ਬਰਲਿਨ (ਸਪੁਤਨਿਕ)- ਜਰਮਨੀ ਦੇ ਬਰਲਿਨ 'ਚ ਕੋਰੋਨਾ ਵਾਇਰਸ ਕਾਰਣ ਲੱਗੇ ਲਾਕ ਡਾਊਨ ਦੇ ਵਿਰੋਧ 'ਚ ਰੈਲੀ ਆਯੋਜਿਤ ਕਰਨ 'ਤੇ ਪੁਲਸ ਨੇ ਸ਼ਨੀਵਾਰ ਨੂੰ 30 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ। ਪੁਲਸ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 30 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ 'ਤੇ ਸਮਾਜਿਕ ਦੂਰੀ ਦਾ ਪਾਲਨ ਨਾ ਕਰਨ 'ਤੇ ਜੁਰਮਾਨਾ ਵੀ ਲਗਾਇਆ ਗਿਆ ਹੈ। ਪ੍ਰਦਰਸ਼ਨਕਾਰੀਆਂ ਨੂੰ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰਨ 'ਤੇ ਹਿਰਾਸਤ ਵਿਚ ਲਿਆ ਗਿਆ। ਇਨ੍ਹਾਂ ਲੋਕਾਂ ਨੂੰ ਹਾਲਾਂਕਿ ਪ੍ਰਸ਼ਾਸਨ ਤੋਂ ਪ੍ਰਦਰਸ਼ਨ ਦੀ ਇਜਾਜ਼ਤ ਮਿਲੀ ਸੀ ਪਰ ਇਥੇ ਉਮੀਦ ਤੋਂ ਜ਼ਿਆਦਾ ਭੀੜ ਇਕੱਠੀ ਹੋ ਗਈ।
ਪੁਲਸ ਨੇ ਕਿਹਾ ਕਿ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜ ਫੁੱਟ ਦੀ ਦੂਰੀ ਦਾ ਪਾਲਨ ਨਹੀਂ ਕੀਤਾ, ਜਿਸ ਕਾਰਨ ਪੁਲਸ ਨੂੰ ਸਖ਼ਤ ਕਦਮ ਚੁੱਕਣਾ ਪਿਆ। ਇਸ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਹੋਰ 1200 ਲੋਕਾਂ ਨੂੰ ਵੀ ਪੁਲਸ ਨੇ ਹਿਰਾਸਤ ਵਿਚ ਲਿਆ। ਜ਼ਿਕਰਯੋਗ ਹੈ ਕਿ ਜਰਮਨੀ ਵਿਚ ਫਿਲਹਾਲ 50 ਲੋਕਾਂ ਤੋਂ ਜ਼ਿਆਦਾ ਦੇ ਇਕੱਠਾ ਹੋਣ 'ਤੇ ਪਾਬੰਦੀ ਲੱਗੀ ਹੋਈ ਹੈ। ਪੁਲਸ ਮੁਤਾਬਕ ਲੁਕਸੇਮਬਰਗ ਮੁਤਾਬਕ ਲੁਕਸੇਮਬਰਗ ਸਕਵਾਇਰ ਵਿਚ 12 ਛੋਟੇ ਪ੍ਰਦਰਸ਼ਨ ਕੀਤੇ ਗਏ, ਜਦੋਂ ਕਿ ਸ਼ਹਿਰ ਵਿਚ ਤਕਰੀਬਨ 30 ਰੈਲੀਆਂ ਕੱਢੀਆਂ ਗਈਆਂ।
ਮਾਸਕੋ ਵਿਚ ਹਸਪਤਾਲ ਵਿਚ ਅੱਗ ਲੱਗਣ ਨਾਲ ਇਕ ਮੌਤ
NEXT STORY