ਸੈਨ ਫਰਾਂਸਿਸਕੋ- ਭਾਰਤ ਦੇ 75ਵੇਂ ਸੁਤੰਤਰਤਾ ਦਿਵਸ ਤੋਂ ਕੁਝ ਦਿਨ ਪਹਿਲਾਂ ਸੈਨ ਫਰਾਂਸਿਸਕੋ, ਯੂ.ਐੱਸ.ਏ. ਵਿੱਚ ਭਾਰਤੀ ਵਣਜ ਦੂਤਘਰ ਦੀਆਂ ਕੰਧਾਂ ਉੱਤੇ "ਖਾਲਿਸਤਾਨ ਜ਼ਿੰਦਾਬਾਦ" ਦੇ ਨਾਅਰੇ ਲਿਖੇ ਹੋਏ ਪਾਏ ਗਏ ਹਨ। ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਅਜਿਹੀ ਹਰਕਤ ਸੰਭਾਵਤ ਤੌਰ 'ਤੇ ਭਾਰਤੀ ਅਧਿਕਾਰੀਆਂ ਅਤੇ ਵਿਦੇਸ਼ਾਂ ਦੇ ਮਿਸ਼ਨਾਂ ਨੂੰ ਪਰੇਸ਼ਾਨ ਕਰੇਗੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਸਾਨ ਫਰਾਂਸਿਸਕੋ ਵਿੱਚ ਭਾਰਤੀ ਵਣਜ ਦੂਤਘਰ ਦੇ ਪ੍ਰਵੇਸ਼ ਦੁਆਰ ਦੀ ਕੰਧ 'ਤੇ "ਖਾਲਿਸਤਾਨ ਜ਼ਿੰਦਾਬਾਦ" ਦੇ ਨਾਅਰੇ ਲਿਖੇ ਦਿਖਾਈ ਦੇ ਰਹੇ ਹਨ।
ਇਸ ਤੋਂ ਪਹਿਲਾਂ ਸਿੱਖਸ ਫਾਰ ਜਸਟਿਸ (SFJ) ਜੋ ਕਿ ਇੱਕ ਖਾਲਿਸਤਾਨ ਪੱਖੀ ਸਮੂਹ ਹੈ ਨੇ 15 ਅਗਸਤ ਯਾਨੀ ਭਾਰਤੀ ਸੁਤੰਤਰਤਾ ਦਿਵਸ ਮੌਕੇ ਮੈਲਬੌਰਨ, ਲੰਡਨ, ਮਿਲਾਨ, ਸਾਨ ਫਰਾਂਸਿਸਕੋ, ਵੈਨਕੂਵਰ ਅਤੇ ਟੋਰਾਂਟੋ ਵਿੱਚ ਭਾਰਤੀ ਦੂਤਘਰਾਂ ਵਿੱਚ "ਖਾਲਿਸਤਾਨ ਦੀ ਸਥਾਪਨਾ - ਬਲਾਕ ਤਿਰੰਗਾ" ਲਈ ਇੱਕ ਵੱਖਵਾਦੀ ਮੁਹਿੰਮ ਚਲਾਉਣ ਦੀ ਗੱਲ ਆਖੀ ਸੀ। SFJ ਦੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਉਹ ਸਿੱਖ ਹੋਮਲੈਂਡ ਪੰਜਾਬ 'ਤੇ ਭਾਰਤ ਦੇ 75 ਸਾਲਾਂ ਦੇ ਦਮਨਕਾਰੀ ਕਬਜ਼ੇ ਦਾ ਅੰਤਰਰਾਸ਼ਟਰੀਕਰਨ ਕਰਨ ਲਈ 15 ਅਗਸਤ ਦੀ ਸਿਵਲ ਕਾਰਵਾਈ ਕਰ ਰਿਹਾ ਹੈ।
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ 2 ਸੁਰੱਖਿਆ ਕਰਮਚਾਰੀਆਂ ਸਮੇਤ 5 ਲੋਕ ਜ਼ਖ਼ਮੀ
NEXT STORY