ਨਿਊਯਾਰਕ (ਰਾਜ ਗੋਗਨਾ)— ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 554ਵਾਂ ਪ੍ਰਕਾਸ਼ ਪੁਰਬ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸੰਬੰਧ ਵਿੱਚ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਗਏ, ਜਿਸ ਵਿੱਚ ਕੈਲੀਫੋਰਨੀਆ ਤੋਂ ਆਏ ਭਾਈ ਮਨਬੀਰ ਸਿੰਘ, ਭਾਈ ਗੁਰਵਿੰਦਰ ਸਿੰਘ ਅਤੇ ਭਾਈ ਗੁਰਚਰਨ ਸਿੰਘ ਜੀ ਦੇ ਜੱਥੇ ਨੇ ਗੁਰੂ ਸਾਹਿਬ ਦੇ ਵੇਲੇ ਦੇ ਤੰਤੀ ਸਾਜ਼ ਰਬਾਬ ਅਤੇ ਦਿਲਰੁਬਾ ਨਾਲ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।


ਅਖੀਰਲੇ ਦਿਨ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਰੱਸ ਭਿੰਨੇ ਕੀਰਤਨ ਵਿੱਚ ਇੰਨੀਆਂ ਲੀਨ ਹੋ ਗਈਆਂ ਕਿ ਭਾਈ ਮਨਬੀਰ ਸਿੰਘ ਜੀ ਇਹਨਾਂ ਸਾਜ਼ਾਂ ਨਾਲ 2 ਘੰਟੇ ਤੋਂ ਵੀ ਵੱਧ ਸਮੇਂ ਲਈ ਕੀਰਤਨ ਕਰਦੇ ਰਹੇ। ਇਹਨਾਂ ਸਮਾਗਮਾਂ ਦੌਰਾਨ ਇਹਨਾਂ ਸਾਜ਼ਾਂ ਦੀ ਸੰਗਤ, ਖਾਸਕਰ ਬੱਚਿਆਂ ਨੂੰ ਸਿੱਖਿਆ ਦੇਣ ਲਈ ਵਰਕਸ਼ਾਪ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਵਿੱਚ ਜੱਥੇ ਨੇ ਇਹਨਾਂ ਸਾਜ਼ਾਂ ਦੀ ਮਹੱਤਤਾ, ਇਹਨਾਂ ਨੂੰ ਕਿਵੇਂ ਵਜਾਉਣਾ ਹੈ ਬਾਰੇ ਜਾਣਕਾਰੀ ਦਿੱਤੀ। ਸਮਾਗਮਾਂ ਦੇ ਦੂਜੇ ਦਿਨ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਵੀ ਸਜਾਏ ਗਏ।


ਪੜ੍ਹੋ ਇਹ ਅਹਿਮ ਖ਼ਬਰ-UK ਜਾਣ ਦੇ ਚਾਹਵਾਨ ਭਾਰਤੀਆਂ ਲਈ ਚੰਗੀ ਖ਼ਬਰ, ਕੰਪਨੀ ਦੇਵੇਗੀ ਇਹ ਸਹੂਲਤ
ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਇਸ਼ੀ ਆਬਾਦੀਆਂ ਵਿੱਚੋਂ ਦੀ ਲੰਘਿਆ। ਰਸਤੇ ਵਿੱਚ ਇਹਨਾਂ ਆਬਾਦੀਆਂ ਵਿੱਚ ਰਹਿੰਦੀਆਂ ਸਿੱਖ ਸੰਗਤਾਂ ਵਲੋਂ ਗਰਮ ਦੁੱਧ, ਪਾਣੀ, ਫਲਾਂ ਆਦਿ ਦੇ ਲੰਗਰ ਵੀ ਸੰਗਤਾਂ ਨੂੰ ਵਰਤਾਏ ਗਏ। ਅਮਰੀਕਨਾਂ ਨੇ ਵੀ ਆਪਣੇ ਘਰਾਂ ਦੇ ਬਾਹਰ ਆ ਕੇ ਸਿੱਖ ਸੰਗਤ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਇਸ ਨਾਲ ਉਹਨਾਂ ਨੂੰ ਵੀ ਸਿੱਖਾਂ ਬਾਰੇ ਜਾਣਕਾਰੀ ਮਿਲੀ। ਸਰਦੀ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸਿਨਸਿਨੈਟੀ ਦੇ ਨਾਲ ਲੱਗਦੇ ਸ਼ਹਿਰ ਡੇਟਨ ਅਤੇ ਕੈਨਟੱਕੀ ਸੂਬੇ ਤੋਂ ਵੀ ਸੰਗਤਾਂ ਇਸ ਵਿੱਚ ਸ਼ਾਮਲ ਹੋਈਆਂ। ਇਸ ਦੋਰਾਨ ਤਿੰਨੋ ਦਿਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਨੇ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ, ਸੰਗਤ ਅਤੇ ਨਗਰ ਕੀਰਤਨ ਦੌਰਾਨ ਆਪਣੀਆਂ ਸੇਵਾਵਾਂ ਦੇਣ ਲਈ ਵੈਸਟ ਚੈਸਟਰ ਪੁਲਸ ਦਾ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਮੀਗ੍ਰੇਸ਼ਨ ਨੂੰ ਲੈ ਕੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਦਾ ਬਿਆਨ ਆਇਆ ਸਾਹਮਣੇ
NEXT STORY