ਇਸਲਾਮਾਬਾਦ (ਯੂ.ਐਨ.ਆਈ.)- ਪਾਕਿਸਤਾਨ ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਪੋਲੀਓ ਟੀਕਾਕਰਨ ਕਰਮਚਾਰੀਆਂ ਨੂੰ ਸੁਰੱਖਿਆ ਪ੍ਰਦਾਨ ਕਰ ਰਹੇ ਪੁਲਸ ਕਰਮਚਾਰੀਆਂ 'ਤੇ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਵਿਚ ਇਕ ਪੁਲਸ ਅਧਿਕਾਰੀ ਦੀ ਮੌਤ ਹੋ ਗਈ ਅਤੇ ਜਦਕਿ ਇਕ ਹੋਰ ਜ਼ਖਮੀ ਹੋ ਗਿਆ। ਪੁਲਸ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਭਾਰਤ ਤੋਂ ਬਾਅਦ ਬ੍ਰਾਜ਼ੀਲ ਨੇ ਵੀ ਚੀਨ ਦੇ BRI 'ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ
ਖੇਤਰ ਦੇ ਪੁਲਸ ਸੂਤਰਾਂ ਨੇ ਸਿਨਹੂਆ ਨੂੰ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਅੱਤਵਾਦੀਆਂ ਦੇ ਇੱਕ ਸਮੂਹ ਨੇ ਸੂਬੇ ਦੇ ਓਰਕਜ਼ਈ ਜ਼ਿਲ੍ਹੇ ਦੇ ਡਾਬੋਰੀ ਖੇਤਰ ਵਿੱਚ ਪੋਲੀਓ ਟੀਮ 'ਤੇ ਗੋਲੀਬਾਰੀ ਕੀਤੀ। ਪੁਲਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਅਤੇ ਹਮਲਾਵਰਾਂ ਵਿਚਾਲੇ ਹੋਈ ਗੋਲੀਬਾਰੀ 'ਚ ਦੋ ਅੱਤਵਾਦੀ ਵੀ ਮਾਰੇ ਗਏ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਅੱਤਵਾਦੀਆਂ ਨੂੰ ਫੜਨ ਲਈ ਆਲੇ-ਦੁਆਲੇ ਦੇ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਕਿਸੇ ਸਮੂਹ ਜਾਂ ਵਿਅਕਤੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਦੇਸ਼ ਦੇ ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਨੇ ਇੱਕ ਬਿਆਨ ਵਿੱਚ ਕਿਹਾ, ਪਾਕਿਸਤਾਨ ਨੇ ਸੋਮਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ 4.5 ਕਰੋੜ ਤੋਂ ਵੱਧ ਬੱਚਿਆਂ ਨੂੰ ਟੀਕਾ ਲਗਾਉਣ ਲਈ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੋਲੈਂਡ ਨੇ ਰੂਸੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ, ਕੌਂਸਲੇਟ ਬੰਦ ਹੋਣ ਤੋਂ ਬਾਅਦ ਦਿੱਤਾ ਅਲਟੀਮੇਟਮ
NEXT STORY