੀ-ਅਮਰੀਕੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ 30 ਸਾਲ ਪਹਿਲਾਂ ਜਦੋਂ ਅਮਰੀਕਾ ਆਇਆ ਸੀ, ਉਦੋਂ ਮੈਂ ਵ੍ਹਾਈਟ ਹਾਊਸ ਨੂੰ ਬਾਹਰੋਂ ਦੇਖਿਆ ਸੀ ਪਰ ਅੱਜ ਇਥੇ ਭਾਰਤੀਆਂ ਲਈ ਵ੍ਹਾਈਟ ਹਾਊਸ ਨੂੰ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਲਈ ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਈਡੇਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦੋਵੇਂ ਦੇਸ਼ ਸਾਡੀ ਵਿਭਿੰਨਤਾ ’ਤੇ ਮਾਣ ਕਰਦੇ ਹਾਂ।
ਇਹ ਖ਼ਬਰ ਵੀ ਪੜ੍ਹੋ : ਬਿਜਲੀ ਦੀ ਸਪਲਾਈ ਨੂੰ ਲੈ ਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਅਹਿਮ ਬਿਆਨ
ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਵ੍ਹਾਈਟ ਹਾਊਸ ਪਹੁੰਚੇ, ਜਿਥੇ ਰਾਸ਼ਟਰਪਤੀ ਬਾਈਡੇਨ ਅਤੇ ਫਸਟ ਲੇਡੀ ਜਿਲ ਬਾਈਡੇਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ‘ਗਾਰਡ ਆਫ਼ ਆਨਰ’ ਦਿੱਤਾ ਗਿਆ ਅਤੇ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅਮਰੀਕੀ ਵਫ਼ਦ ਨਾਲ ਮੁਲਾਕਾਤ ਕੀਤੀ।
ਵ੍ਹਾਈਟ ਹਾਊਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਦਾ ਰਾਸ਼ਟਰਪਤੀ ਜੋਅ ਬਾਈਡੇਨ ਨੇ ਕੀਤਾ ਸ਼ਾਨਦਾਰ ਸਵਾਗਤ
NEXT STORY