ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਸੋਮਵਾਰ ਨੂੰ ਹੋਰ ਤੇਜ਼ ਹੋ ਗਿਆ। ਜੁਆਇੰਟ ਅਵਾਮੀ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਅਸਫ਼ਲ ਹੋਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ’ਚ ਪ੍ਰਦਰਸ਼ਨਕਾਰੀਆਂ ਨੇ ਮੁਜ਼ੱਫ਼ਰਾਬਾਦ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਅਸ਼ਾਂਤੀ ਵਿਚਾਲੇ ਚੋਣ ਅਧਿਕਾਰੀਆਂ ਨੇ 2 ਜ਼ਿਲਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪਬਲਿਕ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਜਾਰੀ ਧਰਨੇ ਦਾ ਹਵਾਲਾ ਦਿੰਦੇ ਹੋਏ ਸੁਧਨੋਤੀ ਅਤੇ ਰਾਵਲਕੋਟ ਚੋਣ ਹਲਕਿਆਂ ਵਿਚ ਵੋਟਿੰਗ ਨੂੰ 10 ਅਗਸਤ ਤੱਕ ਲਈ ਮੁਲਤਵੀ ਕਰ ਦਿੱਤਾ ਹੈ।
ਚੋਣਾਂ ਮੁਲਤਵੀ ਕਰਨ ਦਾ ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਹਫ਼ਤਿਆਂ ਪੁਰਾਣਾ ਵਿਰੋਧ ਅੰਦੋਲਨ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਚੋਣ ਪ੍ਰਕਿਰਿਆ ’ਤੇ ਬੇਭਰੋਸਗੀ ਦੇ ਬੱਦਲ ਮੰਡਰਾਅ ਰਹੇ ਹਨ। ਇਸੇ ਦੌਰਾਨ ਖ਼ਬਰ ਹੈ ਕਿ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਗੋਲੀਬਾਰੀ ਵੀ ਹੋਈ ਹੈ।
ਇਹ ਵੀ ਪੜ੍ਹੋ- ਕੈਨੇਡਾ 'ਚ ਅਰਬਾਂ ਦੇ 'ਕਾਲੇ ਧੰਦੇ' 'ਚ ਸ਼ਾਮਲ ਕਈ ਪੰਜਾਬੀ ਗ੍ਰਿਫ਼ਤਾਰ ! ਅਮਰੀਕਾ ਤੋਂ ਟਰੱਕਾਂ 'ਚ ਭਰ-ਭਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਾਨਲੇਵਾ ਬਿਮਾਰੀ ਦੇ ਮਾਮਲੇ 3,200 ਤੋਂ ਪਾਰ ! ਕਾਂਗੋ 'ਚ ਟੁੱਟ ਸਕਦੈ ਪਿਛਲੇ ਰਿਕਾਰਡ
NEXT STORY