ਕੁਵੈਤ ਸਿਟੀ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਤਵਾਰ ਨੂੰ ਕੁਵੈਤ ਦੇ ਸਰਵਉੱਚ ਸਨਮਾਨ 'ਦ ਆਰਡਰ ਆਫ ਮੁਬਾਰਕ ਅਲ ਕਬੀਰ' ਨਾਲ ਸਨਮਾਨਿਤ ਕੀਤਾ ਗਿਆ। ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਸਨਮਾਨ ਭੇਟ ਕੀਤਾ।
ਕੁਵੈਤ ਦੀ ਸਰਕਾਰੀ ਸਮਾਚਾਰ ਏਜੰਸੀ 'ਕੁਨਾ' ਦੀ ਖਬਰ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਸਨਮਾਨ ਦੋਹਾਂ ਦੇਸ਼ਾਂ ਵਿਚਾਲੇ ਬਿਹਤਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦਿੱਤਾ ਗਿਆ। ਮੁਬਾਰਕ ਅਲ ਕਬੀਰ ਦਾ ਆਰਡਰ ਕੁਵੈਤ ਦਾ ਨਾਈਟਹੁੱਡ ਆਰਡਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਕਿਸੇ ਵੀ ਦੇਸ਼ ਵੱਲੋਂ ਦਿੱਤਾ ਗਿਆ ਇਹ 20ਵਾਂ ਅੰਤਰਰਾਸ਼ਟਰੀ ਸਨਮਾਨ ਹੈ। ਇਹ ਸਨਮਾਨ ਰਾਜ ਦੇ ਮੁਖੀਆਂ, ਵਿਦੇਸ਼ੀ ਪ੍ਰਭੂਸੱਤਾਕਾਰਾਂ ਅਤੇ ਵਿਦੇਸ਼ੀ ਸ਼ਾਹੀ ਪਰਿਵਾਰਾਂ ਦੇ ਮੈਂਬਰਾਂ ਨੂੰ ਦੋਸਤੀ ਦੇ ਪ੍ਰਤੀਕ ਵਜੋਂ ਦਿੱਤਾ ਜਾਂਦਾ ਹੈ। ਇਸ ਤੋਂ ਪਹਿਲਾਂ ਇਹ ਸਨਮਾਨ ਬਿਲ ਕਲਿੰਟਨ, ਪ੍ਰਿੰਸ ਚਾਰਲਸ ਅਤੇ ਜਾਰਜ ਬੁਸ਼ ਵਰਗੇ ਵਿਦੇਸ਼ੀ ਨੇਤਾਵਾਂ ਨੂੰ ਦਿੱਤਾ ਜਾ ਚੁੱਕਾ ਹੈ।
ਮੈਗਡੇਬਰਗ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, 5 ਲੋਕਾਂ ਦੀ ਮੌਤ ਤੇ 7 ਭਾਰਤੀਆਂ ਸਮੇਤ 200 ਲੋਕ ਜਖ਼ਮੀ
NEXT STORY