ਮੈਲਬੌਰਨ (ਮਨਦੀਪ ਸਿੰਘ ਸੈਣੀ )- ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੀ ਸਰਕਾਰ ਨੇ ਆਸਟ੍ਰੇਲੀਆ ਵਿੱਚ ਸਿੱਖ ਕੌਮ ਵਲੋਂ ਪਾਏ ਜਾ ਰਹੇ ਯੋਗਦਾਨ ਅਤੇ ਗੁਰੂ ਨਾਨਕ ਦੇਵ ਜੀ ਦੀਆਂ ਪ੍ਰੇਰਨਾਦਾਇਕ ਸਿੱਖਿਆਵਾਂ ਦੇ ਸਨਮਾਨ ਵਿੱਚ ਬਰਵਿਕ ਸਪਰਿੰਗਜ਼ ਝੀਲ ਦਾ ਨਾਮ ਬਦਲ ਕੇ ਅਧਿਕਾਰਤ ਤੌਰ ਤੇ "ਗੁਰੂ ਨਾਨਕ ਲੇਕ" ਰੱਖ ਦਿੱਤਾ ਹੈ। ਇਹ ਝੀਲ ਮੈਲਬੌਰਨ ਦੇ ਦੱਖਣ ਪੂਰਬ ਚ ਸਥਿਤ ਇਲਾਕੇ ਬੈਰਵਿਕ ਵਿੱਖੇ ਸਥਿਤ ਹੈ ਤੇ ਇਹ ਝੀਲ ਕੁਦਰਤੀ ਰੰਗਾਂ ਨਾਲ ਭਰਪੂਰ ਹੈ। ਇਸ ਸਬੰਧੀ ਵਿਕਟੋਰੀਆ ਸਰਕਾਰ ਵਲੋਂ ਰਸਮੀ ਤੌਰ 'ਤੇ ਰੱਖੇ ਇੱਕ ਸਮਾਗਮ ਵਿੱਚ ਵਿਕਟੋਰੀਆ ਦੇ ਮਲਟੀਕਲਚਰਲ ਮੰਤਰੀ ਇੰਗ੍ਰਿਡ ਸਟੀਟ, ਯੋਜਨਾ ਮੰਤਰੀ ਸੋਨੀਆ ਕਿਲਕੇਨੀ , ਸੰਸਦ ਮੈਂਬਰ, ਵਿਕਟੋਰੀਆ ਮਲਟੀਕਲਚਰਲ ਕਮਿਸ਼ਨ ਦੀ ਸੀ.ਈ.ਓ. ਵਿਵ ਨਗੁਇਨ, ਸਥਾਨਕ ਅਧਿਕਾਰੀ ਅਤੇ ਕਈ ਸਿੱਖ ਸੰਸਥਾਵਾਂ ਦੇ ਮੈਂਬਰ ਸ਼ਾਮਲ ਸਨ।

ਇਸ ਮੌਕੇ ਨਵੇਂ ਨਾਂ ਦੇ ਸਮਰਪਣ ਨੂੰ ਰਵਾਇਤੀ ਰਸਮਾਂ, ਅਰਦਾਸ ਦੇ ਨਾਲ ਕੀਤਾ ਗਿਆ।ਇਸ ਮੌਕੇ ਸੂਬਾ ਸਰਕਾਰ ਵਲੋਂ ਆਏ ਬੁਲਾਰਿਆਂ ਵਲੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਕਟੋਰੀਆ ਸੂਬਾ ਸਾਂਝੀਵਾਦ ਅਤੇ ਬਹੁ-ਸੰਸਕ੍ਰਿਤਿਕ ਮੂਲ ਪਿਛੋਕੜਾਂ ਦੀਆਂ ਕਦਰਾਂ ਦਾ ਪ੍ਰਤੀਕ ਹੈ ਅਤੇ ਤੇ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਸਿੱਖਿਆਵਾਂ ਨੂੰ ਮਨਾਉਂਦਾ ਹੈ, ਜੋ ਸਾਰਿਆਂ ਲਈ ਦਇਆ, ਸਮਾਨਤਾ ਅਤੇ ਨਿਸ਼ਕਾਮ ਸੇਵਾ ਦਾ ਸੁਨੇਹਾ ਦਿੰਦੇ ਹਨ। ਵਿਕਟੋਰੀਆ ਸਰਕਾਰ ਨੇ ਬੈਰਵਿਕ ਦੇ ਪ੍ਰਸਿੱਧ ਸਪ੍ਰਿੰਗਸ ਲੇਕ ਦਾ ਨਾਂ ਬਦਲ ਕੇ ਆਸਟ੍ਰੇਲੀਆ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਫ਼ੈਸਲਾ ਲਿਆ ਹੈ , ਜੋ ਕਿ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹੈ।

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀ ਮੂਲ ਦੇ ਵਿਅਕਤੀ ਨੇ H-1B ਵੀਜ਼ਾ ਸੁਧਾਰਾਂ ਲਈ ਐਲੋਨ ਮਸਕ ਦੀ ਮੰਗੀ ਮਦਦ
ਬੁਲਾਰਿਆਂ ਨੇ ਕਿਹਾ ਕਿ ਵਿਕਟੋਰੀਆ ਵਿੱਚ ਸਿੱਖ ਭਾਈਚਾਰੇ ਨੂੰ ਲੋਕ ਭਲਾਈ ਦੇ ਕਾਰਜਾਂ ਵਿੱਚ ਪਾਏ ਜਾ ਰਹੇ ਯੋਗਦਾਨ ਦੇ ਲਈ ਜਾਣਿਆ ਜਾਂਦਾ ਹੈ ਭਾਵੇ ਉਹ ਕੁਦਰਤੀ ਆਫਤ ਹੋਵੇ, ਕੋਵਿਡ ਮਹਾਮਾਰੀ ਹੋਵੇ ਜਾਂ ਜੰਗਲੀ ਅੱਗ ਹੋਵੇ ਹਰ ਫਰੰਟ 'ਤੇ ਸੇਵਾ ਪ੍ਰਦਾਨ ਕਰਨ ਲਈ ਕਦਮ ਚੁੱਕੇ। ਵਿਕਟੋਰੀਆ ਦੇ ਮਲਟੀਕਲਚਰਲ ਅਫੇਅਰ ਮੰਤਰੀ ਨੇ ਸਿੱਖ ਭਾਈਚਾਰੇ ਦੇ ਲੰਮੇ ਸਮੇਂ ਤੋਂ ਚੱਲੇ ਆ ਰਹੇ ਸਹਿਯੋਗ ਅਤੇ ਆਸਟ੍ਰੇਲੀਆਈ ਸਮਾਜ ਲਈ ਯੋਗਦਾਨ ਦੀ ਸ਼ਲਾਘਾ ਕੀਤੀ। ਨਾਲ ਹੀ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗੁਰੂ ਨਾਨਕ ਲੇਕ ਸੂਬੇ ਵਿੱਚ ਵੱਖ-ਵੱਖ ਸੱਭਿਆਚਾਰਾਂ ਵਿਚਕਾਰ ਆਪਸੀ ਭਾਈਚਾਰੇ ਦਾ ਸੁਨੇਹਾ ਪ੍ਰਦਾਨ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਤਰ ਨੇ ਗਾਜ਼ਾ ਮੁੱਦੇ 'ਤੇ ਵਿਚੋਲਗੀ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਰੋਕਿਆ
NEXT STORY