ਟੋਰਾਂਟੋ (ਏ. ਐੱਨ. ਆਈ.) : ਕੈਨੇਡਾ ’ਚ ਖਾਲਿਸਤਾਨ ਸਮਰਥਕਾਂ ਨੇ ਸੋਮਵਾਰ ਨੂੰ ਭਾਰਤ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੁਝ ਖਾਲਿਸਤਾਨੀ ਸਮਰਥਕਾਂ ਨੇ ਵੈਨਕੂਵਰ ਸਥਿਤ ਭਾਰਤੀ ਦੂਤਘਰ ਦੇ ਸਾਹਮਣੇ ਪੈਰਾਂ ਹੇਠ ਰੱਖ ਕੇ ਤਿਰੰਗੇ ਝੰਡੇ ਦਾ ਵੀ ਅਪਮਾਨ ਕੀਤਾ। ਵੈਨਕੂਵਰ 'ਚ ਸਿੱਖਸ ਫਾਰ ਜਸਟਿਸ ਦੇ ਪ੍ਰਦਰਸ਼ਨਕਾਰੀ ਭਾਰਤੀ ਦੂਤਘਰ ਦੇ ਬਾਹਰ ਇਕੱਠੇ ਹੋਏ ਅਤੇ ਉਨ੍ਹਾਂ ਖਾਲਿਸਤਾਨ ਦੇ ਸਮਰਥਨ 'ਚ ਨਾਅਰੇਬਾਜ਼ੀ ਕੀਤੀ। ਇਹ ਲੋਕ ਆਪਣੇ ਨਾਲ ਤਿਰੰਗੇ ਦਾ ਇਕ ਵੱਡਾ ਬੈਨਰ ਲੈ ਕੇ ਆਏ ਸਨ, ਜਿਸ ਨੂੰ ਉਨ੍ਹਾਂ ਨੇ ਜ਼ਮੀਨ ’ਤੇ ਵਿਛਾ ਦਿੱਤਾ ਅਤੇ ਇਸ ’ਤੇ ਤੁਰਦੇ ਵੀ ਦਿਖਾਈ ਦਿੱਤੇ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਦਾ ਵੀ ਅਪਮਾਨ ਕੀਤਾ।
ਇਹ ਵੀ ਪੜ੍ਹੋ : ਹਰ ਸਾਲ ਲੱਖਾਂ ਰੁਪਏ ਕਮਾਉਣ ਵਾਲੇ ਭਿਖਾਰੀ ਦੀ ਦੁਕਾਨ ਬੰਦ, ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
ਖਾਲਿਸਤਾਨ ਸਮਰਥਕਾਂ ਨੇ ਦੂਜਾ ਪ੍ਰਦਰਸ਼ਨ ਓਟਾਵਾ ਸਥਿਤ ਭਾਰਤੀ ਦੂਤਘਰ ਦੇ ਬਾਹਰ ਕੀਤਾ। ਸਿੱਖਸ ਫਾਰ ਜਸਟਿਸ ਨੇ ਅੰਦਾਜ਼ਾ ਲਗਾਇਆ ਸੀ ਕਿ ਇਸ ਪ੍ਰਦਰਸ਼ਨ 'ਚ ਸੈਂਕੜੇ ਲੋਕ ਆਉਣਗੇ ਪਰ ਓ. ਸੀ. ਆਈ. ਭਾਵ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ ਦੇ ਰੱਦ ਹੋਣ ਦੇ ਡਰੋਂ ਸਿਰਫ 30 ਲੋਕ ਹੀ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਨੂੰ ਦਿਹਾੜੀ ’ਤੇ ਬੁਲਾਇਆ ਗਿਆ ਸੀ। ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤ ’ਚ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਟ੍ਰੈਵਲ ਐਡਵਾਈਜ਼ਰੀ ਨੂੰ ਅਪਡੇਟ ਕੀਤਾ ਹੈ। ਇਸ ਤਹਿਤ ਉਨ੍ਹਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਕੈਨੇਡੀਅਨ ਨਾਗਰਿਕਾਂ ਨੂੰ ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ਕਿਉਂਕਿ ਸੋਸ਼ਲ ਮੀਡੀਆ ’ਤੇ ਕੈਨੇਡਾ ਵਿਰੁੱਧ ਰੋਸ ਅਤੇ ਨਾਂ-ਪੱਖੀ ਭਾਵਨਾਵਾਂ ਭੜਕਾਈਆਂ ਜਾ ਰਹੀਆਂ ਹਨ। ਇਹ ਕੈਨੇਡਾ ਦੀ ਦੂਜੀ ਐਡਵਾਈਜ਼ਰੀ ਹੈ।
ਇਹ ਵੀ ਪੜ੍ਹੋ : ਟਰਾਂਸਪੋਰਟ ਟੈਂਡਰ ਘਪਲਾ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਕਰੀਬੀ ਸਾਥੀਆਂ ਨੇ ਕੀਤਾ ਸਰੰਡਰ
ਭਾਰਤੀ ਦੂਤਘਰ ਦੀ ਵਧਾਈ ਸੁਰੱਖਿਆ
ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰਤੀ ਦੂਤਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਸ ਨੇ ਦੂਤਘਰ ਨੂੰ ਜਾਣ ਵਾਲੀਆਂ ਸੜਕਾਂ ’ਤੇ ਬੈਰੀਕੇਡ ਲਗਾ ਦਿੱਤੇ ਹਨ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰ ਸਾਲ ਲੱਖਾਂ ਰੁਪਏ ਕਮਾਉਣ ਵਾਲੇ ਭਿਖਾਰੀ ਦੀ ਦੁਕਾਨ ਬੰਦ, ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ
NEXT STORY