ਪੇਸ਼ਾਵਰ : ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਬੁੱਧਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਪੁਲਸ ਅਧਿਕਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲਸ ਕਾਂਸਟੇਬਲ, ਜਿਸ ਦੀ ਪਛਾਣ ਵਕਾਰ ਅਹਿਮਦ ਵਜੋਂ ਹੋਈ ਹੈ, ਨੂੰ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਲੱਕੀ ਮਰਵਤ ਜ਼ਿਲ੍ਹੇ ਦੇ ਪਿੰਡ ਨਵਾਰਖੇਲ ਵਿੱਚ ਉਸਦੀ ਰਿਹਾਇਸ਼ ਨੇੜੇ ਗੋਲੀ ਮਾਰ ਦਿੱਤੀ ਗਈ ਸੀ। ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।
ਇਸ ਦੌਰਾਨ ਬੰਦੂਕਧਾਰੀ ਭੱਜਣ ਵਿਚ ਕਾਮਯਾਬ ਹੋ ਗਏ। ਪੁਲਸ ਦੀ ਇੱਕ ਟੁਕੜੀ ਮੌਕੇ 'ਤੇ ਪਹੁੰਚ ਗਈ, ਜਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ 60 ਤੋਂ ਵੱਧ ਅੱਤਵਾਦੀਆਂ ਨੇ ਅਸ਼ਾਂਤ ਖੈਬਰ ਪਖਤੂਨਖਵਾ ਵਿੱਚ ਇੱਕ ਸੀਮਾ ਸੁਰੱਖਿਆ ਚੌਕੀ 'ਤੇ ਹਮਲਾ ਕੀਤਾ, ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਪਿੱਛੇ ਧੱਕ ਦਿੱਤਾ, ਜਿਨ੍ਹਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।
ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਤਾਲਿਬਾਨ ਦੇ ਮੁਸਲਿਮ ਅਤੇ ਅਮਜਦ ਸਮੂਹਾਂ ਨਾਲ ਜੁੜੇ ਅੱਤਵਾਦੀਆਂ ਨੇ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਕੁਰੱਮ ਜ਼ਿਲ੍ਹੇ ਦੇ ਮਾਰਗਨ ਚੌਕੀ 'ਤੇ ਹਮਲਾ ਕੀਤਾ। ਉਨ੍ਹਾਂ ਦੱਸਿਆ ਕਿ ਅਤਿਵਾਦੀ, ਜਿਨ੍ਹਾਂ ਦੀ ਗਿਣਤੀ 60 ਤੋਂ ਵੱਧ ਹੈ, ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਸਨ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਿਆਨਕ ਗੋਲੀਬਾਰੀ ਹੋਈ, ਜਿਸ 'ਚ ਦੋ ਅੱਤਵਾਦੀਆਂ ਦੀ ਮੌਤ ਹੋ ਗਈ।
ਤ੍ਰਿਸ਼ਨੀਤ ਅਰੋੜਾ ਦੀ ਅਮਰੀਕਾ ਫੇਰੀ 'ਤੇ ਸਿੱਖਸ ਆਫ਼ ਅਮੈਰਿਕਾ ਵੱਲੋਂ ਨਿੱਘਾ ਸਵਾਗਤ
NEXT STORY