ਵਾਰਸਾ- ਪੋਲੈਂਡ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 236 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਮਗਰੋਂ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 21,867 ਹੋ ਗਈ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ 1,013 ਹੋ ਗਈ ਹੈ। ਹਾਲਾਂਕਿ ਇੱਥੇ ਲਗਭਗ 10 ਹਜ਼ਾਰ ਲੋਕ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
ਹਾਲਾਂਕਿ ਪੋਲੈਂਡ ਵਿਚ ਮਾਰਚ ਦੇ ਬਾਅਦ ਇਸ ਸੋਮਵਾਰ ਨੂੰ ਕੋਰੋਨਾ ਕਾਰਨ ਇਕ ਵੀ ਮੌਤ ਨਹੀਂ ਦਰਜ ਕੀਤੀ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਦੇਸ਼ ਵਿਚ ਵਰਤਮਾਨ ਸਮੇਂ ਵੱਖ-ਵੱਖ ਹਸਪਤਾਲਾਂ ਵਿਚ 2,171 ਪੀੜਤ ਲੋਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਹੁਣ ਤੱਕ 10,020 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 55 ਲੱਖ ਤੋਂ ਵੱਧ ਹੋ ਚੁੱਕੇ ਹਨ। ਹੁਣ ਤੱਕ 3,43,000 ਲੋਕਾਂ ਦੀ ਜਾਨ ਜਾ ਚੁੱਕੀ ਹੈ। ਕਈ ਦੇਸ਼ ਕੋਰੋਨਾ ਵਾਇਰਸ ਦੇ ਇਲਾਜ ਲਈ ਟੀਕੇ ਤੇ ਦਵਾਈਆਂ ਲੱਭ ਰਹੇ ਹਨ ਪਰ ਅਜੇ ਤੱਕ ਇਸ ਦਾ ਕੋਈ ਪੱਕਾ ਹੱਲ ਨਹੀਂ ਮਿਲ ਸਕਿਆ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਅਮਰੀਕਾ ਪ੍ਰਭਾਵਿਤ ਹੋਇਆ ਹੈ।
ਚੀਨ ਨੂੰ ਲੈ ਕੇ ਬਹੁਤ ਜਲਦੀ ਵੱਡੀ ਘੋਸ਼ਣਾ ਕਰ ਸਕਦੇ ਹਨ ਅਮਰੀਕੀ ਰਾਸ਼ਟਰਪਤੀ ਟਰੰਪ
NEXT STORY