ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਅਸ਼ਾਂਤ ਸੂਬੇ ਬਲੋਚਿਸਤਾਨ 'ਚ ਸ਼ਨੀਵਾਰ ਨੂੰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ 20 ਟ੍ਰੇਨੀ ਪੁਲਸ ਅਧਿਕਾਰੀਆਂ ਨੂੰ ਅਗਵਾ ਕਰ ਲਿਆ ਹੈ। ਪੁਲਸ ਅਨੁਸਾਰ, ਅਗਵਾ ਕੀਤੇ ਗਏ ਸਾਰੇ ਜਵਾਨ ਕਲਾਤ ਜ਼ਿਲ੍ਹੇ ਦੇ ਪੁਲਸ ਟ੍ਰੇਨਿੰਗ ਸੈਂਟਰ ਤੋਂ ਆਪਣੀ ਟ੍ਰੇਨਿੰਗ ਪੂਰੀ ਕਰ ਕੇ ਛੁੱਟੀ ਕੱਟਣ ਘਰ ਜਾ ਰਹੇ ਸਨ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪਾਕਿਸਤਾਨੀ ਸੁਰੱਖਿਆ ਬਲਾਂ ਨੇ ਅਗਵਾਕਾਰਾਂ ਦੀ ਭਾਲ ਅਤੇ ਟ੍ਰੇਨੀ ਜਵਾਨਾਂ ਦੀ ਸੁਰੱਖਿਅਤ ਰਿਹਾਈ ਲਈ ਪੂਰੇ ਇਲਾਕੇ 'ਚ ਵੱਡੇ ਪੱਧਰ 'ਤੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ।
ਇੱਕ ਸੀਨੀਅਰ ਪੁਲਸ ਅਧਿਕਾਰੀ ਤੋਂ ਮਿਲੀ ਜਾਣਕਾਰੀ ਅਨੁਸਾਰ, ਟ੍ਰੇਨੀ ਪੁਲਸ ਜਵਾਨ ਵੀਕੈਂਡ ਲਈ ਆਪਣੇ ਘਰਾਂ ਨੂੰ ਜਾ ਰਹੇ ਸਨ। ਇਸੇ ਦੌਰਾਨ ਜਦੋਂ ਉਨ੍ਹਾਂ ਦੀ ਬੱਸ ਕੁਏਟਾ-ਕਰਾਚੀ ਹਾਈਵੇਅ 'ਤੇ ਮਸਤੁੰਗ ਨੇੜੇ ਪਹੁੰਚੀ, ਤਾਂ ਮੋਟਰਸਾਈਕਲਾਂ 'ਤੇ ਆਏ ਹਥਿਆਰਬੰਦ ਨਕਾਬਪੋਸ਼ਾਂ ਨੇ ਬੱਸ ਨੂੰ ਜ਼ਬਰਦਸਤੀ ਰੋਕ ਲਿਆ। ਹਮਲਾਵਰ ਬੱਸ ਨੂੰ ਇੱਕ ਸੁੰਨਸਾਨ ਥਾਂ 'ਤੇ ਲੈ ਗਏ, ਜਿੱਥੇ ਉਨ੍ਹਾਂ ਨੇ ਬੱਸ ਡਰਾਈਵਰ ਅਤੇ 3 ਆਮ ਨਾਗਰਿਕਾਂ ਨੂੰ ਤਾਂ ਛੱਡ ਦਿੱਤਾ, ਪਰ 20 ਪੁਲਸ ਟ੍ਰੇਨੀਆਂ ਨੂੰ ਅਗਵਾ ਕਰ ਕੇ ਨਾਲ ਲੈ ਗਏ।
ਇਹ ਵੀ ਪੜ੍ਹੋ- Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ ਅਦਨ ਦੇ ਏਅਰਪੋਰਟ 'ਤੇ ਹੋ ਗਿਆ ਮਿਜ਼ਾਈਲ ਹਮਲਾ
ਫਿਲਹਾਲ ਇਸ ਘਟਨਾ ਦੀ ਜ਼ਿੰਮੇਵਾਰੀ ਕਿਸੇ ਵੀ ਅੱਤਵਾਦੀ ਸਮੂਹ ਜਾਂ ਗਿਰੋਹ ਨੇ ਨਹੀਂ ਲਈ ਹੈ, ਪਰ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਕਾਰਵਾਈ ਕਿਸੇ ਅੱਤਵਾਦੀ ਸਮੂਹ ਵੱਲੋਂ ਕੀਤੀ ਗਈ ਹੈ। ਹਾਲਾਂਕਿ, ਸੁਰੱਖਿਆ ਬਲ ਇਲਾਕੇ 'ਚ 'ਟੀ.ਟੀ.ਪੀ.' (TTP) ਅਤੇ ਬਲੋਚ ਵੱਖਵਾਦੀ ਸੰਗਠਨਾਂ ਖ਼ਿਲਾਫ਼ ਲਗਾਤਾਰ ਆਪ੍ਰੇਸ਼ਨ ਚਲਾ ਰਹੇ ਹਨ।
ਇਹ ਪਹਿਲੀ ਵਾਰ ਨਹੀਂ ਹੈ, ਜਦੋਂ ਇਲਾਕੇ 'ਚ ਇਸ ਤਰ੍ਹਾਂ ਦੀ ਘਟਨਾ ਵਾਪਰੀ ਹੋਵੇ। ਇਸ ਤੋਂ ਪਹਿਲਾਂ ਜੁਲਾਈ 'ਚ ਜ਼ਿਆਰਤ ਦੇ ਮਾਂਗੀ ਡੈਮ 'ਤੇ ਪੁਲਸ ਚੈੱਕਪੋਸਟ 'ਤੇ ਹਮਲਾ ਕਰ ਕੇ ਅੱਤਵਾਦੀਆਂ ਨੇ 9 ਪੁਲਸ ਵਾਲਿਆਂ ਦਾ ਕਤਲ ਕਰ ਦਿੱਤਾ ਸੀ ਅਤੇ 18 ਨੂੰ ਅਗਵਾ ਕਰ ਲਿਆ ਸੀ, ਜਿਨ੍ਹਾਂ ਦੀਆਂ ਲਾਸ਼ਾਂ ਬਾਅਦ 'ਚ ਪਹਾੜੀ ਖੇਤਰ 'ਚੋਂ ਮਿਲੀਆਂ ਸਨ। ਪਿਛਲੇ ਮਹੀਨੇ ਵੀ ਕਲਾਤ ਹਾਈਵੇਅ ਤੋਂ 23 ਲੋਕਾਂ ਨੂੰ ਅਗਵਾ ਕੀਤਾ ਗਿਆ ਸੀ, ਜਿਨ੍ਹਾਂ ਨੂੰ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਮਾਰ ਕੇ ਛੁਡਵਾਇਆ ਸੀ।
ਇਹ ਵੀ ਪੜ੍ਹੋ- ਮਿਡਲ ਈਸਟ ਵੱਲ ਜਾਣ ਵਾਲੇ ਦੇਣ ਧਿਆਨ ! ਏਅਰ ਇੰਡੀਆ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
NEXT STORY