ਡਕਾਰ- ਸੇਨੇਗਲ ਦੇ ਰਾਸ਼ਟਰਪਤੀ ਮੈਕੀ ਸਾਲ ਨੇ ਕੋਰੋਨਾ ਵਾਇਰਸ ਨਾਲ ਪੀੜਤ ਇਕ ਵਿਅਕਤੀ ਦੇ ਸੰਪਰਕ ਵਿਚ ਆਉਣ ਦੇ ਬਾਅਦ ਖੁਦ ਨੂੰ ਵੱਖਰਾ ਕਰ ਲਿਆ ਹੈ।
ਸੇਨੇਗਲ ਦੇ ਰਾਸ਼ਟਰੀ ਟੈਲੀਵਿਜ਼ਨ ਨੇ ਬੁੱਧਵਾਰ ਨੂੰ ਇਕ ਰਿਪੋਰਟ ਵਿਚ ਦੱਸਿਆ ਕਿ 58 ਸਾਲਾ ਮੈਕੀ ਦੀ ਪਹਿਲਾਂ ਵੀ ਕੋਰੋਨਾ ਸਬੰਧੀ ਜਾਂਚ ਹੋ ਚੁੱਕੀ ਸੀ, ਜਿਸ ਵਿਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੇ ਖੁਦ ਨੂੰ ਵੱਖ ਕਰ ਲਿਆ ਹੈ।
ਖਬਰ ਵਿਚ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਕਿ ਰਾਸ਼ਟਰਪਤੀ ਕਿਸ ਵਾਇਰਸ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਏ ਹਨ। ਤਕਰੀਬਨ ਇਕ ਮਹੀਨਾ ਪਹਿਲਾਂ ਉਨ੍ਹਾਂ ਦੇ ਭਰਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਪੱਛਮੀ ਅਫਰੀਕੀ ਦੇਸ਼ ਵਿਚ ਕੋਵਿਡ-19 ਦੇ 6 ਹਜ਼ਾਰ ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 93 ਲੋਕਾਂ ਦੀ ਜਾਨ ਜਾ ਚੁੱਕੀ ਹੈ।
ਅਮੀਰਾਤ ਨੇ ਪਾਕਿ ਤੋਂ ਯਾਤਰੀ ਉਡਾਣਾਂ 'ਤੇ ਲਗਾਈ ਅਸਥਾਈ ਰੋਕ
NEXT STORY