ਬੈਂਕਾਕ-ਮਿਆਂਮਾਰ 'ਚ ਪੁਲਸ ਨੇ ਦੇਸ਼ ਦੀ ਚੁਣੀ ਹੋਈ ਨੇਤਾ ਆਂਗ ਸਾਨ ਸੂ ਕੀ ਵਿਰੁੱਧ ਭ੍ਰਿਸ਼ਟਾਚਾਰ ਦਾ 11ਵਾਂ ਦੋਸ਼ ਦਰਜ ਕੀਤਾ ਹੈ। ਫੌਜੀ ਸ਼ਾਸਨ ਦੇ ਕੰਟਰੋਲ ਵਾਲੀ ਮੀਡੀਆ ਨੇ ਸ਼ੁੱਕਰਵਾਰ ਨੂੰ ਇਹ ਖ਼ਬਰ ਦਿੱਤੀ। ਸੂ ਕੀ ਨੂੰ ਇਕ ਸਾਲ ਪਹਿਲਾਂ ਫੌਜੀ ਤਖ਼ਤਾਪਲਟ ਤਹਿਤ ਸੱਤਾ ਤੋਂ ਬੇਦਖ਼ਲ ਕਰ ਦਿੱਤਾ ਗਿਆ ਸੀ। 'ਦਿ ਗਲੋਬਲ ਨਿਊ ਲਾਈਟ ਆਫ਼ ਮਿਆਂਮਾਰ' ਸਮਾਚਾਰ ਪੱਤਰ ਦੀ ਖ਼ਬਰ 'ਚ ਕਿਹਾ ਗਿਆ ਹੈ ਕਿ ਸੂ ਕੀ 'ਤੇ ਰਿਸ਼ਵਤ ਨੂੰ ਲੁਕਾਉਣ ਲਈ ਭ੍ਰਿਸ਼ਟਾਚਾਰ ਰੋਕੂ ਕਾਨੂੰਨੀ ਤਹਿਤ ਦੋਸ਼ ਦਰਜ ਕੀਤਾ ਗਿਆ ਹੈ ਜਿਸ ਦੇ ਤਹਿਤ ਜ਼ਿਆਦਾਤਰ 15 ਸਾਲ ਦੀ ਕੈਦ ਦੀ ਸਜ਼ਾ ਹੈ।
ਇਹ ਵੀ ਪੜ੍ਹੋ : ਸਿੰਗਾਪੁਰ ਦੇ ਇਕ ਮੰਤਰੀ ਅਤੇ ਇਕ ਸੰਸਦੀ ਸਕੱਤਰ ਹੋਏ ਕੋਰੋਨਾ ਪਾਜ਼ੇਟਿਵ
ਦੱਸ ਦੇਈਏ ਕਿ ਪਿਛਲੇ ਸਾਲ ਇਕ ਫਰਵਰੀ ਨੂੰ ਫੌਜ ਦੇ ਸੱਤਾ 'ਤੇ ਕਬਜ਼ਾ ਕਰਨ ਤੋਂ ਬਾਅਦ ਤੋਂ ਸੂ ਕੀ ਕਈ ਦੋਸ਼ਾਂ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦੇ ਸਮਰਥਕਾਂ ਅਤੇ ਮਨੁੱਖੀ ਅਧਿਕਾਰ ਕਾਰਕੁੰਨਾਂ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਮਾਮਲੇ ਬੇਬੁਨਿਆਦ ਹਨ ਅਤੇ ਉਨ੍ਹਾਂ ਦੀ ਸਿਆਸਤ 'ਚ ਵਾਪਸੀ ਅਤੇ ਇਕ ਨਵੀਂ ਚੋਣ 'ਚ ਹਿੱਸਾ ਲੈਣ ਤੋਂ ਰੋਕਣਾ ਹੈ। ਜ਼ਿਕਰਯੋਗ ਹੈ ਕਿ ਫੌਜ ਨੇ 2023 ਤੱਕ ਚੋਣਾਂ ਕਰਵਾਉਣ ਦਾ ਵਾਅਦਾ ਕੀਤਾ ਹੈ। ਸੂ ਕੀ ਨੂੰ ਗੈਰ-ਕਾਨੂੰਨੀ ਰੂਪ ਨਾਲ ਵਾਕੀ ਟਾਕੀ ਆਯਾਤ ਕਰਨ ਅਤੇ ਰੱਖਣ ਤੇ ਕੋਰੋਨਾ ਵਾਇਰਸ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ 6 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਰਕਾਰੀ ਗੁਪਤ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ 'ਚ ਵੀ ਉਨ੍ਹਾਂ 'ਤੇ ਮੁਕੱਦਮਾ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਲਾਕਡਾਊਨ ਦੌਰਾਨ ਪਾਰਟੀ ਆਯੋਜਨ ਮਾਮਲੇ 'ਚ PM ਜਾਨਸਨ ਦੇ ਪੰਜਵੇਂ ਚੋਟੀ ਦੇ ਅਧਿਕਾਰੀ ਨੇ ਦਿੱਤਾ ਅਸਤੀਫ਼ਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸਿੰਗਾਪੁਰ ਦੇ ਇਕ ਮੰਤਰੀ ਅਤੇ ਇਕ ਸੰਸਦੀ ਸਕੱਤਰ ਹੋਏ ਕੋਰੋਨਾ ਪਾਜ਼ੇਟਿਵ
NEXT STORY