ਇੰਟਰਨੈਸ਼ਨਲ ਡੈਸਕ-ਟਰੱਕ ਡਰਾਈਵਰਾਂ ਦੀ ਜ਼ਬਰਦਸਤੀ ਵੈਕਸੀਨੇਸ਼ਨ ਦੇ ਵਿਰੋਧ ਵਿਚ ਕੈਨੇਡਾ ’ਚ ਖੂਬ ਹੋ-ਹੱਲਾ ਮਚਿਆ ਹੋਇਆ ਹੈ। ਕੈਨੇਡੀਅਨ ਸਰਕਾਰ ਕੋਵਿਡ ਤੋਂ ਬਚਾਅ ਲਈ ਟਰੱਕ ਡਰਾਈਵਰਾਂ ਦੀ ਪੂਰੀ ਵੈਕਸੀਨੇਸ਼ਨ ਮੁਹਿੰਮ ਅੱਗੇ ਵਧਾ ਰਹੀ ਹੈ ਪਰ ਟਰੱਕ ਡਰਾਈਵਰ ਸਰਕਾਰ ਦੇ ਖ਼ਿਲਾਫ਼ ਖੜ੍ਹੇ ਹੋ ਗਏ ਹਨ। ਇਸ ਮਾਮਲੇ ’ਚ ਡਰਾਈਵਰਾਂ ਦੇ ਸਮਰਥਨ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਡ ਟਰੂਡੋ ਦੇ ਬਾਡੀਗਾਰਡ ਵੀ ਆ ਗਏ ਹਨ। ਟਰੂਡੋ ਦੇ ਤਕਰੀਬਨ 6 ਸਾਲ ਤੋਂ ਨਿੱਜੀ ਸੁਰੱਖਿਆ ’ਚ ਤਾਇਨਾਤ ਬਾਡੀਗਾਰਡ ਡੇਨੀਅਲ ਬੁਲਫੋਰਡ ਨੇ ਹਿੰਸਕ ਪ੍ਰਦਰਸ਼ਨ ਦੇ ਹੱਕ ਵਿਚ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਆਪਣੇ ਬਿਆਨ ਦੇ ਵਿਚ ਬੁਲਫੋਰਡ ਨੇ ਕਿਹਾ ਕਿ ਇਹ ਧੱਕੇਸ਼ਾਹੀ ਨਹੀਂ ਦੇਖ ਸਕਦੇ। ਜੋ ਵੀ ਹੋ ਰਿਹਾ ਹੈ, ਉਹ ਨਹੀਂ ਹੋਣਾ ਚਾਹੀਦਾ ਸੀ। ਇਸ ਮਾਮਲੇ ਨੂੰ ਪੂਰੀ ਸਾਵਧਾਨੀ ਨਾਲ ਲੈਣਾ ਚਾਹੀਦਾ ਸੀ।
ਇਹ ਵੀ ਪੜ੍ਹੋ : ਸਾਊਦੀ ਅਰਬ : ਯਮਨ ਹਵਾਈ ਅੱਡੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਡਰੋਨ ਹਮਲੇ 'ਚ 12 ਲੋਕ ਜ਼ਖਮੀ
ਬੁਲਫੋਰਡ ਨੇ ਕਿਹਾ ਕਿ ਮੈਨੂੰ ਹਮੇਸ਼ਾ ਮਹਿਸੂਸ ਹੁੰਦਾ ਰਿਹਾ ਹੈ ਕਿ ਮੇਰੇ ਮੌਲਿਕ ਅਧਿਕਾਰ ਕੀ ਹਨ ਤੇ ਕੈਨੇਡਾ ਦੀ ਪੁਲਸ ਨੂੰ ਵੀ ਆਮ ਲੋਕਾਂ ਦੇ ਮੌਲਿਕ ਅਧਿਕਾਰਾਂ ਬਾਰੇ ਪਤਾ ਹੋਣਾ ਚਾਹੀਦਾ ਹੈ। ਉਨ੍ਹਾਂ ਕੋਲ ਇਸ ਤਰ੍ਹਾਂ ਕਰਨ ਦਾ ਕੋਈ ਵੀ ਅਧਿਕਾਰ ਨਹੀਂ ਹੈ। ਮੈਂ ਵੀ ਕਾਨੂੰਨ ਦੀ ਪੜ੍ਹਾਈ ਕੀਤੀ ਹੈ। ਕਾਨੂੰਨ ਕਿਤੇ ਵੀ ਤੁਹਾਨੂੰ ਇਜਾਜ਼ਤ ਨਹੀਂ ਦਿੰਦਾ ਕਿ ਤੁਸੀਂ ਕਿਸੇ ਨਾਲ ਇਸ ਤਰ੍ਹਾਂ ਜ਼ਬਰਦਸਤੀ ਕਰੋ। ਮੈਂ ਪਿੱਛੇ ਜਿਹੇ ਪ੍ਰਧਾਨ ਮੰਤਰੀ ਟਰੂਡੋ ਦਾ ਵਿਰੋਧ ਖ਼ਤਮ ਕਰਨ ਨੂੰ ਦਿੱਤਾ ਗਿਆ ਬਿਆਨ ਸੁਣਿਆ ਸੀ। ਮੈਨੂੰ ਲੱਗਦਾ ਹੈ ਕਿ ਟਰੂਡੋ ਗ਼ਲਤ ਰਸਤੇ ਜਾ ਰਹੇ ਹਨ। ਉਨ੍ਹਾਂ ਨੂੰ ਆਮ ਲੋਕਾਂ ਬਾਰੇ ਸੋਚਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, ਕਬੱਡੀ ਖਿਡਾਰੀ ਸਮੇਤ ਰਿਟਾਇਰਡ DSP ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਟਰੱਕਾਂ ਦੇ ਵਿਰੋਧ ਪ੍ਰਦਰਸ਼ਨ ’ਤੇ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਸੀ ਕਿ ਇਨ੍ਹਾਂ ਜਲਦ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਆਰਥਿਕਤਾ ਅਤੇ ਸਥਾਨਕ ਨਿਵਾਸੀਆਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਟਰੂਡੋ ਨੇ ਸੋਮਵਾਰ ਸ਼ਾਮ ਨੂੰ ਕੈਨੇਡਾ ਦੀ ਸੰਸਦ ਵਿਚ ਕਿਹਾ, ‘ਵਿਅਕਤੀ ਸਾਡੀ ਆਰਥਿਕਤਾ, ਸਾਡੇ ਲੋਕਤੰਤਰ ਅਤੇ ਸਾਡੇ ਸਾਥੀ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ, ਇਸ ਨੂੰ ਰੋਕਣਾ ਚਾਹੀਦਾ ਹੈ।’ ਉਨ੍ਹਾਂ ਕਿਹਾ, ‘ਓਟਾਵਾ ਦੇ ਲੋਕ ਆਪਣੇ ਹੀ ਆਂਢ-ਗੁਆਂਢ ਵਿਚ ਪਰੇਸ਼ਾਨ ਹੋਣ ਦੇ ਹੱਕਦਾਰ ਨਹੀਂ ਹਨ। ਉਹ ਸੜਕ ਦੇ ਕਿਨਾਰੇ ਜਾਂ ਸੰਘੀ ਝੰਡੇ ’ਤੇ ਉੱਡਣ ਵਾਲੀ ਸਵਾਸਤਿਕ ਦੀ ਅੰਦਰੂਨੀ ਹਿੰਸਾ ਦਾ ਸਾਹਮਣਾ ਕਰਨ ਦੇ ਹੱਕਦਾਰ ਨਹੀਂ ਹਨ।’
ਇਹ ਵੀ ਪੜ੍ਹੋ : ਅਮਰੀਕਾ 'ਚ ਮਹਿੰਗਾਈ ਦੀ ਮਾਰ, 40 ਸਾਲ ਦੇ ਨਵੇਂ ਉੱਚ ਪੱਧਰ 'ਤੇ ਪਹੁੰਚਣ ਦਾ ਅਨੁਮਾਨ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸਾਊਦੀ ਅਰਬ : ਯਮਨ ਹਵਾਈ ਅੱਡੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਡਰੋਨ ਹਮਲੇ 'ਚ 12 ਲੋਕ ਜ਼ਖਮੀ
NEXT STORY