ਵੈਨਕੂਵਰ (ਮਲਕੀਤ ਸਿੰਘ) – ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਕੈਨੇਡਾ ਦੇ ਸਰੀ ਸ਼ਹਿਰ ਵਿਚ ਪਿਛਲੇ ਦਿਨੀਂ ਇੱਕ ਘਰ ਨੂੰ ਲੱਗੀ ਅੱਗ ਦੌਰਾਨ ਬਰਾਮਦ ਕੀਤੀ ਗਈ ਇੱਕ ਲਾਸ਼ ਦੇ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਪੁਲਸ ਹੁਣ ਕਤਲ ਦੇ ਐਂਗਲ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪੁਲਸ ਅਨੁਸਾਰ ਇਸ ਸਮੁੱਚੇ ਘਟਨਾ ਕਰਮ ਵਿਚ ਮ੍ਰਿਤਕ ਪਾਏ ਗਏ ਨੌਜਵਾਨ ਦੀ ਪਛਾਣ 27 ਸਾਲਾ ਨਸੀਮ ਅਹਿਮਦ ਵਜੋਂ ਹੋਈ ਹੈ। ਜਾਂਚ ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਹਾਲਾਤਾਂ ਅਤੇ ਇਕੱਠੇ ਕੀਤੇ ਗਏ ਸਬੂਤਾਂ ਦੇ ਆਧਾਰ ‘ਤੇ ਇਸ ਮੌਤ ਨੂੰ ਸ਼ੱਕੀ ਕਰਾਰ ਦਿੰਦਿਆਂ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ।
ਪੁਲਸ ਵੱਲੋਂ ਇਸ ਹਾਦਸੇ ਵਿਚ ਮਾਰੇ ਗਏ ਨੌਜਵਾਨ ਦੀ ਜਾਰੀ ਤਸਵੀਰ ਲੋਕਾਂ ਦੀ ਮਦਦ ਹਾਸਲ ਕਰਨ ਲਈ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਜਾ ਕੇ ਸੱਚਾਈ ਸਾਹਮਣੇ ਲਿਆਂਦੀ ਜਾ ਸਕੇ ਅਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਸਿਰ 'ਤੇ ਚੜ੍ਹੇ ਕਰਜ਼ੇ ਦੁੱਖੋਂ ਆਹ ਕੀ ਕਰ ਗਏ ਪੰਜਾਬੀ ਨੌਜਵਾਨ ! ਕੈਨੇਡਾ 'ਚ ਤੜਫ਼ਾ-ਤੜਫ਼ਾ ਮਾਰ'ਤਾ ਬਜ਼ੁਰਗ ਜੋੜਾ, ਹੁਣ...
NEXT STORY