ਵੈਲਿੰਗਟਨ (ਪੋਸਟ ਬਿਊਰੋ)- ਨਿਊਜ਼ੀਲੈਂਡ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਵੈਲਿੰਗਟਨ ਵਿੱਚ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਅਤੇ ਵਿੱਤ ਮੰਤਰੀ ਨਿਕੋਲਾ ਵਿਲਿਸ ਨੂੰ ਲਿਜਾ ਰਹੀ ਸਰਕਾਰੀ ਲਿਮੋਜ਼ਿਨ ਕਾਰ ਦੇ ਪਿਛਲੇ ਹਿੱਸੇ ਨਾਲ ਪੁਲਸ ਦੀ ਕਾਰ ਟਕਰਾ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ALERT : ਬੱਚਿਆਂ ਨੇ ਵਰਤਿਆ ਸੋਸ਼ਲ ਮੀਡੀਆ ਤਾਂ ਦੇਣਾ ਪੈਣਾ ਕਰੋੜਾਂ ਰੁਪਏ ਦਾ ਜ਼ੁਰਮਾਨਾ
ਇਹ ਹਾਦਸਾ ਨਿਊਜ਼ੀਲੈਂਡ ਦੀ ਰਾਜਧਾਨੀ ਵੈਲਿੰਗਟਨ ਦੇ ਹਵਾਈ ਅੱਡੇ ਨੂੰ ਜਾਂਦੀ ਮੁੱਖ ਸੜਕ 'ਤੇ ਬੁੱਧਵਾਰ ਦੁਪਹਿਰ ਨੂੰ ਵਾਪਰਿਆ, ਜਿੱਥੇ ਸੰਸਦ ਸਥਿਤ ਹੈ। ਹਾਲਾਂਕਿ ਇਹ ਹਾਦਸਾ ਮਾਮੂਲੀ ਸੀ ਅਤੇ ਇਸ ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ। ਪੁਲਸ ਨੇ ਟੱਕਰ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਿਊਜ਼ੀਲੈਂਡ ਦਾ ਗ੍ਰਹਿ ਮੰਤਰਾਲੇ ਸਰਕਾਰੀ ਵਾਹਨਾਂ ਦਾ ਪ੍ਰਬੰਧਨ ਕਰਦਾ ਹੈ। ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਇਸ ਹਾਦਸੇ 'ਚ 'ਲਿਮੋਜ਼ਿਨ' ਕਾਰ ਦਾ ਪਿਛਲਾ ਹਿੱਸਾ ਨੁਕਸਾਨਿਆ ਗਿਆ ਹੈ। ਲਕਸਨ ਨੇ ਵੀਰਵਾਰ ਨੂੰ ਆਕਲੈਂਡ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਾਦਸਾ "ਥੋੜਾ ਹੈਰਾਨ ਕਰ ਦੇਣ ਵਾਲਾ" ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ "ਠੀਕ" ਹਨ ਅਤੇ ਮੈਨੂੰ ਨਹੀਂ ਪਤਾ ਕਿ ਕਾਰ ਨੂੰ ਸੇਵਾ ਤੋਂ ਹਟਾ ਦਿੱਤਾ ਜਾਵੇਗਾ ਜਾਂ ਨਹੀਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਾਪਾਨ ਤੇ ਫਿਲੀਪੀਨਜ਼ 'ਚ ਆਇਆ ਭੂਚਾਲ, ਜਾਨੀ-ਮਾਲੀ ਨੁਕਸਾਨ ਤੋਂ ਹੋਇਆ ਬਚਾਅ
NEXT STORY