ਇੰਟਰਨੈਸ਼ਨਲ ਡੈਸਕ- ਬੀਤੇ ਦਿਨ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਓਲੀ ਸ਼ਰਮਾ ਦੀ ਅਗਵਾਈ ਵਾਲੀ ਸਰਕਾਰ ਨੇ ਦੇਸ਼ 'ਚ ਵਟਸਐਪ, ਫੇਸਬੁੱਕ, ਇੰਸਟਾਗ੍ਰਾਮ ਤੇ ਯੂਟਿਊਬ ਸਣੇ 26 ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਬੈਨ ਲਗਾਉਣ ਦਾ ਐਲਾਨ ਕਰ ਦਿੱਤਾ ਸੀ, ਜਿਸ ਮਗਰੋਂ ਪੂਰੇ ਦੇਸ਼ 'ਚ ਨੌਜਵਾਨਾਂ ਵੱਲੋਂ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ।
ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਪੁਲਸ ਨੇ ਰਬੜ ਦੀਆਂ ਗੋਲ਼ੀਆਂ ਚਲਾ ਕੇ ਭੀੜ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਪਰ ਹਾਲਾਤ ਹੱਥੋਂ ਬਾਹਰ ਹੋ ਗਏ, ਜਿਸ ਕਾਰਨ ਹੁਣ ਤੱਕ 20 ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ।
ਲਗਾਤਾਰ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਸਰਕਾਰ ਨੇ ਦੇਰ ਰਾਤ ਸੋਸ਼ਲ ਮੀਡੀਆ ਤੋਂ ਬੈਨ ਹਟਾਉਣ ਦਾ ਐਲਾਨ ਕਰ ਦਿੱਤਾ ਸੀ, ਪਰ ਇਸ ਦੇ ਬਾਵਜੂਦ ਲੋਕਾਂ ਦੀ ਭੀੜ ਕਾਬੂ 'ਚ ਨਹੀਂ ਆ ਰਹੀ, ਜਿਸ ਕਾਰਨ ਹੁਣ ਪ੍ਰਸ਼ਾਸਨ ਨੇ ਕਾਠਮੰਡੂ ਤੇ ਭਕਤਪੁਰ ਦੇ ਕਈ ਇਲਾਕਿਆਂ 'ਚ ਮੁੜ ਕਰਫਿਊ ਲਗਾਉਣ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਜੰਗ ਦੌਰਾਨ ਜਾਨ ਬਚਾਉਣ ਲਈ ਦੇਸ਼ ਛੱਡ ਭੱਜ ਗਈ ਕੁੜੀ, ਟ੍ਰੇਨ 'ਚ ਬੈਠੀ ਨੂੰ ਦਿੱਤੀ ਰੂਹ ਕੰਬਾਊ ਮੌਤ
ਇਸ ਤਰ੍ਹਾਂ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਪੂਰੇ ਦੇਸ਼ 'ਚ ਹੁਣ ਪ੍ਰਧਾਨ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਜਾਣ ਲੱਗੀ ਹੈ। ਜਦੋਂ ਦੇਸ਼ 'ਚ ਸਥਿਤੀ ਲਗਾਤਾਰ ਬੇਕਾਬੂ ਹੁੰਦੀ ਜਾ ਰਹੀ ਹੈ ਤਾਂ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਸ਼ਰਮਾ ਦੁਬਈ ਜਾਣ ਦੀ ਤਿਆਰੀ ਕਰ ਰਹੇ ਹਨ।
ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨੂੰ ਲਿਜਾਣ ਲਈ ਉਨ੍ਹਾਂ ਦਾ ਜਹਾਜ਼ ਤਿਆਰ ਖੜ੍ਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਇਹ ਦੌਰਾ ਸਿਹਤ ਸਮੱਸਿਆਵਾਂ ਦੇ ਹਵਾਲੇ ਨਾਲ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਲਗਾਤਾਰ ਬੇਕਾਬੂ ਹੋ ਰਹੀ ਸਥਿਤੀ ਵਿਚਾਲੇ ਪ੍ਰਧਾਨ ਮੰਤਰੀ ਓਲੀ ਸ਼ਰਮਾ ਦੀ ਕੈਬਨਿਟ ਦੇ ਕਈ ਮੰਤਰੀ ਪਹਿਲਾਂ ਹੀ ਅਸਤੀਫ਼ਾ ਦੇ ਚੁੱਕੇ ਹਨ। ਇਸੇ ਦੌਰਾਨ ਪ੍ਰਧਾਨ ਮੰਤਰੀ ਵੀ ਜੇਕਰ ਦਬਾਅ 'ਚ ਆ ਕੇ ਅਸਤੀਫ਼ਾ ਦੇ ਦਿੰਦੇ ਹਨ ਤਾਂ ਨੇਪਾਲ 'ਚ ਐਮਰਜੈਂਸੀ ਵਾਲੇ ਹਾਲਾਤ ਬਣ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੂਗਲ ਦੀ ਵੱਡੀ ਲਾਪਰਵਾਹੀ! Cloud ਤੋਂ ਔਰਤ ਦੀਆਂ 'ਇਤਰਾਜ਼ਯੋਗ' ਤਸਵੀਰਾਂ ਤੇ ਵੀਡੀਓ ਲੀਕ
NEXT STORY