ਇਸਲਾਮਾਬਾਦ - ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਸੋਮਵਾਰ ਨੂੰ ਹੋਰ ਤੇਜ਼ ਹੋ ਗਿਆ। ਜੁਆਇੰਟ ਅਵਾਮੀ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਅਸਫ਼ਲ ਹੋਣ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ’ਚ ਪ੍ਰਦਰਸ਼ਨਕਾਰੀਆਂ ਨੇ ਮੁਜ਼ੱਫ਼ਰਾਬਾਦ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਅਸ਼ਾਂਤੀ ਵਿਚਾਲੇ ਚੋਣ ਅਧਿਕਾਰੀਆਂ ਨੇ 2 ਜ਼ਿਲਿਆਂ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪਬਲਿਕ ਐਕਸ਼ਨ ਕਮੇਟੀ ਦੀ ਅਗਵਾਈ ਵਿਚ ਜਾਰੀ ਧਰਨੇ ਦਾ ਹਵਾਲਾ ਦਿੰਦੇ ਹੋਏ ਸੁਧਨੋਤੀ ਅਤੇ ਰਾਵਲਕੋਟ ਚੋਣ ਹਲਕਿਆਂ ਵਿਚ ਵੋਟਿੰਗ ਨੂੰ 10 ਅਗਸਤ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਚੋਣਾਂ ਮੁਲਤਵੀ ਕਰਨ ਦਾ ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਹਫ਼ਤਿਆਂ ਪੁਰਾਣਾ ਵਿਰੋਧ ਅੰਦੋਲਨ ਆਮ ਜਨਜੀਵਨ ਨੂੰ ਪ੍ਰਭਾਵਿਤ ਕਰ ਰਿਹਾ ਹੈ ਅਤੇ ਚੋਣ ਪ੍ਰਕਿਰਿਆ ’ਤੇ ਬੇਭਰੋਸਗੀ ਦੇ ਬੱਦਲ ਮੰਡਰਾਅ ਰਹੇ ਹਨ। ਇਸੇ ਦੌਰਾਨ ਖ਼ਬਰ ਹੈ ਕਿ ਕਈ ਥਾਵਾਂ ’ਤੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਗੋਲੀਬਾਰੀ ਵੀ ਹੋਈ ਹੈ।
PoK 'ਚ ਹਿੰਸਾ: ਰਾਵਲਕੋਟ 'ਚ ਪ੍ਰਦਰਸ਼ਨਕਾਰੀਆਂ 'ਤੇ ਪਾਕਿ ਫ਼ੌਜ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ, 5 ਲੋਕਾਂ ਦੀ ਮੌਤ
NEXT STORY