ਪੇਸ਼ਾਵਰ (ਏਜੰਸੀ)- ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਵੀਰਵਾਰ ਸਵੇਰੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਪੁਲਸ ਕਾਂਸਟੇਬਲ ਦਾ ਕਥਿਤ ਤੌਰ 'ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜ਼ਿਲ੍ਹਾ ਪੁਲਸ ਅਧਿਕਾਰੀ (ਡੀਪੀਓ) ਸਲੀਮ ਅੱਬਾਸ ਕੁਲਾਚੀ ਨੇ ਕਿਹਾ ਕਿ ਇਹ ਘਟਨਾ ਉੱਤਰੀ ਵਜ਼ੀਰਿਸਤਾਨ ਦੀ ਸਰਹੱਦ ਨਾਲ ਲੱਗਦੇ ਬੰਨੂ ਜ਼ਿਲ੍ਹੇ ਦੀ ਡੋਮੇਲ ਤਹਿਸੀਲ ਦੇ ਬਾਚਾ ਖਾਨ ਚੌਕ 'ਤੇ ਵਾਪਰੀ। ਅਧਿਕਾਰੀ ਨੇ ਕਿਹਾ ਕਿ ਮੋਟਰਸਾਈਕਲ 'ਤੇ ਸਵਾਰ ਹਥਿਆਰਬੰਦ ਹਮਲਾਵਰਾਂ ਨੇ ਡਿਊਟੀ 'ਤੇ ਜਾ ਰਹੇ ਕਾਂਸਟੇਬਲ ਕੁੱਦੁਸ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ।
ਕਾਂਸਟੇਬਲ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਕਾਂਸਟੇਬਲ ਕੁੱਦੁਸ ਇੱਥੇ ਵਜ਼ੀਰ ਸਬ-ਡਿਵੀਜ਼ਨਲ ਪੁਲਸ ਅਧਿਕਾਰੀ (ਐਸਡੀਪੀਓ) ਕੋਲ ਗਾਰਡ ਵਜੋਂ ਤਾਇਨਾਤ ਸਨ। ਹਮਲੇ ਤੋਂ ਤੁਰੰਤ ਬਾਅਦ ਇੱਕ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਡੀਪੀਓ ਕੁਲਾਚੀ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਤਵਾਦੀਆਂ ਵਿਰੁੱਧ ਕਾਰਵਾਈਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਕਿਸਤਾਨ ਵਿੱਚ ਪਿਛਲੇ ਸਾਲ ਤੋਂ ਅੱਤਵਾਦੀ ਹਮਲਿਆਂ ਵਿੱਚ ਵਾਧਾ ਹੋਇਆ ਹੈ। ਖਾਸ ਕਰਕੇ ਖੈਬਰ ਪਖਤੂਨਖਵਾ ਅਤੇ ਬਲੋਚਿਸਤਾਨ ਸੂਬਿਆਂ ਵਿਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਵੱਲੋਂ ਨਵੰਬਰ 2022 ਵਿੱਚ ਸਰਕਾਰ ਨਾਲ ਆਪਣੀ ਜੰਗਬੰਦੀ ਖਤਮ ਕਰਨ ਤੋਂ ਬਾਅਦ ਹਮਲੇ ਤੇਜ਼ੀ ਨਾਲ ਵਧ ਰਹੇ ਹਨ।
ਦਿੱਲੀ ਪੁਲਸ ਦੀ ਵੱਡੀ ਕਾਰਵਾਈ ! ਗ਼ੈਰ-ਕਾਨੂੰਨੀ ਤੌਰ 'ਤੇ ਭਾਰਤ 'ਚ ਰਹਿ ਰਹੇ 25 ਬੰਗਲਾਦੇਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ
NEXT STORY