ਮਿਲਾਨ ਇਟਲੀ (ਸਾਬੀ ਚੀਨੀਆ) - ਰੋਮ ਦੇ ਨੇੜੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 647ਵਾਂ ਪ੍ਰਕਾਸ਼ ਪੁਰਬ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਚੜ੍ਹਦੀ ਕਲਾ ਦੇ ਨਾਲ ਮਨਾਇਆ ਗਿਆ। ਦੱਸਣਯੋਗ ਹੈ ਕਿ ਇਲਾਕੇ ਵਿਚ ਬਣੇ ਪੁਰਾਤਨ ਗੁਰਦੁਆਰਿਆਂ ਵਿੱਚੋਂ ਇਕ ਇਸ ਗੁਰਦੁਆਰਾ ਸਾਹਿਬ ਵਿਖੇ ਹਰ ਸਾਲ ਵੱਡੇ ਪੱਧਰ 'ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ। ਸਥਾਨਿਕ ਸ਼ਹਿਰ ਦੇ ਮੇਅਰ ਨੇ ਆਪਣੇ ਪਰਿਵਾਰ ਨਾਲ ਪਹੁੱਚ ਕਰਕੇ ਸੰਗਤ ਨੂੰ ਸ਼੍ਰੀ ਗੁਰੂ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਤੁਸੀਂ ਬਹੁਤ ਮਹਾਨ ਕੌਮ ਹੋ ਜੋ ਵਿਦੇਸ਼ੀ ਧਰਤੀ 'ਤੇ ਬੈਠ ਕੇ ਵੀ ਆਪਣੇ ਗੁਰੂਆਂ ਦੇ ਦਿਹਾੜੇ ਮਨਾਉਂਦੇ ਹੋਏ ਗੁਰੂ ਸਾਹਿਬ ਦੀਆਂ ਖੁਸ਼ੀਆ ਪ੍ਰਾਪਤ ਕਰਦੇ ਹੋ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਵਿਧਾਇਕ ਨਾਸਿਰ ਕੁਰੈਸ਼ੀ ਦੇ ਦਿੱਲੀ ਸਥਿਤ ਘਰ 'ਚ ਲੱਗੀ ਭਿਆਨਕ ਅੱਗ, ਦੋ ਕੁੜੀਆਂ ਦੀ ਮੌਤ
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਸੁਰਿੰਦਰ ਸਿੰਘ ਅਤੇ ਇੰਗਲੈਂਡ ਤੋਂ ਵਿਸ਼ੇਸ਼ ਤੌਰ 'ਤੇ ਆਏ ਗੁਰਮੀਤ ਸਿੰਘ ਸੰਧੂ, ਤਰਸੇਮ ਮੱਲਾ ਅਤੇ ਅਮਰਜੀਤ ਸਿੰਘ ਬੈਂਸ ਦੁਆਰਾ ਆਈਆਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ। ਸਾਂਝੀਵਾਲਤਾ ਦੇ ਨਾਂ 'ਤੇ ਬਣੇ ਇਸ ਗੁਰਦੁਆਰਾ ਸਾਹਿਬ ਵਿਖੇ ਲਗਭਗ ਲਾਸੀਓ ਸਟੇਟ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ ਨੇ ਪਹੁੰਚ ਕਰਕੇ ਇਸ ਪਵਿੱਤਰ ਦਿਹਾੜੇ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਆਪਣੀਆਂ ਹਾਜ਼ਰੀ ਭਰਦੇ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕੀਤੀਆਂ।
ਇਹ ਵੀ ਪੜ੍ਹੋ- ਸ਼ਰਾਬ ਪੀਣ ਤੋਂ ਰੋਕਣ 'ਤੇ ਗੁੱਸੇ 'ਚ ਆਏ ਪਤੀ ਨੇ ਕੀਤਾ ਪਤਨੀ ਦਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗਾਜ਼ਾ 'ਚ ਇਜ਼ਰਾਈਲੀ ਹਮਲੇ 'ਚ ਭਾਰਤੀ ਮੂਲ ਦੀ ਔਰਤ ਸਣੇ 6 ਸਹਾਇਤਾ ਕਰਮਚਾਰੀਆਂ ਦੀ ਮੌਤ
NEXT STORY