ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਅਸ਼ਾਂਤ ਉੱਤਰੀ-ਪੱਛਮੀ ਖੈਬਰ ਪਖਤੂਨਖਵਾ ਸੂਬੇ 'ਚ ਬੁੱਧਵਾਰ ਨੂੰ ਹਥਿਆਰਬੰਦ ਹਮਲਾਵਰਾਂ ਨੇ ਇਕ ਪੁਲਸ ਵੈਨ 'ਤੇ ਗੋਲੀਬਾਰੀ ਕਰ ਦਿੱਤੀ, ਜਿਸ 'ਚ 6 ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਦੱਖਣੀ ਵਜ਼ੀਰਿਸਤਾਨ ਨਾਲ ਲੱਗਦੇ ਲੱਕੀ ਮਰਵਾਤ ਜ਼ਿਲ੍ਹੇ ਵਿੱਚ ਪੁਲਸ ਵੈਨ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਹਮਲੇ ਵਿੱਚ ਪੁਲਸ ਚੌਕੀ ਦੇ ਸਹਾਇਕ ਪੁਲਸ ਇੰਸਪੈਕਟਰ (ਏਐਸਆਈ) ਇਲਾਮਦੀਨ ਅਤੇ 5 ਹੋਰ ਕਾਂਸਟੇਬਲ ਮਾਰੇ ਗਏ।
ਲੱਕੀ ਮਰਵਾਤ ਦੇ ਜ਼ਿਲ੍ਹਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਨੂੰ ਫੜਨ ਲਈ ਪੁਲਸ ਦੀ ਇੱਕ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਰਹੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਸੂਬੇ ਦੇ ਮੁੱਖ ਸਕੱਤਰ ਅਤੇ ਪੁਲਸ ਮੁਖੀ ਤੋਂ ਹਮਲੇ ਦੀ ਰਿਪੋਰਟ ਮੰਗੀ ਹੈ। ਇਸ ਘਟਨਾ ਦਾ ਨੋਟਿਸ ਲੈਂਦਿਆਂ ਸੂਬੇ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਵੀ ਖੈਬਰ ਪਖਤੂਨਖਵਾ ਦੇ ਪੁਲਸ ਮੁਖੀ ਤੋਂ ਤੁਰੰਤ ਰਿਪੋਰਟ ਮੰਗੀ ਹੈ। ਪਿਛਲੇ ਹਫ਼ਤੇ, ਭਾਰੀ ਹਥਿਆਰਾਂ ਨਾਲ ਲੈਸ ਹਮਲਾਵਰਾਂ ਨੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਰਾਗਾਜੀ ਪੁਲਸ ਸਟੇਸ਼ਨ 'ਤੇ ਹਮਲਾ ਕੀਤਾ ਸੀ, ਜਿਸ ਵਿਚ ਦੋ ਪੁਲਸ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ ਸਨ।
PM ਮੋਦੀ ਨੇ ਆਸਟ੍ਰੇਲੀਆਈ ਹਮਰੁਤਬਾ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
NEXT STORY