ਵਾਸ਼ਿੰਗਟਨ (ਬਿਊਰੋ): ਯੂਕਰੇਨ ਦੇ ਮੁੱਦੇ 'ਤੇ ਅਮਰੀਕਾ ਅਤੇ ਰੂਸ ਵਿਚਾਲੇ ਲਗਾਤਾਰ ਵਧਦੇ ਤਣਾਅ ਦੇ ਵਿਚਕਾਰ ਰਾਸ਼ਟਰਪਤੀ ਜੋਅ ਬਾਈਡੇਨ ਨੇ ਨਵਾਂ ਬਿਆਨ ਜਾਰੀ ਕੀਤਾ ਹੈ। ਬਾਈਡੇਨ ਨੇ ਅਮਰੀਕੀ ਨਾਗਰਿਕਾਂ ਨੂੰ ਤੁਰੰਤ ਯੂਕਰੇਨ ਛੱਡਣ ਲਈ ਕਿਹਾ ਹੈ। ਨਿਊਜ਼ ਏਜੰਸੀ ਏਐਫਪੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੇ ਹਵਾਲੇ ਨਾਲ ਯੂਕਰੇਨ ਸੰਕਟ ਦੇ ਮੱਦੇਨਜ਼ਰ ਇਹ ਗੱਲ ਕਹੀ ਹੈ।
ਇਸ ਤੋਂ ਪਹਿਲਾਂ ਯੂਕਰੇਨ ਸੰਕਟ 'ਤੇ ਬੈਠਕ ਬੁਲਾਉਣ ਦਾ ਅਮਰੀਕੀ ਪ੍ਰਸਤਾਵ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) 'ਚ ਪਾਸ ਕੀਤਾ ਗਿਆ ਸੀ। ਇਸ ਦੌਰਾਨ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਦੀ ਬੈਠਕ 'ਚ ਮਾਹੌਲ ਉਸ ਸਮੇਂ ਗਰਮਾ ਗਿਆ, ਜਦੋਂ ਬਹਿਸ 'ਚ ਅਮਰੀਕਾ ਅਤੇ ਰੂਸੀ ਡਿਪਲੋਮੈਟ ਸਿੱਧੇ ਤੌਰ 'ਤੇ ਆਹਮੋ-ਸਾਹਮਣੇ ਹੋ ਗਏ। ਰੂਸ ਨੇ ਪੱਛਮੀ ਦੇਸ਼ਾਂ 'ਤੇ ਯੂਕਰੇਨ ਨੂੰ ਲੈਕੇ ਤਣਾਅ ਵਧਾਉਣ ਦਾ ਦੋਸ਼ ਲਗਾਇਆ, ਜਦੋਂ ਕਿ ਅਮਰੀਕਾ ਨੇ ਯੂਕਰੇਨ ਦੀ ਸਰਹੱਦ 'ਤੇ 100,000 ਰੂਸੀ ਸੈਨਿਕਾਂ ਦੇ ਇਕੱਠੇ ਹੋਣ 'ਤੇ ਇਤਰਾਜ਼ ਜਤਾਇਆ।ਰੂਸੀ ਰਾਜਦੂਤ ਵੈਸੀਲੀ ਨੇਬੇਨਜ਼ੀਆ ਨੇ ਪੱਛਮੀ ਦੇਸ਼ਾਂ 'ਤੇ ਯੂਕਰੇਨ ਮੁੱਦੇ 'ਤੇ ਤਣਾਅ ਵਧਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਮਰੀਕਾ ਨੇ ਵਿਵਾਦਿਤ ਖੇਤਰ ਵਿਚ ਨਾਜ਼ੀਆਂ ਨੂੰ ਸੱਤਾ ਵਿਚ ਰੱਖਿਆ ਹੈ। ਇਸ ਦੇ ਜਵਾਬ ਵਿੱਚ ਯੂਐਸ ਰਾਜਦੂਤ ਲਿੰਡਾ ਥਾਮਸ-ਗ੍ਰੀਨਫੀਲਡ ਨੇ ਕਿਹਾ ਕਿ ਯੂਕਰੇਨ ਦੀ ਸਰਹੱਦ 'ਤੇ 100,000 ਤੋਂ ਵੱਧ ਰੂਸੀ ਸੈਨਿਕਾਂ ਦਾ ਇਕੱਠ ਦਹਾਕਿਆਂ ਵਿੱਚ ਯੂਰਪ ਵਿੱਚ ਸਭ ਤੋਂ ਵੱਡੀ ਘਟਨਾ ਹੈ।
ਪੜ੍ਹੋ ਇਹ ਅਹਿਮ ਖ਼ਬਰ- 'ਸਿੱਖ' ਡਾਕਟਰ ਨੇ ਵਧਾਇਆ ਮਾਣ, ਜੈਨੇਟਿਕਸ ਸੋਸਾਇਟੀ ਆਫ਼ ਅਮਰੀਕਾ ਦਾ ਚੋਟੀ ਦਾ ਇਨਾਮ ਜਿੱਤਿਆ
ਇੱਥੇ ਦੱਸ ਦੇਈਏ ਕਿ ਦਸੰਬਰ 2021 ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਯੂਕਰੇਨ ਖੇਤਰ ਦੇ ਨੇੜੇ ਵਧਦੀ ਦਖਲਅੰਦਾਜ਼ੀ ਨੂੰ ਲੈ ਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ 'ਤੇ ਗੱਲ ਕੀਤੀ ਸੀ। ਇਸ ਮੁੱਦੇ ਨੂੰ ਲੈ ਕੇ ਦੋਵਾਂ ਨੇਤਾਵਾਂ ਵਿਚਾਲੇ ਕਰੀਬ 50 ਮਿੰਟ ਫੋਨ 'ਤੇ ਗੱਲਬਾਤ ਹੋਈ। ਇਸ ਦੌਰਾਨ ਜੋਅ ਬਾਈਡੇਨ ਨੇ ਕਿਹਾ ਕਿ ਜੇਕਰ ਰੂਸ ਨੇ ਯੂਕਰੇਨ 'ਤੇ ਹੋਰ ਹਮਲਾ ਕਰਦਾ ਹੈ ਤਾਂ ਅਮਰੀਕਾ ਅਤੇ ਉਸ ਦੇ ਸਹਿਯੋਗੀ ਜਵਾਬ ਦੇਣਗੇ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਮੁੰਬਈ ਹਮਲਾ: ਪਾਕਿਸਤਾਨੀ ਏਜੰਸੀ ਨੇ ਭਗੌੜੇ ਦੋਸ਼ੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਜਾਇਦਾਦਾਂ ਦਾ ਮੰਗਿਆ ਵੇਰਵਾ
NEXT STORY