ਇਸਲਾਮਾਬਾਦ (ਭਾਸ਼ਾ) ਪਾਕਿਸਤਾਨ ਵਿਚ ਹਾਲ ਹੀ ਵਿਚ ਅੱਤਵਾਦੀ ਘਟਨਾਵਾਂ ਵਿਚ ਹੋਏ ਵਾਧੇ ਨਾਲ ਜੂਝ ਰਹੇ ਦੇਸ਼ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਸਮੱਸਿਆ ਨੂੰ ਖ਼ਤਮ ਕਰਨ ਦਾ ਆਪਣਾ ਸੰਕਲਪ ਦੁਹਰਾਇਆ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਆਪਣੇ ਅੱਠ ਮਹੀਨਿਆਂ ਦੇ ਕਾਰਜਕਾਲ ਦੌਰਾਨ ਅੱਤਵਾਦ ਨਾਲ ਨਜਿੱਠਣ 'ਚ 'ਫੇਲ੍ਹ' ਰਹੀ ਹੈ। ਡਾਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਸੋਮਵਾਰ ਨੂੰ ਅਸ਼ਾਂਤ ਖੈਬਰ-ਪਖਤੂਨਖਵਾ ਸੂਬੇ ਦੇ ਡੇਰਾ ਇਸਮਾਈਲ ਖਾਨ ਜ਼ਿਲ੍ਹੇ 'ਚ ਇਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼ਰੀਫ ਨੇ ਕਿਹਾ ਕਿ ਅੱਤਵਾਦ ਦਾ ਖ਼ਤਰਾ ਵਧਦਾ ਜਾ ਰਿਹਾ ਹੈ ਅਤੇ ਸਰਕਾਰ ਜਲਦੀ ਹੀ ਇਸ ਨੂੰ ਕੁਚਲ ਦੇਵੇਗੀ।
ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰਾਂ ਅਤੇ ਸੁਰੱਖਿਆ ਬਲਾਂ ਦੀ ਮਦਦ ਨਾਲ ਸਰਕਾਰ ਹਰ ਤਰ੍ਹਾਂ ਦੇ ਅੱਤਵਾਦ ਦਾ ਖਾਤਮਾ ਕਰੇਗੀ। ਸ਼ਰੀਫ ਨੇ ਕਿਹਾ ਕਿ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਕੁਝ ਦਿਨਾਂ ਵਿੱਚ ਰਾਸ਼ਟਰੀ ਸੁਰੱਖਿਆ ਕਮੇਟੀ (ਐਨਐਸਸੀ) ਦੀ ਮੀਟਿੰਗ ਬੁਲਾਈ ਜਾਵੇਗੀ। ਅਸ਼ਾਂਤ ਖੈਬਰ ਪਖਤੂਨਖਵਾ ਦੇ ਬੰਨੂ ਜ਼ਿਲ੍ਹੇ ਵਿਚ ਇਕ ਸੁਰੱਖਿਆ ਕੰਪਲੈਕਸ 'ਤੇ ਪਿਛਲੇ ਹਫ਼ਤੇ ਹੋਏ ਹਮਲੇ ਦਾ ਹਵਾਲਾ ਦਿੰਦੇ ਹੋਏ, ਉਸਨੇ ਕਿਹਾ ਕਿ ਇਹ ਇਕ ਦਿਲ ਦਹਿਲਾ ਦੇਣ ਵਾਲਾ ਹਮਲਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਇਕ ਸਫਲ ਆਪ੍ਰੇਸ਼ਨ ਚਲਾਇਆ ਅਤੇ ਕੰਪਲੈਕਸ 'ਤੇ ਕਬਜ਼ਾ ਕਰਨ ਵਾਲੇ ਸਾਰੇ ਅੱਤਵਾਦੀਆਂ ਨੂੰ ਮਾਰ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-Year Ender 2022: ਸਾਲ 2022 'ਚ ਦੁਨੀਆ ਦੀਆਂ ਇਨ੍ਹਾਂ ਘਟਨਾਵਾਂ ਨੇ ਬਟੋਰੀਆਂ ਸੁਰਖ਼ੀਆਂ
ਪਾਬੰਦੀਸ਼ੁਦਾ ਪਾਕਿਸਤਾਨੀ ਤਾਲਿਬਾਨ (ਟੀਟੀਪੀ) ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਲਈ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਖਾਨ ਨੇ ਪਾਕਿਸਤਾਨ ਡੈਮੋਕ੍ਰੇਟਿਕ ਮੂਵਮੈਂਟ (ਪੀਡੀਐਮ) ਸਰਕਾਰ 'ਤੇ ਅੱਤਵਾਦ 'ਤੇ ਰੋਕ ਲਗਾਉਣ 'ਚ ਨਾਕਾਮ ਰਹਿਣ ਦਾ ਦੋਸ਼ ਲਗਾਇਆ। ਉਸ ਨੇ ਲਾਹੌਰ ਸਥਿਤ ਆਪਣੇ ਨਿਵਾਸ 'ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੀ ਮੀਟਿੰਗ ਦੌਰਾਨ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ 'ਅੱਤਵਾਦ' 'ਤੇ ਕਾਬੂ ਪਾਇਆ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਫਗਾਨਿਸਤਾਨ 'ਚ 2 ਨਸ਼ਾ ਤਸਕਰ ਗ੍ਰਿਫ਼ਤਾਰ
NEXT STORY