ਇੰਟਰਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਤਕਰੀਬਨ 7.30 ਵਜੇ ਵ੍ਹਾਈਟ ਹਾਊਸ ਪਹੁੰਚੇ। ਰਾਸ਼ਟਰਪਤੀ ਜੋਅ ਬਾਈਡੇਨ ਅਤੇ ਫਸਟ ਲੇਡੀ ਜਿਲ ਬਾਈਡੇਨ ਨੇ ਪੀ.ਐੱਮ. ਮੋਦੀ ਦਾ ਸਵਾਗਤ ਕੀਤਾ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਪੀ.ਐੱਮ. ਮੋਦੀ ਦਾ ਸਵਾਗਤ ਕਰਦੇ ਹੋਏ ਇਕ ਟਵੀਟ ਕੀਤਾ। ਜੋ ਬਾਈਡੇਨ ਨੇ ਟਵੀਟ ਵਿੱਚ ਕਿਹਾ ਕਿ ਮਿਸਟਰ ਪ੍ਰਾਈਮ ਮਨਿਸਟਰ। ਵ੍ਹਾਈਟ ਹਾਊਸ ਵਿਚ ਤੁਹਾਡਾ ਸੁਆਗਤ ਹੈ। ਬਾਈਡੇਨ ਨੇ ਆਪਣੀ ਪਤਨੀ ਨਾਲ ਪੀ.ਐੱਮ. ਮੋਦੀ ਦੀ ਤਸਵੀਰ ਵੀ ਪੋਸਟ ਕੀਤੀ। ਦੱਸ ਦੇਈਏ ਕਿ ਪੀ.ਐੱਮ. ਮੋਦੀ ਅਤੇ ਜੋ ਬਾਈਡੇਨ ਵ੍ਹਾਈਟ ਹਾਊਸ ਵਿਚ ਵਨ ਟੂ ਵਨ ਮੀਟਿੰਗ ਕਰਨਗੇ। ਵ੍ਹਾਈਟ ਹਾਊਸ ਦੇ ਬਾਹਰ ਵੱਡੀ ਗਿਣਤੀ ’ਚ ਲੋਕ ਪ੍ਰਧਾਨ ਮੰਤਰੀ ਮੋਦੀ ਦਾ ਇੰਤਜ਼ਾਰ ਕਰ ਰਹੇ ਸਨ ਅਤੇ ਮੋਦੀ-ਮੋਦੀ ਦੇ ਨਾਅਰੇ ਲਗਾ ਰਹੇ ਸਨ।
ਰਾਸ਼ਟਰਪਤੀ ਬਾਈਡੇਨ ਦੇ ਟਵੀਟ ਨੂੰ ਰੀਟਵੀਟ ਕਰਦੇ ਹੋਏ ਪੀ. ਐੱਮ. ਮੋਦੀ ਨੇ ਕਿਹਾ ਕਿ ਮੈਂ ਰਾਸ਼ਟਰਪਤੀ ਬਾਈਡੇਨ ਨਾਲ ਅੱਜ ਦੀ ਗੱਲਬਾਤ ਦੀ ਉਡੀਕ ਕਰ ਰਿਹਾ ਹਾਂ। ਮੈਨੂੰ ਭਰੋਸਾ ਹੈ ਕਿ ਸਾਡੀ ਚਰਚਾ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ। ਪ੍ਰਧਾਨ ਮੰਤਰੀ ਮੋਦੀ ਅਮਰੀਕਾ ਦੇ ਤਿੰਨ ਦਿਨਾ ਦੌਰੇ ’ਤੇ ਹਨ।
ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਵੀਰਵਾਰ ਨੂੰ ਭਾਰਤ ਦੁਆਰਾ ਜਨਰਲ ਐਟੋਮਿਕਸ MQ-9 'ਰੀਪਰ' ਹਥਿਆਰਬੰਦ ਡਰੋਨਾਂ ਦੀ ਖਰੀਦ ਨੂੰ ਲੈ ਕੇ ਇਕ ਵੱਡੇ ਸੌਦੇ ਦਾ ਐਲਾਨ ਕਰਨ ਲਈ ਤਿਆਰ ਹਨ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਇਹ ਕਦਮ ਨਾ ਸਿਰਫ਼ ਹਿੰਦ ਮਹਾਸਾਗਰ ’ਚ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਨਿਗਰਾਨੀ ਸਮਰੱਥਾ ਨੂੰ ਵਧਾਏਗਾ, ਸਗੋਂ ਚੀਨ ਨਾਲ ਲੱਗਦੀ ਸਰਹੱਦ 'ਤੇ ਵੀ ਕਾਰਗਰ ਸਾਬਤ ਹੋਵੇਗਾ।
ਜਨਰਲ ਐਟੋਮਿਕਸ MQ-9 'ਰੀਪਰ' 500 ਪ੍ਰਤੀਸ਼ਤ ਤੱਕ ਜ਼ਿਆਦਾ ਪੇਲੋਡ ਲੈ ਸਕਦਾ ਹੈ ਅਤੇ ਪਹਿਲਾਂ ਵਾਲੇ MQ-1 ਪ੍ਰੀਡੇਟਰ ਨਾਲੋਂ ਨੌ ਗੁਣਾ ਹਾਰਸ ਪਾਵਰ ਦੀ ਸਮਰੱਥਾ ਵਾਲਾ ਹੈ। ਇਹੀ ਨਹੀਂ, MQ-9 UAV (ਡਰੋਨ) ਲੰਬੇ ਸਮੇਂ ਤੱਕ ਟਿਕੇ ਰਹਿਣ, ਲਗਾਤਾਰ ਨਿਗਰਾਨੀ ਅਤੇ ਹਮਲਾ ਕਰਨ ਦੀ ਸਮਰੱਥਾ ਪ੍ਰਦਾਨ ਕਰਦਾ ਹੈ।
ਪ੍ਰਧਾਨ ਮੰਤਰੀ ਮੋਦੀ ਦੀ ਕਈ ਪਹਿਲਾਂ ’ਚ ਸਭ ਤੋਂ ਵੱਧ ਕੌਮਾਂਤਰੀ ਯੋਗ ਦਿਵਸ ਨੇ ਛਾਪ ਛੱਡੀ
NEXT STORY