ਲਿਲੋਂਗਵੇ/ਮਲਾਵੀ (ਏਜੰਸੀ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ੁੱਕਰਵਾਰ ਨੂੰ ਇੱਥੇ ਰਾਸ਼ਟਰੀ ਯੁੱਧ ਸਮਾਰਕ ਦਾ ਦੌਰਾ ਕਰਕੇ ਪਹਿਲੇ ਅਤੇ ਦੂਜੇ ਵਿਸ਼ਵ ਯੁੱਧ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਵਿਚ ਭਾਰਤੀ ਸੈਨਿਕਾਂ ਵੀ ਸਨ। ਮੁਰਮੂ ਅਫਰੀਕਾ ਦੇ ਤਿੰਨ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ 'ਤੇ ਵੀਰਵਾਰ ਨੂੰ ਮਲਾਵੀ ਪਹੁੰਚੀ। ਉਹ ਇਸ ਅਫਰੀਕੀ ਦੇਸ਼ ਦਾ ਦੌਰਾ ਕਰਨ ਵਾਲੀ ਪਹਿਲੀ ਭਾਰਤੀ ਰਾਜ ਮੁਖੀ ਹੈ। ਰਾਸ਼ਟਰਪਤੀ ਦਫਤਰ ਨੇ 'ਐਕਸ' 'ਤੇ ਇਕ ਪੋਸਟ 'ਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਵਿਰੋਧੀ ਧਿਰ ਦੇ ਨੇਤਾ ਦਾ ਦੋਸ਼; ਟਰੂਡੋ ਧਿਆਨ ਭਟਕਾਉਣ ਲਈ ਨਿੱਝਰ ਦੇ ਕਤਲ ਦੀ ਕਰ ਰਹੇ ਹਨ ਵਰਤੋਂ
ਮੁਰਮੂ ਨੇ ਮਲਾਵੀ ਦੇ ਪਹਿਲੇ ਰਾਸ਼ਟਰਪਤੀ ਡਾ. ਹੇਸਟਿੰਗਜ਼ ਕਾਮੁਜ਼ੂ ਬਾਂਦਾ ਦੀ ਕਬਰ 'ਤੇ ਪੁਸ਼ਪਚੱਕਰ ਵੀ ਚੜ੍ਹਾਈਆ। ਉਨ੍ਹਾਂ ਨੇ ਵੀਰਵਾਰ ਨੂੰ ਇੱਥੇ ਭਾਰਤੀ ਭਾਈਚਾਰੇ ਨੂੰ ਸੰਬੋਧਿਤ ਕੀਤਾ ਅਤੇ ਉਨ੍ਹਾਂ ਨੂੰ ਦੋਹਾਂ ਦੇਸ਼ਾਂ ਵਿਚਾਲੇ ਇਕ ਕੜੀ ਦੱਸਿਆ। ਰਾਸ਼ਟਰਪਤੀ ਨੇ ਭਾਰਤ-ਮਲਾਵੀ ਉੱਦਮੀ ਸੰਮੇਲਨ ਨੂੰ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਖੇਤੀਬਾੜੀ, ਖਣਨ, ਊਰਜਾ ਅਤੇ ਸੈਰ-ਸਪਾਟਾ ਦੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਵਧਾਉਣ ਦੀਆਂ ਅਪਾਰ ਸੰਭਾਵਨਾਵਾਂ ਹਨ। ਇੱਥੇ ਕਾਮੁਜ਼ੂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ 'ਤੇ ਉਪ ਰਾਸ਼ਟਰਪਤੀ ਮਾਈਕਲ ਉਸੀ ਨੇ ਮੁਰਮੂ ਦਾ ਸਵਾਗਤ ਕੀਤਾ। ਰਾਸ਼ਟਰਪਤੀ ਅਲਜੀਰੀਆ ਅਤੇ ਮੌਰੀਟਾਨੀਆ ਦੇ ਸਫਲ ਦੌਰਿਆਂ ਤੋਂ ਬਾਅਦ ਇੱਥੇ ਪਹੁੰਚੀ, ਜਿੱਥੇ ਉਨ੍ਹਾਂ ਨੇ ਦੁਵੱਲੇ ਸਬੰਧਾਂ ਨੂੰ ਵਧਾਉਣ ਲਈ ਆਪਣੇ ਹਮਰੁਤਬਾ ਨਾਲ ਗੱਲਬਾਤ ਕੀਤੀ।
ਇਹ ਵੀ ਪੜ੍ਹੋ: ਸ਼ਾਹਬਾਜ਼ ਸ਼ਰੀਫ਼ ਨੇ ਬਾਈਡੇਨ ਨੂੰ ਲਿਖੀ ਚਿੱਠੀ, ਜੇਲ੍ਹ 'ਚ ਬੰਦ ਪਾਕਿ ਔਰਤ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਰੋਧੀ ਧਿਰ ਦੇ ਨੇਤਾ ਦਾ ਦੋਸ਼; ਟਰੂਡੋ ਧਿਆਨ ਭਟਕਾਉਣ ਲਈ ਨਿੱਝਰ ਦੇ ਕਤਲ ਦੀ ਕਰ ਰਹੇ ਹਨ ਵਰਤੋਂ
NEXT STORY