ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਪਰਥ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਰੋਸ 'ਚ ਬ੍ਰਿਸਬੇਨ ਦੀ ਸਿੱਖ ਸੰਗਤ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨਾਂ ਦੇ ਸਹਿਯੋਗ ਨਾਲ 10 ਸਤੰਬਰ ਦਿਨ ਮੰਗਲਵਾਰ ਨੂੰ ਬ੍ਰਿਸਬੇਨ ਸ਼ਹਿਰ ਚ ਰੋਸ ਪ੍ਰਦਰਸ਼ਨ ਕੀਤਾ ਗਿਆ । ਜਿਸ ਵਿਚ ਭਾਰੀ ਗਿਣਤੀ ਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ। ਸਿੱਖ ਸੰਗਤ ਨੇ ਪਰਥ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਜੀ ਦੀ ਬੇਅਦਬੀ 'ਤੇ ਆਪਣਾ ਰੋਸ ਪ੍ਰਗਟ ਕਰਦਿਆਂ ਹੋਇਆ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਿਸੇ ਕੀਮਤ 'ਤੇ ਵੀ ਬਰਦਾਸ਼ਤ ਨਹੀ ਕੀਤੀ ਜਾਵੇਗੀ ।
ਪੜ੍ਹੋ ਇਹ ਅਹਿਮ ਖ਼ਬਰ-ਨਮਾਜ਼ ਤੋਂ 5 ਮਿੰਟ ਪਹਿਲਾਂ ਬੰਦ ਹੋਵੇ ਪੂਜਾ....ਦੁਰਜਾ ਪੂਜਾ ਮੌਕੇ ਯੂਨਸ ਸਰਕਾਰ ਦਾ ਹੁਕਮ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਸੰਗਤ ਨੇ ਦੱਸਿਆ ਕਿ ਪੰਜਾਬ ਚ 2015 ਚ ਸ਼ੁਰੂ ਹੋਇਆ ਬੇਅਦਬੀਆਂ ਦਾ ਦੌਰ ਅਜੇ ਤੱਕ ਬਦਸਤੂਰ ਜਾਰੀ ਹੈ। ਅਸੀਂ ਇਹ ਹਰਗਿਜ ਬਰਦਾਸ਼ਤ ਨਹੀ ਕਰਾਂਗੇ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਿਦੇਸ਼ਾਂ ਦੀ ਧਰਤੀ 'ਤੇ ਵੀ ਵਾਪਰਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਇਕ ਦੁਸ਼ਟ ਵੱਲੋਂ ਪਰਥ ਸ਼ਹਿਰ ਦੇ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ । ਜਿਸ ਕਾਰਨ ਆਸਟ੍ਰੇਲੀਆ ਦੀ ਸਿੱਖ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਅਪਰਾਧੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਚ ਸਿੱਖ ਸੰਗਤ ਵੱਲੋਂ ਇਸ ਬੇਅਦਬੀ ਨੂੰ ਲੈ ਕੇ ਰੋਸ ਮਾਰਚ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀ ਨੂੰ ਸਖਤ ਤੋਂ ਸਖਤ ਸਜਾ ਦਿੱਤੀ ਜਾਵੇ ਤਾਂ ਜੋ ਦੁਬਾਰਾ ਕੋਈ ਅਜਿਹੀ ਘਿਨਾਉਣੀ ਹਰਕਤ ਕਰਨ ਬਾਰੇ ਕਦੇ ਵੀ ਨਾ ਸੋਚ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਟਲੀ ਦੀਆਂ ਨਗਰ ਕੌਂਸਲ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਵਾਲੇ ਮੈਂਬਰਾਂ ਦਾ ਹੋਵੇਗਾ ਸਨਮਾਨ
NEXT STORY