ਕੋਲੰਬੋ— ਸ਼੍ਰੀਲੰਕਾ ਦੇ ਦੱਖਣੀ ਪੱਛਮੀ ਖੇਤਰ ਰਾਮਬੁੱਕਾਨਾ ਖੇਤਰ ’ਚ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਪੁਲਸ ਨੇ ਮੰਗਲਵਾਰ ਗੋਲ਼ੀਆਂ ਚਲਾਈਆਂ, ਜਿਸ ’ਚ ਘੱਟ ਤੋਂ ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 12 ਲੋਕ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਇਥੇ ਦੱਸ ਦੇਈਏ ਕਿ ਪ੍ਰਦਰਸ਼ਨਕਾਰੀ ਸਥਾਨਕ ਹਾਲ ’ਚ ੲੀਂਧਨ ਦੇ ਮੁੱਲ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਬੀਤੇ ਦਿਨ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਸੜਕਾਂ ਅਤੇ ਜਨਤਕ ਥਾਵਾਂ ’ਤੇ ਇਕੱਠੇ ਹੋ ਗਏ। ਪ੍ਰਦਰਸ਼ਨ ਦੇਰ ਰਾਤ ਤੱਕ ਚੱਲਿਆ।
ਪੁਲਸ ਨੇ ਦੱਸਿਆ ਕਿ ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਰਾਮਬੁੱਕਾਨਾ ’ਚ ਰੇਲਵੇ ਪਟੜੀ ਨੂੰ ਵੀ ਨੁਕਸਾਨ ਪਹੁੰਚਾਇਆ ਅਤੇ ਜਦੋਂ ਰੇਲ ਮਾਰਗ ਖਾਲੀ ਕਰਨ ਨੂੰ ਕਿਹਾ ਗਿਆ ਤਾਂ ਉਨ੍ਹਾਂ ਨੇ ਪੁਲਸ ਕਰਮਚਾਰੀਆਂ ’ਤੇ ਪਥਰਾਅ ਕੀਤਾ। ਪੁਲਸ ਦੇ ਬੁਲਾਰੇ ਨਿਹਾਲ ਥਾਲਡੁੱਵਾ ਨੇ ਇਕ ਨਿਊਜ਼ ਚੈਨਲ ਨੂੰ ਦੱਸਿਆ ਕਿ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਖੇਤਰ ਛੱਡਣ ਦੀ ਚਿਤਾਵਨੀ ਜਾਰੀ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਇਕ ਈਂਧਨ ਟੈਂਕਰ ਅਤੇ ਤਿਪਹੀਆ ਵਾਹਨ ’ਚ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ, ਜਿਸ ਨਾਲ ਜਾਇਦਾਦ ਨੂੰ ਨੁਕਸਾਨ ਪਹੁੰਚਿਆ।
ਇਹ ਵੀ ਪੜ੍ਹੋ: ਮਹਿਲਾ ਨੇ ਜਤਾਈ ਅਜੀਬੋ-ਗ਼ਰੀਬ ਇੱਛਾ, ਮੇਰੇ ਅੰਤਿਮ ਸੰਸਕਾਰ 'ਤੇ ਕਾਲੇ ਕੱਪੜੇ ਨਾ ਪਾਇਓ ਤੇ ਦੋ ਪੈੱਗ ਲਗਾ ਕੇ ਆਇਓ
ਉਨ੍ਹਾਂ ਕਿਹਾ ਕਿ ਉਸ ਦੇ ਬਾਅਦ ਸਥਿਤੀ ਨੂੰ ਕੰਟਰੋਲ ਕਰਨ ਲਈ ਪੁਲਸ ਨੇ ਗੋਲ਼ੀਆਂ ਚਲਾਈਆਂ ਅਤੇ ਉਸ ਤੋਂ ਪਹਿਲਾਂ ਹੰਝੂ ਗੈਸ ਦੇ ਗੋਲੇ ਛੱਡੇ। ਇਸ ਕਾਰਵਾਈ ’ਚ ਘੱਟ ਤੋਂ ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 12 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਚਾਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ
NEXT STORY