ਓਟਾਵਾ (ਏਜੰਸੀ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਕੋਕੁਇਟਲਮ ਵਿਚ ਇਕ ਘਰ ਵਿਚ ਤਲਾਸ਼ੀ ਵਾਰੰਟ ਦੌਰਾਨ ਸ਼ੁੱਕਰਵਾਰ ਨੂੰ ਇਕ ਪੁਲਸ ਮੁਲਾਜ਼ਮ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ 2 ਹੋਰ ਅਧਿਕਾਰੀ ਜ਼ਖ਼ਮੀ ਹੋ ਗਏ। ਪੁਲਸ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸ਼ੱਕੀ ਨੂੰ ਵੀ ਗੋਲੀ ਮਾਰੀ ਗਈ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ: 'ਕੈਨੇਡਾ 'ਚ ਹਿੰਦੂਆਂ ਨੇ ਦਿੱਤਾ ਅਨਮੋਲ ਯੋਗਦਾਨ', ਵਿਰੋਧੀ ਧਿਰ ਦੇ ਨੇਤਾ ਨੇ ਪੰਨੂ ਨੂੰ ਸੁਣਾਈਆਂ ਖਰੀਆਂ-ਖਰੀਆਂ
ਇਸ ਵਿਚ ਕਿਹਾ ਗਿਆ ਹੈ, "ਅਧਿਕਾਰੀਆਂ ਦੀ ਇਕ ਆਦਮੀ ਨਾਲ ਬਹਿਸ ਹੋ ਗਈ ਸੀ, ਜਿਸ ਦੇ ਨਤੀਜੇ ਵਜੋਂ ਹੋਈ ਗੋਲੀਬਾਰੀ ਵਿਚ ਕਈ ਅਧਿਕਾਰੀ ਜ਼ਖ਼ਮੀ ਹੋ ਗਏ ਅਤੇ ਉਸ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ।" ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਪਰ 51 ਸਾਲਾ ਰਿਕ ਓ'ਬ੍ਰਾਇਨ ਨਾਂ ਦੇ ਕਾਂਸਟੇਬਲ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਸਥਾਨਕ ਮੀਡੀਆ ਨੇ ਦੱਸਿਆ ਕਿ ਏਕੀਕ੍ਰਿਤ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਉਹ ਘਟਨਾ ਦੀ ਜਾਂਚ ਕਰੇਗੀ।
ਇਹ ਵੀ ਪੜ੍ਹੋ: ਜਸਟਿਨ ਟਰੂਡੋ ਦਾ ਵੱਡਾ ਦਾਅਵਾ, ਭਾਰਤ ਨੂੰ ਕਈ ਹਫ਼ਤੇ ਪਹਿਲਾਂ ਦੇ ਦਿੱਤੇ ਸੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ 'ਸਬੂਤ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਬ੍ਰਿਟੇਨ 'ਚ ਨਵੀਂ ਪੀੜ੍ਹੀ ਨਹੀਂ ਪੀ ਸਕੇਗੀ ਸਿਗਰਟ, PM ਸੁਨਕ ਪਾਬੰਦੀ ਲਗਾਉਣ ਲਈ ਬਣਾ ਰਹੇ ਵਿਸ਼ੇਸ਼ ਯੋਜਨਾ
NEXT STORY