ਜਕਾਰਤਾ/ਜਾਵਾ (ਏਜੰਸੀ) : ਇੰਡੋਨੇਸ਼ੀਆ ਦੇ ਜਾਵਾ ਟਾਪੂ ਵਿੱਚ ਸ਼ਨੀਵਾਰ ਨੂੰ 6.2 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਦਰਜ ਕੀਤਾ ਗਿਆ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ (GFZ) ਅਨੁਸਾਰ ਇਹ ਭੂਚਾਲ ਜ਼ਮੀਨ ਤੋਂ 376 ਕਿਲੋਮੀਟਰ (234 ਮੀਲ) ਦੀ ਡੂੰਘਾਈ 'ਚ ਸੀ, ਜਿਸ ਕਰਕੇ ਇਸ ਨੂੰ ਡੀਪ-ਫੋਕਸ (Deep-Focus) ਭੂਚਾਲ ਮੰਨਿਆ ਗਿਆ ਹੈ। ਇਸ ਭੂਚਾਲ ਤੋਂ ਤੁਰੰਤ ਬਾਅਦ ਕਿਸੇ ਵੀ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਜਾਂ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ ਹੈ। ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਸਥਿਤੀ 'ਤੇ ਪੂਰੀ ਨਜ਼ਰ ਰੱਖ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਇੰਡੋਨੇਸ਼ੀਆ ਵਿੱਚ ਲਗਾਤਾਰ ਦੂਜੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਠੀਕ ਇੱਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਇੰਡੋਨੇਸ਼ੀਆ ਦੇ ਮਾਲੂਕੂ ਟਾਪੂ ਦੇ ਨੇੜੇ ਬਾਂਡਾ ਸਾਗਰ ਵਿੱਚ ਵੀ 6.2 ਤੀਬਰਤਾ ਦਾ ਭੂਚਾਲ ਆਇਆ ਸੀ। ਇੰਡੋਨੇਸ਼ੀਆਈ ਏਜੰਸੀ ਮੁਤਾਬਕ ਸ਼ੁੱਕਰਵਾਰ ਵਾਲਾ ਭੂਚਾਲ 143 ਕਿਲੋਮੀਟਰ ਦੀ ਡੂੰਘਾਈ 'ਤੇ ਆਇਆ ਸੀ। ਏਜੰਸੀ ਨੇ ਇਹ ਵੀ ਸਾਫ਼ ਕੀਤਾ ਸੀ ਕਿ ਉਸ ਨਾਲ ਸੁਨਾਮੀ ਦਾ ਕੋਈ ਖ਼ਤਰਾ ਨਹੀਂ ਸੀ ਅਤੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਾਹੌਰ ਹਾਈ ਕੋਰਟ ਤੋਂ ਅਫ਼ਗਾਨੀ ਮੈਡੀਕਲ ਵਿਦਿਆਰਥੀਆਂ ਨੂੰ ਵੱਡੀ ਰਾਹਤ, ਦੇਸ਼ 'ਚੋਂ ਕੱਢਣ 'ਤੇ ਲਗਾਈ ਰੋਕ
NEXT STORY