ਇੰਟਰਨੈਸ਼ਨਲ ਡੈਸਕ- ਰਿਸ਼ੀ ਸੁਨਕ ਲਈ ਹੁਣ ਚੋਣਾਂ ਦੌਰਾਨ ਕੀਤੇ ਪ੍ਰਵਾਸੀਆਂ ਦੀ ਗਿਣਤੀ ਨੂੰ ਘਟਾਉਣ ਅਤੇ ਸਰਹੱਦਾਂ ਨੂੰ ਸੁਰੱਖਿਅਤ ਕਰਨ ਦੇ ਵਾਅਦਿਆਂ ਨੂੰ ਪੂਰਾ ਕੀਤੇ ਬਗ਼ੈਰ ਅਗਲੀਆਂ ਚੋਣਾਂ ਜਿੱਤਣਾ ਬਹੁਤ ਮੁਸ਼ਕਲ ਹੋਵੇਗਾ। ਭਾਰਤੀ ਮੂਲ ਦੇ ਰਿਸ਼ੀ ਸੁਨਕ ਦੀ ਇੰਗਲੈਂਡ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਓਪੀਨੀਅਨ ਪੋਲ 'ਚ ਉਸ ਦੀ ਕੰਜ਼ਰਵਟਿਵ ਪਾਰਟੀ ਵਿਰੋਧੀ ਲੇਬਰ ਪਾਰਟੀ ਤੋਂ 20 ਫ਼ੀਸਦੀ ਵੋਟਾਂ ਨਾਲ ਪਿੱਛੜ ਰਹੀ ਹੈ। ਮਾਹਿਰਾਂ ਮੁਤਾਬਕ ਸੁਨਕ ਦੀ ਪਾਰਟੀ ਚੋਣਾਂ ਹਾਰ ਵੀ ਸਕਦੀ ਹੈ। ਪਿਛਲੇ ਹਫ਼ਤੇ ਬ੍ਰਿਟੇਨ ਦੇ ਸੁਪਰੀਮ ਕੋਰਟ ਵੱਲੋਂ ਸੁਨਕ ਨੂੰ ਕਰਾਰਾ ਝਟਕਾ ਮਿਲਿਆ ਸੀ ਜਦੋਂ ਸੁਪਰੀਮ ਕੋਰਟ ਨੇ ਸੁਨਕ ਵੱਲੋਂ ਸ਼ਰਨਾਰਥੀਆਂ ਨੂੰ ਰਵਾਂਡਾ ਭੇਜਣ ਦੀ ਨੀਤੀ ਨੂੰ ਗੈਰ-ਕਾਨੂੰਨੀ ਦੱਸਦਿਆਂ ਰੱਦ ਕਰ ਦਿੱਤਾ ਸੀ। ਇਸ ਕਾਰਨ ਸੁਨਕ ਦੇ ਸਹਿਯੋਗੀਆਂ ਨੇ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਦੀ ਸਲਾਹ ਦਿੱਤੀ ਸੀ।
ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਮਾਹਿਰਾਂ ਮੁਤਾਬਕ ਬ੍ਰਿਟੇਨ 'ਚ ਪ੍ਰਵਾਸੀਆਂ ਦਾ ਮਸਲਾ ਇਕ ਵੱਡਾ ਚੋਣਾਂ ਦਾ ਇਕ ਵੱਡਾ ਮੁੱਦਾ ਹੈ। ਇਸੇ ਮੁੱਦੇ ਦੇ ਕਾਰਨ ਕੰਜ਼ਰਵੇਟਿਵ ਪਾਰਟੀ ਸਾਲ 2019 'ਚ ਵੱਡੇ ਬਹੁਮਤ ਨਾਲ ਜਿੱਤੀ ਸੀ। ਇਸ ਮੁੱਦੇ 'ਤੇ ਲੇਬਰ ਪਾਰਟੀ ਦੇ ਵੀ ਕੁਝ ਮੈਂਬਰਾਂ ਨੇ ਕੰਜ਼ਰਵੇਟਿਵ ਪਾਰਟੀ ਦਾ ਸਮਰਥਨ ਕੀਤਾ ਸੀ। ਹੁਣ ਚੋਣਕਾਰਾਂ ਲਈ ਪ੍ਰਵਾਸੀਆਂ ਦਾ ਮੁੱਦਾ ਮਹਿੰਗਾਈ ਅਤੇ ਸਿਹਤ ਸੇਵਾਵਾਂ ਤੋਂ ਵੀ ਵੱਡਾ ਮੁੱਦਾ ਹੈ। ਰਿਸ਼ੀ ਸੁਨਕ ਲਈ ਹੁਣ ਚੋਣਾਂ ਦੌਰਾਨ ਕੀਤੇ ਪ੍ਰਵਾਸੀਆਂ ਦੀ ਗਿਣਤੀ ਨੂੰ ਘਟਾਉਣ ਅਤੇ ਸਰਹੱਦਾਂ ਨੂੰ ਸੁਰੱਖਿਅਤ ਕਰਨ ਦੇ ਵਾਅਦਿਆਂ ਨੂੰ ਪੂਰਾ ਕੀਤੇ ਬਗ਼ੈਰ ਅਗਲੀਆਂ ਚੋਣਾਂ ਜਿੱਤਣਾ ਬਹੁਤ ਮੁਸ਼ਕਲ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ ਤੋਂ ਦੁੱਖਦਾਇਕ ਖ਼ਬਰ, ਗੋਲੀਬਾਰੀ ਦੀ ਘਟਨਾ 'ਚ ਭਾਰਤੀ ਵਿਦਿਆਰਥੀ ਦੀ ਮੌਤ
NEXT STORY