ਸਿਨਸਿਨੈਟੀ/ਓਹਾਈਓ (ਰਾਜ ਗੋਗਨਾ)— ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨੈਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਗੁਰਪੁਰਬ ਗੁਰਦੁਆਰਾ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਦੀ ਸਮੂਹ ਸਾਧ ਸੰਗਤ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸੰਬੰਧ ਵਿੱਚ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਸ਼ੀ ਅਬਾਦੀਆਂ ਵਿੱਚੋਂ ਦੀ ਲੰਘਿਆ।
ਸਰਦੀਆਂ ਦੀ ਪਹਿਲੀ ਬਰਫ਼ਬਾਰੀ ਅਤੇ ਠੰਡ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤਾਂ ਇਸ ਵਿੱਚ ਸ਼ਾਮਲ ਹੋਈਆਂ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜੱਥੇ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਅਤੇ ਭਾਈ ਨਿਰਮਲ ਸਿੰਘ ਜੀ ਦੇ ਜੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਹਨਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਨੇ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ, ਸੰਗਤ ਅਤੇ ਨਗਰ ਕੀਰਤਨ ਦੌਰਾਨ ਆਪਣੀਆਂ ਸੇਵਾਵਾਂ ਦੇਣ ਲਈ ਵੈਸਟ ਚੈਸਟਰ ਪੁਲਸ ਦਾ ਧੰਨਵਾਦ ਕੀਤਾ।
ਕੈਨੇਡਾ ਨੇ 'ਚੀਨ ਲਈ ਜਾਸੂਸੀ' ਦੇ ਦੋਸ਼ 'ਚ ਪਬਲਿਕ ਯੂਟੀਲਿਟੀ ਵਰਕਰ ਨੂੰ ਕੀਤਾ ਗ੍ਰਿਫ਼ਤਾਰ
NEXT STORY