ਲਾਹੌਰ (ਬਿਊਰੋ)— ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀਆਂ ਮੁਸ਼ਕਲਾਂ ਖਤਮ ਹੁੰਦੀਆਂ ਨਹੀਂ ਲੱਗਦੀਆਂ। ਹੁਣ ਪਾਕਿਸਤਾਨ ਦੀ ਜਵਾਬਦੇਹੀ ਅਦਾਲਤ ਨੇ ਨਵਾਜ਼ ਸ਼ਰੀਫ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ ਸ਼ਰੀਫ ਨੂੰ 3 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਉਸ ਦੀ ਬੇਟੀ ਮਰੀਅਮ ਅਤੇ ਦਾਮਾਦ ਮੁਹੰਮਦ ਅਫਦਰ ਨੂੰ ਵੀ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਸੀ। ਇਨ੍ਹਾਂ ਦੋਹਾਂ ਉੱਪਰ ਸਾਲ 2006 ਵਿਚ ਲੰਡਨ ਵਿਚ ਇਕ ਆਲੀਸ਼ਾਨ ਫਲੈਟ ਦੇ ਮਾਲਕ ਹੋਣ ਦਾ ਦੋਸ਼ ਲੱਗਾ ਸੀ
ਕੈਨੇਡੀਅਨ ਜਹਾਜ਼ 'ਚ ਸ਼ਰਾਬੀ ਨੇ ਕੀਤੀਆਂ ਅਜਿਹੀਆਂ ਹਰਕਤਾਂ ਕਿ ਕਰਨੀ ਪਈ ਐਮਰਜੈਂਸੀ ਲੈਂਡਿੰਗ
NEXT STORY