ਕਰਾਚੀ (ਭਾਸ਼ਾ): ਪਾਕਿਸਤਾਨ ਦੇ ਅਸ਼ਾਂਤ ਸੂਬੇ ਬਲੋਚਿਸਤਾਨ ਵਿੱਚ ਪੁਲਿਸ ਪ੍ਰਸ਼ਾਸਨ ਨੇ ਡਿਊਟੀ ਵਿੱਚ ਕੋਤਾਹੀ ਵਰਤਣ ਵਾਲੇ ਮੁਲਾਜ਼ਮਾਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਗਵਾਦਰ ਦੇ ਮੁੱਖ ਪੁਲਿਸ ਸਟੇਸ਼ਨ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਵੱਡੀ ਮਾਤਰਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਲੁੱਟ ਲਏ ਗਏ ਅਤੇ ਇਸ ਦੌਰਾਨ ਪੁਲਸ ਮੁਲਾਜ਼ਮਾਂ ਨੇ ਕਿਸੇ ਤਰ੍ਹਾਂ ਦਾ ਵਿਰੋਧ ਜਾਂ ਕੋਈ ਕਾਰਵਾਈ ਨਹੀਂ ਕੀਤੀ। ਇਸ ਮਾਮਲੇ 'ਤੇ ਸਖ਼ਤ ਕਾਰਵਾਈ ਕਰਦਿਆਂ 14 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ ਵਿੱਚ ਸਬ-ਇੰਸਪੈਕਟਰ ਪੱਧਰ ਦੇ ਅਧਿਕਾਰੀ ਵੀ ਸ਼ਾਮਲ ਹਨ।
ਪੜ੍ਹੋ ਇਹ ਅਹਿਮ ਖ਼ਬਰ- ਡਰੱਗ ਮਾਮਲੇ ਚ UK 'ਚ ਪੰਜਾਬੀ ਮੂਲ ਦੇ ਜੱਜ ਸਮੇਤ 3 ਲੋਕਾਂ ਨੂੰ ਸਜ਼ਾ
ਜਾਂਚ ਕਮੇਟੀ ਦੇ ਮੁਖੀ ਅਤੇ ਗਵਾਦਰ ਦੇ ਐੱਸ.ਪੀ. (ਸੁਰੱਖਿਆ) ਅਬਦੁਲ ਵਹੀਦ ਨੇ ਦੱਸਿਆ ਕਿ ਇਹ ਘਟਨਾ 7 ਜੂਨ ਦੀ ਰਾਤ ਨੂੰ ਵਾਪਰੀ ਸੀ। ਅਣਪਛਾਤੇ ਹਥਿਆਰਬੰਦ ਅੱਤਵਾਦੀਆਂ ਨੇ ਪੁਲਿਸ ਸਟੇਸ਼ਨ 'ਤੇ ਹਮਲਾ ਕਰਕੇ ਉੱਥੇ ਤਾਇਨਾਤ ਮੁਲਾਜ਼ਮਾਂ ਨੂੰ ਕਾਬੂ ਕਰ ਲਿਆ ਸੀ। ਹੈਰਾਨੀ ਦੀ ਗੱਲ ਇਹ ਰਹੀ ਕਿ ਪੁਲਿਸ ਮੁਲਾਜ਼ਮਾਂ ਨੇ ਅੱਤਵਾਦੀਆਂ ਦਾ ਮੁਕਾਬਲਾ ਕਰਨ ਦੀ ਬਜਾਏ ਹਥਿਆਰ ਸੁੱਟ ਦਿੱਤੇ, ਜਿਸ ਤੋਂ ਬਾਅਦ ਹਮਲਾਵਰ ਵੱਡੀ ਮਾਤਰਾ ਵਿੱਚ ਸਰਕਾਰੀ ਹਥਿਆਰ, ਗੋਲਾ-ਬਾਰੂਦ ਅਤੇ ਹੋਰ ਸਾਮਾਨ ਲੁੱਟ ਕੇ ਆਸਾਨੀ ਨਾਲ ਫਰਾਰ ਹੋ ਗਏ।
ਪੜ੍ਹੋ ਇਹ ਅਹਿਮ ਖ਼ਬਰ- ਹੜਤਾਲ 'ਤੇ ਚਲੇ ਗਏ ਡਾਕਟਰ ! ਇਲਾਜ ਤੋਂ ਅਵਾਜਾਰ ਹੋਏ ਸੈਂਕੜੇ ਮਰੀਜ਼, ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
ਇਸ ਸ਼ਰਮਨਾਕ ਘਟਨਾ ਤੋਂ ਬਾਅਦ ਬਣਾਈ ਗਈ ਜਾਂਚ ਕਮੇਟੀ ਨੇ ਪਾਇਆ ਕਿ ਇਹ ਮੁਲਾਜ਼ਮ ਨਾ ਸਿਰਫ਼ ਲਾਪਰਵਾਹ ਸਨ, ਸਗੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਭ੍ਰਿਸ਼ਟਾਚਾਰ ਵਿੱਚ ਵੀ ਸ਼ਾਮਲ ਸਨ। ਐੱਸ.ਪੀ. ਵਹੀਦ ਅਨੁਸਾਰ ਇਨ੍ਹਾਂ ਦਾ ਵਿਵਹਾਰ ਗੈਰ-ਜ਼ਿੰਮੇਵਾਰਾਨਾ ਸੀ, ਜਿਸ ਕਾਰਨ ਅੱਤਵਾਦੀਆਂ ਨੂੰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਮੌਕਾ ਮਿਲਿਆ। ਜ਼ਿਕਰਯੋਗ ਹੈ ਕਿ ਬਲੋਚਿਸਤਾਨ ਵਿੱਚ ਪਿਛਲੇ ਕੁਝ ਸਮੇਂ ਤੋਂ ਸੁਰੱਖਿਆ ਬਲਾਂ, ਸਰਕਾਰੀ ਅਦਾਰਿਆਂ ਅਤੇ ਚੀਨੀ ਪ੍ਰੋਜੈਕਟਾਂ 'ਤੇ ਹਮਲੇ ਤੇਜ਼ ਹੋ ਗਏ ਹਨ। ਅਜਿਹੇ ਨਾਜ਼ੁਕ ਹਾਲਾਤ ਵਿੱਚ ਪੁਲਿਸ ਵੱਲੋਂ ਦਿਖਾਈ ਗਈ ਇਸ ਬੁਜ਼ਦਿਲੀ ਨੇ ਪਾਕਿਸਤਾਨੀ ਸੁਰੱਖਿਆ ਪ੍ਰਬੰਧਾਂ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ ਹੀ ਕਿਉਂ ਨਿਕਲ ਜਾਂਦੀ ਹੈ 'ਫ਼ੂਕ' ?
NEXT STORY