ਬ੍ਰਸੇਲਸ-ਬੈਲਜੀਅਮ 'ਚ ਪੁਲਸ ਨੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਵਧਣ ਤੋਂ ਰਕੋਣ ਲਈ ਲਾਈ ਸਖਤ ਪਾਬੰਦੀਆਂ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਐਤਵਾਰ ਨੂੰ ਪਾਣੀ ਦੀਆਂ ਵਾਛੜਾਂ ਦਾ ਇਸਤੇਮਾਲ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਦਾਗੇ। ਸਰਕਾਰ ਨੇ ਇਨਫੈਕਸ਼ਨ ਦੇ ਨਵੇਂ ਮਾਮਲੇ ਵਧਣ ਦੇ ਕਾਰਨ ਲਗਾਤਾਰ ਤੀਸਰੇ ਹਫ਼ਤੇ ਸ਼ੁੱਕਰਵਾਰ ਨੂੰ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ, ਜਿਸ ਦੇ ਵਿਰੋਧ 'ਚ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਨੇ ਸ਼ਾਂਤੀਪੂਰਨ ਤਰੀਕੇ ਨਾਲ ਮਾਰਚ ਕੀਤਾ।
ਇਹ ਵੀ ਪੜ੍ਹੋ : ਭਾਰਤ ਵੱਲੋਂ ਸਿੱਖਸ ਫਾਰ ਜਸਟਿਸ 'ਤੇ ਕੈਨੇਡਾ 'ਚ ਪਾਬੰਦੀ ਲਾਉਣ ਦੀ ਮੰਗ
'ਆਜ਼ਾਦੀ, ਆਜ਼ਾਦੀ' ਕਹਿੰਦੇ ਹੋਏ ਅਤੇ 'ਸਾਡੀ ਆਜ਼ਾਦੀ, ਅਧਿਕਾਰਾਂ ਅਤੇ ਸਾਡੇ ਬੱਚਿਆਂ ਲਈ ਇਕਜੁੱਟ' ਹੋਣ ਦੇ ਬੈਨਰ ਨਾਲ ਪ੍ਰਦਰਸ਼ਨਕਾਰੀਆਂ ਨੇ ਯੂਰਪੀਨ ਯੂਨੀਅਨ ਹੈੱਡਕੁਆਰਟਰ ਵੱਲ ਮਾਰਚ ਕੀਤਾ। ਐਤਵਾਰ ਨੂੰ ਜਦ ਕਰੀਬ 100 ਪ੍ਰਦਰਸ਼ਨਕਾਰੀਆਂ ਨੇ ਪੁਲਸ ਦੀ ਨਾਕਾਬੰਦੀ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ 'ਚੋਂ ਜ਼ਿਆਦਾਤਰ ਪ੍ਰਦਰਸ਼ਨਕਾਰੀਆਂ ਨੂੰ ਭੱਜਾ ਦਿੱਤਾ। ਪੁਲਸ ਨਾਲ ਝੜਪ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ 'ਤੇ ਕੂੜਾ ਅਤੇ ਹੋਰ ਸਾਮਾਨ ਸੁੱਟਿਆ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਭਜਾਉਣ ਲਈ ਪਾਣੀ ਦੀਆਂ ਵਾਛੜਾਂ ਦਾ ਇਸਤੇਮਾਲ ਕੀਤਾ ਅਤੇ ਹੰਝੂ ਗੈਸ ਦੇ ਗੋਲੇ ਦਾਗੇ। ਅਜੇ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਵਾਰਾਣਸੀ ਪਹੁੰਚੇ ਮੁੱਖ ਮੰਤਰੀ ਯੋਗੀ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਰੂਸ 'ਚ ਕੋਰੋਨਾ ਦੇ 32,602 ਨਵੇਂ ਮਾਮਲੇ ਆਏ ਸਾਹਮਣੇ, 1,206 ਨਵੇਂ ਮਰੀਜ਼ਾਂ ਦੀ ਹੋਈ ਮੌਤ
NEXT STORY