ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) 'ਚ ਪਿਛਲੇ ਕੁਝ ਸਮੇਂ ਤੋਂ ਆਰਥਿਕ ਅਤੇ ਸਿਆਸੀ ਬੌਖਲਾਹਟ ਲਗਾਤਾਰ ਵਧਦੀ ਜਾ ਰਹੀ ਹੈ। ਸਥਾਨਕ ਨਾਗਰਿਕ ਅਤੇ 'ਅਵਾਮੀ ਐਕਸ਼ਨ ਕਮੇਟੀ' (AAC) ਵੱਡੇ ਪੱਧਰ 'ਤੇ ਧਰਨੇ ਅਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
ਲੋਕਾਂ 'ਚ ਸਭ ਤੋਂ ਵੱਧ ਗੁੱਸਾ ਬਿਜਲੀ ਦੇ ਅਸਮਾਨੀ ਛੂੰਹਦੇ ਬਿੱਲਾਂ ਅਤੇ ਰਾਸ਼ਨ 'ਤੇ ਦਿੱਤੀ ਜਾਣ ਵਾਲੀ ਸਬਸਿਡੀ ਦੇ ਖ਼ਤਮ ਹੋਣ ਨੂੰ ਲੈ ਕੇ ਹੈ। ਸਥਾਨਕ ਲੋਕਾਂ ਦਾ ਤਰਕ ਹੈ ਕਿ ਜਿਸ ਖੇਤਰ ਵਿੱਚ ਵੱਡੇ ਜਲ-ਬਿਜਲੀ ਪ੍ਰੋਜੈਕਟ ਸਥਿਤ ਹਨ, ਉੱਥੇ ਦੇ ਲੋਕਾਂ ਨੂੰ ਹੀ ਬਿਜਲੀ ਮਹਿੰਗੇ ਭਾਅ ਵੇਚੀ ਜਾ ਰਹੀ ਹੈ।
ਇਹ ਵੀ ਪੜ੍ਹੋ- ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ ਪਹੁੰਚਿਆ ਇਰਾਨ
ਇਸ ਤੋਂ ਇਲਾਵਾ ਸਥਾਨਕ ਲੋਕ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਇਸਲਾਮਾਬਾਦ ਦੀ ਕੇਂਦਰ ਸਰਕਾਰ ਦੁਆਰਾ ਅਣਗੌਲਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਖੇਤਰ ਦੇ ਕੁਦਰਤੀ ਸਰੋਤਾਂ ਦੀ ਵਰਤੋਂ ਪਾਕਿਸਤਾਨੀ ਪ੍ਰਸ਼ਾਸਨ ਦੁਆਰਾ ਕੀਤੀ ਜਾਂਦੀ ਹੈ, ਪਰ ਬਦਲੇ ਵਿੱਚ ਸਥਾਨਕ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਰਾਜਨੀਤਿਕ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾਂਦਾ ਹੈ। ਪਾਕਿਸਤਾਨ ਸਰਕਾਰ ਦੁਆਰਾ ਲਗਾਏ ਗਏ ਅਣ-ਉਚਿਤ ਟੈਕਸਾਂ ਖ਼ਿਲਾਫ਼ ਵਪਾਰੀ ਅਤੇ ਆਮ ਜਨਤਾ ਲਗਾਤਾਰ ਹੜਤਾਲਾਂ ਅਤੇ ਪ੍ਰਦਰਸ਼ਨ ਕਰ ਰਹੇ ਹਨ।
ਪਰ ਸ਼ਾਂਤਮਈ ਪ੍ਰਦਰਸ਼ਨਾਂ 'ਤੇ ਸਥਾਨਕ ਪੁਲਸ ਅਤੇ ਪਾਕਿਸਤਾਨੀ ਰੇਂਜਰਾਂ ਦੁਆਰਾ ਕੀਤੀ ਗਈ ਸਖ਼ਤ ਕਾਰਵਾਈ, ਗੋਲੀਬਾਰੀ ਅਤੇ ਗ੍ਰਿਫ਼ਤਾਰੀਆਂ ਨੇ ਬਲਦੀ 'ਚ ਤੇਲ ਦਾ ਕੰਮ ਕੀਤਾ ਹੈ, ਜਿਸ ਨਾਲ ਜਨਤਾ ਦਾ ਗੁੱਸਾ ਹੋਰ ਵਧ ਗਿਆ ਹੈ ਤੇ ਇਹ ਪ੍ਰਦਰਸ਼ਨ ਹੋਰ ਭਿਆਨਕ ਰੂਪ ਧਾਰਨ ਕਰ ਗਏ ਹਨ। ਹੁਣ ਦੇਖਣਾ ਹੋਵੇਗਾ ਕਿ ਸਰਕਾਰ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੀਆਂ ਮੰਗਾਂ ਮੰਨਦੀ ਹੈ ਜਾਂ ਫ਼ਿਰ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਹ ਵੀ ਪੜ੍ਹੋ- ਟਰੰਪ 'ਤੇ ਮੁੜ ਹਮਲੇ ਦੀ ਸਾਜ਼ਿਸ਼ ! ਹਥਿਆਰਾਂ ਤੇ ਬੁਲੇਟ ਪਰੂਫ਼ ਜੈਕਟਾਂ ਸਣੇ ਮੁਲਜ਼ਮ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਕਿ ਮਕਬੂਜ਼ਾ ਕਸ਼ਮੀਰ 'ਚ ਚੋਣਾਂ 'ਤੇ ਵਿਰੋਧ ਪ੍ਰਦਰਸ਼ਨਾਂ ਦਾ ਪਰਛਾਵਾਂ
NEXT STORY