ਯੰਗੂਨ-ਮਿਆਂਮਾਰ 'ਚ ਪਿਛਲੇ ਮਹੀਨੇ ਹੋਏ ਫੌਜੀ ਤਖਤਾਪਲਟ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਨੇ ਦੇਸ਼ ਦੀ ਸਾਬਕਾ ਰਾਜਧਾਨੀ ਬਾਗਾਨ 'ਚ ਐਤਵਾਰ ਨੂੰ ਗੋਲੀਬਾਰੀ ਕੀਤੀ ਜਿਸ 'ਚ ਕਈ ਲੋਕ ਜ਼ਖਮੀ ਹੋ ਗਏ। ਸੋਸ਼ਲ ਮੀਡੀਆ 'ਤੇ ਚਸ਼ਮਦੀਦਾਂ ਵੱਲੋਂ ਅੱਖੀ ਦੇਖਿਆ ਅਤੇ ਵੀਡੀਓ ਰਾਹੀਂ ਇਹ ਜਾਣਕਾਰੀ ਸਾਹਮਣੇ ਆਈ ਹੈ।
ਬਾਗਾਨ 'ਚ ਪ੍ਰਦਰਸ਼ਨਕਾਰੀਆਂ 'ਤੇ ਸੁਰੱਖਿਆ ਦਸਤਿਆਂ ਦੀ ਕਾਰਵਾਈ 'ਚ ਪੰਜ ਲੋਕ ਜ਼ਖਮੀ ਹੋਏ ਹਨ। ਮੌਕੇ ਤੋਂ ਗੋਲੀਆਂ ਵੀ ਇਕੱਠੀਆਂ ਕੀਤੀਆਂ ਗਈਆਂ ਹਨ। ਬਾਗਾਨ ਨੂੰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਕੇਂਦਰਾਂ 'ਚੋਂ ਇਕ ਰੂਪ 'ਚ ਜਾਣਿਆ ਜਾਂਦਾ ਹੈ ਪਰ ਫੌਜ ਦੇ ਤਖਤਾਪਲਟ ਵਿਰੁੱਧ ਇਥੇ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਵੀ ਹੋ ਰਹੇ ਹਨ। ਸੰਯੁਕਟ ਰਾਸ਼ਟਰ ਮਨੁੱਖੀ ਅਧਿਕਾਰ ਦਫਤਰ ਮੁਤਾਬਕ ਮਿਆਂਮਾਰ ਦੇ ਕਈ ਸ਼ਹਿਰਾਂ ਅਤੇ ਨਗਰਾਂ 'ਚ ਰੋਜ਼ਾਨਾ ਪ੍ਰਦਰਸ਼ਨ ਹੋ ਰਹੇ ਹਨ ਅਤੇ ਸੁਰੱਖਿਆ ਬਲ ਜਵਾਬੀ ਕਾਰਵਾਈ ਕਰਦੇ ਹੋਏ ਗ੍ਰਿਫਤਾਰੀਆਂ ਵੀ ਕਰ ਰਹੇ ਹਨ।
ਇਹ ਵੀ ਪੜ੍ਹੋ -ਹਾਂਗਕਾਂਗ ਦੀ ਰਾਜਨੀਤੀ ਨੂੰ ਵੀ ਕੰਟਰੋਲ ਕਰਨ ਦੀ ਤਿਆਰੀ 'ਚ ਚੀਨ
ਦਫਤਰ ਮੁਤਾਬਕ 28 ਫਰਵਰੀ ਨੂੰ 18 ਪ੍ਰਦਰਸ਼ਨਕਾਰੀ ਅਤੇ ਬੁੱਧਵਾਰ ਨੂੰ 38 ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਰਾਜਨੀਤਿਕ ਕੈਦੀਆਂ ਲਈ ਸੁਤੰਤਰ ਸਹਾਇਤਾ ਸੰਘ ਨੇ ਦਾਅਵਾ ਕੀਤਾ ਹੈ ਕਿ 1500 ਤੋਂ ਵਧੇਰੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਕ ਐਤਵਾਰ ਨੂੰ ਯੰਗੂਨ ਅਤੇ ਮਾਂਡਲੇ ਦੇ ਦੋ ਸਭ ਤੋਂ ਵੱਡੇ ਸ਼ਹਿਰਾਂ ਸਮੇਤ ਹੋਰ ਥਾਵਾਂ 'ਤੇ ਵੀ ਵਿਰੋਧ ਪ੍ਰਦਰਸ਼ਨ ਹੋਏ। ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਕਾਬੂ ਪਾਉਣ ਲਈ ਕਥਿਤ ਤੌਰ 'ਤੇ ਤਾਕਤ ਦੀ ਵਰਤੋਂ ਕੀਤੀ ਅਤੇ ਹੰਝੂ ਗੈਸ ਦੇ ਗੋਲੇ ਵਰ੍ਹਾਏ।
ਇਹ ਵੀ ਪੜ੍ਹੋ -ਮਿਆਂਮਾਰ ਤਖਤਾਪਲਟ 'ਤੇ ਹੋਵੇ ਤੁਰੰਤ ਕਾਰਵਾਈ : UN
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਨੇਪਾਲ ਦੇ ਪ੍ਰਧਾਨ ਮੰਤਰੀ ਨੇ ਲਗਵਾਇਆ 'ਕੋਵਿਸ਼ੀਲਡ' ਟੀਕਾ
NEXT STORY