ਇੰਟਰਨੈਸ਼ਨਲ ਡੈਸਕ : ਪਾਕਿਸਤਾਨ 'ਚ ਆਮ ਚੋਣਾਂ ਤੋਂ ਬਾਅਦ ਹਫੜਾ-ਦਫੜੀ ਸ਼ੁਰੂ ਹੋ ਗਈ ਹੈ। ਪਾਕਿਸਤਾਨ ਪੁਲਸ ਨੇ ਪੀਟੀਆਈ ਸਮਰਥਕਾਂ 'ਤੇ ਲਾਠੀਚਾਰਜ ਕੀਤਾ ਹੈ। ਪਾਕਿਸਤਾਨ 'ਚ ਵੋਟਾਂ ਦੀ ਗਿਣਤੀ 'ਚ ਇਮਰਾਨ ਖਾਨ ਦੇ ਸਮਰਥਨ ਵਾਲੇ ਵੱਡੀ ਗਿਣਤੀ 'ਚ ਆਜ਼ਾਦ ਉਮੀਦਵਾਰ ਜੇਤੂ ਬਣ ਕੇ ਸਾਹਮਣੇ ਆਏ ਹਨ। ਹਾਲਾਂਕਿ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਅਜੇ ਅਧਿਕਾਰਤ ਤੌਰ 'ਤੇ ਨਤੀਜਿਆਂ ਦਾ ਐਲਾਨ ਨਹੀਂ ਕੀਤਾ ਹੈ।
ਇਸ ਤੋਂ ਪਹਿਲਾਂ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਨੇ ਸ਼ਨੀਵਾਰ ਨੂੰ ਚੋਣ ਕਮਿਸ਼ਨ ਨੂੰ ਅੱਧੀ ਰਾਤ ਤੱਕ ਨਤੀਜੇ ਐਲਾਨ ਕਰਨ ਲਈ ਕਿਹਾ, ਨਹੀਂ ਤਾਂ ਉਸ ਨੂੰ ਉਨ੍ਹਾਂ ਖੇਤਰਾਂ ਵਿੱਚ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਵੇਗਾ, ਜਿਥੇ ਨਤੀਜੇ ਨਹੀਂ ਆਏ ਹਨ। ਖਾਨ ਪਾਰਟੀ ਨੇ ਦਾਅਵਾ ਕੀਤਾ ਕਿ ਉਹ ਕੇਂਦਰ ਦੇ ਨਾਲ-ਨਾਲ ਪੰਜਾਬ ਅਤੇ ਖੈਬਰ-ਪਖਤੂਨਖਵਾ ਸੂਬਿਆਂ ਵਿੱਚ ਸਰਕਾਰ ਬਣਾਏਗੀ। ਸਾਰਿਆਂ ਨੂੰ ਹੈਰਾਨ ਕਰਦਿਆਂ ਜੇਲ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਵੱਲੋਂ ਮਰਥਿਤ ਆਜ਼ਾਦ ਉਮੀਦਵਾਰਾਂ ਨੇ ਵੀਰਵਾਰ ਦੀਆਂ ਚੋਣਾਂ ਵਿੱਚ ਨੈਸ਼ਨਲ ਅਸੈਂਬਲੀ ਵਿਚ 101 ਸੀਟਾਂ ਜਿੱਤੀਆਂ। ਵੋਟਿੰਗ ਦੇ ਦੋ ਦਿਨ ਬੀਤ ਜਾਣ ਤੋਂ ਬਾਅਦ ਵੀ ਸਾਰੀਆਂ ਸੀਟਾਂ ਦੇ ਨਤੀਜੇ ਐਲਾਨੇ ਨਹੀਂ ਗਏ ਹਨ ਅਤੇ ਅਜਿਹਾ ਲੱਗ ਰਿਹਾ ਹੈ ਕਿ ਦੇਸ਼ ਤ੍ਰਿਸ਼ੰਕੂ ਸੰਸਦ ਜਾਂ ਗਠਜੋੜ ਸਰਕਾਰ ਵੱਲ ਵਧ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਇਮਰਾਨ ਖਾਨ ਦੀ ਪੀਟੀਆਈ ਪਾਰਟੀ ਦੇ ਵਰਕਰਾਂ 'ਤੇ ਪੁਲਸ ਨੇ ਹਮਲਾ ਕੀਤਾ ਹੈ। ਉਹ ਚਕਵਾਲ ਹਲਕੇ ਦੇ ਨਤੀਜੇ ਜਾਣਨ ਲਈ ਚੋਣ ਅਧਿਕਾਰੀ ਕੋਲ ਪਹੁੰਚੇ ਤਾਂ ਪੁਲਸ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਕਈ ਵਰਕਰਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ ਅਤੇ ਪੁਲਸ ਨੇ ਪ੍ਰਦਰਸ਼ਨਕਾਰੀਆਂ 'ਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ।
ਇਹ ਵੀ ਪੜ੍ਹੋ - ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸਰਕਾਰ ਦੀ ਵੱਡੀ ਕਾਰਵਾਈ, 3 ਦਿਨ ਬੰਦ ਰਹੇਗੀ ਇੰਟਰਨੈਟ ਤੇ SMS ਸੇਵਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਰਕ ਪਰਮਿਟ ਦੇ ਨਾਂ 'ਤੇ ਇਟਲੀ ਦੇ ਠੱਗ ਏਜੰਟ ਨੇ ਪੰਜਾਬ ਦੇ ਨੌਜਵਾਨਾਂ ਨਾਲ ਮਾਰੀ ਕਰੋੜਾਂ ਦੀ ਠੱਗੀ
NEXT STORY